1 2ਅੰਮ੍ਰਿਤਸਰ 31 ਦਸੰਬਰ (      ) ਸ. ਗੁਰਚਰਨ ਸਿੰਘ ਮੀਤ ਸਕੱਤਰ, ਸ.  ਦਵਿੰਦਰ ਸਿੰਘ ਭਵਾਨੀਗੜ੍ਹ ਤੇ ਸ. ਸਰਵਨ ਸਿੰਘ ਜੋਧਪੁਰੀ ਗੁਰਦੁਆਰਾ ਇੰਸਪੈਕਟਰ-੮੭, ਸ. ਸ਼ੇਰ ਸਿੰਘ ਅਤੇ ਸ. ਪ੍ਰੇਮ ਸਿੰਘ ਹੈਲਪਰ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਸ.ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸ. ਗੁਰਚਰਨ ਸਿੰਘ ਮੀਤ ਸਕੱਤਰ ੩੫ ਸਾਲ, ਸ. ਦਵਿੰਦਰ ਸਿੰਘ ਭਵਾਨੀਗੜ੍ਹ ੩੫ ਸਾਲ, ਸ. ਸਰਵਨ ਸਿੰਘ ਜੋਧਪੁਰੀ ੨੬ ਸਾਲ, ਸ. ਸ਼ੇਰ ਸਿੰਘ ੪੧ ਸਾਲ ਤੇ ਸ. ਪ੍ਰੇਮ ਸਿੰਘ ੩੧ ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨੌਕਰੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਸ. ਗੁਰਚਰਨ ਸਿੰਘ, ਸ. ਦਵਿੰਦਰ ਸਿੰਘ ਭਵਾਨੀਗੜ੍ਹ, ਸ. ਸਰਵਨ ਸਿੰਘ ਜੋਧਪੁਰੀ, ਸ. ਸ਼ੇਰ ਸਿੰਘ ਅਤੇ ਸ. ਪ੍ਰੇਮ ਸਿੰਘ ਨੂੰ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਸੇਵਾ ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਭੁਪਿੰਦਰਪਾਲ ਸਿੰਘ ਮੀਤ ਸਕੱਤਰ, ਸ. ਕਰਮਬੀਰ ਸਿੰਘ, ਸ. ਨਿਰਵੈਲ ਸਿੰਘ ਤੇ ਸ. ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ, ਸ. ਰਣਜੀਤ ਸਿੰਘ ਭੋਮਾ ਗੁਰਦੁਆਰਾ ਇੰਸਪੈਕਟਰ, ਸ. ਸੁਖਦੇਵ ਸਿੰਘ, ਸ. ਗੁਰਜੀਤ ਸਿੰਘ ਭੁੱਲਰ, ਸ. ਪਲਵਿੰਦਰ ਸਿੰਘ ਤੇ ਸ. ਜੋਗਿੰਦਰ ਸਿੰਘ ਸੁਪਰਵਾਈਜ਼ਰ, ਸ. ਪ੍ਰੀਤਪਾਲ ਸਿੰਘ ਐਲ ਏ, ਸ. ਹਰਦੇਵ ਸਿੰਘ, ਸ. ਹਰਿੰਦਰ ਸਿੰਘ, ਸ. ਰਸ਼ਪਿੰਦਰ ਸਿੰਘ, ਸ. ਅਮਨਦੀਪ ਸਿੰਘ, ਸ. ਭਗਵੰਤ ਸਿੰਘ, ਸ. ਗੁਰਮਿੰਦਰ ਸਿੰਘ ਤੇ ਬੀਬੀ ਰਣਜੀਤ ਕੌਰ ਆਦਿ ਹਾਜ਼ਰ ਸਨ।