29-02-2016-1ਅੰਮ੍ਰਿਤਸਰ 29 ਫਰਵਰੀ (      ) ਸ. ਦਰਸ਼ਨ ਸਿੰਘ ਇੰਚਾਰਜ ਧਾਰਮਿਕ ਪ੍ਰੀਖਿਆ ਤੇ ਸ. ਜੋਗਿੰਦਰ ਸਿੰਘ ਕਲਰਕ ਪੰਜਾਬ ਪ੍ਰਚਾਰ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਨੇ ਕਿਹਾ ਕਿ ਸ. ਦਰਸ਼ਨ ਸਿੰਘ ਇੰਚਾਰਜ ਧਾਰਮਿਕ ਪ੍ਰੀਖਿਆ ੩੪ ਸਾਲ ਤੇ ਸ. ਜੋਗਿੰਦਰ ਸਿੰਘ ਕਲਰਕ ਪੰਜਾਬ ਪ੍ਰਚਾਰ ੨੬ ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮਾਂ ਨੇ ਸਤਿਗੁਰਾਂ ਦੀ ਬਖਸ਼ਿਸ਼ ਸਦਕਾ ਨਾ ਸਿਰਫ ਆਪਣੀ ਸੇਵਾ ਨੂੰ ਬਾਖੂਬੀ ਨਿਭਾਇਆ ਹੈ ਬਲਕਿ ਗੁਰੂ ਦੀਆਂ ਖੁਸ਼ੀਆਂ ਵੀ ਪ੍ਰਾਪਤ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨੌਕਰੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਇਨ੍ਹਾਂ ਮੁਲਾਜ਼ਮਾਂ ਦੇ ਚੰਗੇ ਜੀਵਨ ਤੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
ਇਸ ਸਮੇਂ ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਬਖਸ਼ਿਸ਼ ਨਾਲ ਮਿਲਦੀ ਹੈ।ਉਨ੍ਹਾਂ ਕਿਹਾ ਕਿ ਸੰਸਥਾ ਤੋਂ ਤਜ਼ਰਬੇਕਾਰ ਮੁਲਾਜ਼ਮਾਂ ਦੇ ਸੇਵਾ-ਮੁਕਤ ਹੋਣ ਨਾਲ ਕਮੀ ਮਹਿਸੂਸ ਹੁੰਦੀ ਹੈ, ਪਰ ਸੇਵਾ ਨਿਯਮਾਂ ਅਨੁਸਾਰ ਚੱਲਣਾ ਪੈਂਦਾ ਹੈ।ਉਨ੍ਹਾਂ ਅਰਦਾਸ ਕੀਤੀ ਕਿ ਸਤਿਗੁਰੂ ਇਨ੍ਹਾਂ ਮੁਲਾਜ਼ਮਾਂ ਨੂੰ ਨਾਮ ਬਾਣੀ ਨਾਲ ਜੋੜੀ ਰੱਖਣ ਤੇ ਇਹ ਆਪਣੇ ਪਰਿਵਾਰ ਨਾਲ ਖੁਸ਼ੀਆਂ ਖੇੜਿਆਂ ਵਿੱਚ ਸਮਾਂ ਬਤੀਤ ਕਰਨ।ਇਸ ਮੌਕੇ ਸ. ਦਰਸ਼ਨ ਸਿੰਘ ਤੇ ਸ. ਜੋਗਿੰਦਰ ਸਿੰਘ ਨੂੰ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਰਣਜੀਤ ਸਿੰਘ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਤਬੀਰ ਸਿੰਘ ਓ ਐਸ ਡੀ, ਸ. ਸੰਤੋਖ ਸਿੰਘ, ਸ. ਜਗਜੀਤ ਸਿੰਘ, ਸ. ਤਰਵਿੰਦਰ ਸਿੰਘ ਤੇ ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਸਤਨਾਮ ਸਿੰਘ ਮਾਗਾਂਸਰਾਏ ਐਡੀਸ਼ਨਲ ਮੈਨੇਜਰ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਪਲਵਿੰਦਰ ਸਿੰਘ ਤੇ ਸ. ਤੇਜਿੰਦਰ ਸਿੰਘ ਪੱਡਾ ਇੰਚਾਰਜ ਤੇ ਪ੍ਰਿੰਸੀਪਲ ਬਲਦੇਵ ਸਿੰਘ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਆਦਿ ਹਾਜ਼ਰ ਸਨ।