1-10-2015ਅੰਮ੍ਰਿਤਸਰ 1 ਅਕਤੂਬਰ (      )  ਸ.ਜਗੀਰ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇੱ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ.ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ. ਜਗੀਰ ਸਿੰਘ ਮੀਤ ਸਕੱਤਰ ੩੩ ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਸ. ਜਗੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਵਿਖੇ ਬਤੌਰ ਮੈਨੇਜਰ ਅਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਵਜੋਂ ਸੇਵਾ ਨਿਭਾਉਣ ਅਤੇ ਅੱਜ-ਕੱਲ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਵਜੋਂ ਬੇਦਾਗ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਸ. ਜਗੀਰ ਸਿੰਘ ਦੀਆਂ ਸੇਵਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਚਾਨਣ ਮੁਨਾਰਾ ਹਨ ਤੇ ਇਨ੍ਹਾਂ ਤੋਂ ਸਾਨੂੰ ਸਾਰਿਆਂ ਨੂੰ ਸੇਧ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਸੇ ਤਰ੍ਹਾਂ ਇਹ ਗੁਰੂ ਪੰਥ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਰਹਿਣ।ਸ.ਜਗੀਰ ਸਿੰਘ ਮੀਤ ਸਕੱਤਰ ਨੂੰ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨੇ ਸੇਵਾ ਮੁਕਤ ਹੋਣ ਸਮੇਂ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਰਣਜੀਤ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਦੇਵ ਸਿੰਘ ਓਬੋਕੇ ਤੇ ਸ. ਤਰਵਿੰਦਰ ਸਿੰਘ ਮੀਤ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਤੇ ਓ ਐੱਸ ਡੀ ਧਰਮ ਪ੍ਰਚਾਰ ਕਮੇਟੀ, ਸ. ਹਰਦੀਪ ਸਿੰਘ ਸਾਬਕਾ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜ਼ਟ, ਸ.ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਿੰਦਰ ਸਿੰਘ ਠਰੂ ਇੰਚਾਰਜ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਦਿਲਜੀਤ ਸਿੰਘ ਤੇ ਸ. ਅਮਨਦੀਪ ਸਿੰਘ ਆਦਿ ਹਾਜ਼ਰ ਸਨ।