[embedyt] https://www.youtube.com/watch?v=IZeMimXOv04[/embedyt]

ਅੰਮ੍ਰਿਤਸਰ, 05 ਜਨਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਪੁੱੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਜੋੜਾ ਘਰ ਦੇ ਕੀਤੇ ਜਾ ਰਹੇ ਵਿਸਥਾਰ ਦਾ ਅੱਜ ਲੈਂਟਰ ਪਾਇਆ ਗਿਆ। ਇਸ ਜੋੜਾ ਘਰ ਦੀ ਕਾਰ-ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਪਹਿਲਾਂ ਚੱਲ ਰਹੇ ਜੋੜਾ ਘਰ ਦੀ ਸਮਰੱਥਾ ਵਧਾਉਣ ਲਈ ਜ਼ਮੀਨਦੋਜ਼ ਤਿਆਰ ਕੀਤੀ ਜਾ ਰਹੀ ਇਸ ਇਮਾਰਤ ਦੇ ਲੈਂਟਰ ਦੀ ਆਰੰਭਤਾ ਸਮੇਂ ਭਾਈ ਸੁਖਜਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਚਾਰ ਹਜ਼ਾਰ ਸਕੇਅਰ ਫੁੱਟ ਵਿਚ ਤਿਆਰ ਕੀਤੇ ਜਾ ਰਹੇ ਇਸ ਜੋੜਾ ਘਰ ਵਿਚ ਪੰਜਾਹ ਹਜ਼ਾਰ ਤੋਂ ਵੱਧ ਜੋੜੇ ਰੱਖਣ ਦੀ ਸਮਰੱਥਾ ਹੋਵੇਗੀ। ਇਥੇ ਇਹ ਵੀ ਵਿਸ਼ੇਸ਼ ਤੌਰ ’ਤੇ ਉਲੇਖਯੋਗ ਹੈ ਕਿ ਇਥੇ ਆਉਣ ਵਾਲੇ ਸ਼ਰਧਾਲੂਆਂ ਲਈ ਜੋੜੇ ਉਤਾਰਨ ਅਤੇ ਪਾਉਣ ਲਈ ਬੈਠਣ ਦੀ ਵਿਸ਼ੇਸ਼ ਸੁਵਿਧਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਅਧਿਆਮਿਕਤਾ ਦੇ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਜੋੜਾ ਘਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਇਸ ਸੇਵਾ ਨੂੰ ਸਮੇਂ ਸਿਰ ਮੁਕੰਮਲ ਕਰ ਕੇ ਸੰਗਤ ਅਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਵੀ ਕੀਤੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਜਿੰਦਰ ਸਿੰਘ ਮਹਿਤਾ ਤੇ ਸ. ਬਾਵਾ ਸਿੰਘ ਗੁਮਾਨਪੁਰਾ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਚੀਮਾ ਬਾਠ, ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਬਾਬਾ ਸਤਨਾਮ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਭੋਲਾ ਸਿੰਘ, ਮਹੰਤ ਗੋਪਾਲ ਸਿੰਘ ਕੋਠਾਰੀ, ਬਾਬਾ ਗੁਰਨਾਮ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਸਤਿੰਦਰ ਸਿੰਘ, ਐਕਸੀਅਨ ਸ. ਸੁਖਮਿੰਦਰ ਸਿੰਘ, ਐਸ.ਡੀ.ਓ. ਸ. ਸੁਖਜਿੰਦਰ ਸਿੰਘ, ਸ. ਨਰਿੰਦਰ ਸਿੰਘ ਹੈੱਡ ਡਰਾਫਟਮੈਨ, ਸ. ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਸ. ਗੁਰਦੀਪ ਸਿੰਘ ਟਾਇਲਾਂ ਵਾਲੇ, ਸ. ਅਜੀਤ ਸਿੰਘ ਦਵਾਈਆਂ ਵਾਲੇ, ਸ. ਸੁਖਦੇਵ ਸਿੰਘ ਕੰਬੋ, ਸ. ਦਲਜੀਤ ਸਿੰਘ ਮਾਹਲ, ਸ. ਨਰਿੰਦਰ ਸਿੰਘ, ਸ. ਇੰਦਰਜੀਤ ਸਿੰਘ ਭੱਠੇ ਵਾਲੇ, ਸ. ਇੰਦਰਪਾਲ ਸਿੰਘ, ਭਾਈ ਅਮਰਜੀਤ ਸਿੰਘ, ਸ. ਮਾਲਕ ਸਿੰਘ ਸੰਧੂ, ਸ. ਰਵੀਸ਼ੇਰ ਸਿੰਘ ਖਾਲਸਾ, ਸ. ਕੁਲਦੀਪ ਸਿੰਘ ਪੰਡੋਰੀ, ਸ. ਗੁਰਜੀਤ ਸਿੰਘ ਰੰਧਾਵਾ, ਸ. ਨਵਤੇਜ ਸਿੰਘ ਵੇਰਕਾ, ਪ੍ਰੋਫ਼ੈਸਰ ਸਰਦਾਰਾ ਸਿੰਘ, ਸ. ਸੁਰਿੰਦਰਪਾਲ ਸਿੰਘ, ਭਾਈ ਅਮਰੀਕ ਸਿੰਘ ਹੈੱਡ ਮਿਸਤਰੀ, ਬਾਬਾ ਫਤਹਿ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਕਾਬਲ ਸਿੰਘ, ਬਾਬਾ ਅਮਨ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਕਰਨ ਸਿੰਘ, ਬਾਬਾ ਜੋਧਬੀਰ ਸਿੰਘ ਤੇ ਬਾਬਾ ਹੀਰਾ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।