DSC_2494 copyਅੰਮ੍ਰਿਤਸਰ 9 ਸਤੰਬਰ (  ) ਬੰਗਾਲ ਚੈਂਬਰ ਆਫ ਕਾਮਰਸ ਅਤੇ ਇੰਡਸਟਰੀਜ਼ ਦੇ ਮੁੱਖੀ ਕਲੱਕਤਾ ਨਿਵਾਸੀ ਸ. ਤਰਨਜੀਤ ਸਿੰਘ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪੁੱਜੇ।ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਸ. ਤਰਨਜੀਤ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਘਰ ਹੈ।ਇਸ ਅਸਥਾਨ ਦੇ ਦਰਸ਼ਨ ਕਰਨ ਨਾਲ ਮਨ ਨੂੰ ਸਕੂਨ ਪ੍ਰਾਪਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਉਹ ਅੱਜ ਜੋ ਕੁਝ ਵੀ ਹਨ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕ੍ਰਿਪਾ ਸਕਦਾ ਹਨ।ਜਦੋਂ ਵੀ ਸਮਾਂ ਮਿਲਦਾ ਹੈ ਉਹ ਇਸ ਅਸਥਾਨ ਦੇ ਦਰਸ਼ਨ ਕਰਨ ਜ਼ਰੂਰ ਪਹੁੰਚਦੇ ਹਨ।
ਇਸ ਮੌਕੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਰਣਜੀਤ ਸਿੰਘ ਵਧੀਕ ਸਕੱਤਰ ਤੇ ਸ. ਗੁਰਬਚਨ ਸਿੰਘ ਪੀ.ਆਰ.ਓ. ਵੀ ਮੌਜੂਦ ਸਨ।