ਅੰਮ੍ਰਿਤਸਰ, ੨੩ ਜੂਨ- ਭਾਰਤੀ ਹਾਕੀ ਦੇ ਪ੍ਰਧਾਨ ਸ. ਰਜਿੰਦਰ ਸਿੰਘ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਬੀਬੀ ਹਰਜੀਤ ਕੌਰ ਅਤੇ ਸਪੁੱਤਰ ਸ. ਕਰਨਬੀਰ ਸਿੰਘ ਤੇ ਸ. ਮਨਮੋਹਿਤ ਸਿੰਘ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸ. ਰਜਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਸਾਂਝੇ ਤੌਰ ‘ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

ਇਸ ਦੌਰਾਨ ਗੱਲਬਾਤ ਕਰਦਿਆਂ ਸ. ਰਜਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਹਨ ਅਤੇ ਇਥੇ ਪੁੱਜ ਕੇ ਮਨੁੱਖੀ ਮਨ ਨੂੰ ਸ਼ਾਂਤੀ ਮਿਲਦੀ ਹੈ। ਉਨ੍ਹਾਂ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ ਰੋਮੀ, ਸ੍ਰੀ ਨਰਿੰਦਰ ਬੱਤਰਾ, ਬੀਬੀ ਚੇਤਨਾ ਬੱਤਰਾ, ਸ੍ਰੀ ਰਾਜੀਵ ਸ਼ਰਮਾ, ਸ੍ਰੀ ਰਾਜ ਕੁਮਾਰ, ਸ. ਗੁਰਮੀਤ ਸਿੰਘ ਮੀਤਾ, ਜਥੇਦਾਰ ਰਾਮ ਸਿੰਘ, ਸ. ਬਲਦੇਵ ਸਿੰਘ ਮੁੱਖ ਹਾਕੀ ਕੋਚ, ਸ. ਸੁਰਜੀਤ ਸਿੰਘ, ਸ. ਪ੍ਰੇਮ ਸਿੰਘ, ਸ. ਭੁਪਿੰਦਰ ਸਿੰਘ, ਸ. ਪ੍ਰਕਾਸ਼ ਸਿੰਘ, ਸ. ਅਵਤਾਰ ਸਿੰਘ ਆਦਿ ਮੌਜੂਦ ਸਨ।