4-05-2015-2ਅੰਮ੍ਰਿਤਸਰ ੪ ਮਈ (        ) ਸ. ਚਰਨਜੀਤ ਸਿੰਘ ਇੰਦੌਰ ਨਿਵਾਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਤਕਰੀਬਨ ਡੇਢ ਲੱਖ ਦੀ ਕੀਮਤ ‘ਚ ੧੭ ਕੁਇੰਟਲ ਦਾਲ ਭੇਟ ਕੀਤੀ।ਉਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸ. ਚਰਨਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਭਾਗੇ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਲੰਗਰ ਦੀ ਪ੍ਰਥਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ਼ੁਰੂ ਕੀਤੀ ਸੀ ਤੇ ਬਾਕੀ ਗੁਰੂ ਸਾਹਿਬਾਨ ਨੇ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਇਸ ਪ੍ਰਥਾ ਨੂੰ ਅੱਗੇ ਤੋਰਿਆ।ਉਨ੍ਹਾਂ ਕਿਹਾ ਕਿ ਉਹ ਧੰਨਤਾਯੋਗ ਹੁੰਦੇ ਹਨ ਜਿਨ੍ਹਾਂ ਨੂੰ ਗੁਰੂ ਘਰ ਦੇ ਲੰਗਰ ਦੀ ਸੇਵਾ ਵਿੱਚ ਹਿੱਸਾ ਪਾਉਣ ਦਾ ਮੌਕਾ ਮਿਲਦਾ ਹੈ।

ਇਸ ਮੌਕੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੇ ਸ. ਤੇਜਿੰਦਰ ਸਿੰਘ ਪੱਡਾ ਇੰਚਾਰਜ ਖੇਡਾਂ ਆਦਿ ਹਾਜ਼ਰ ਸਨ।