30-09-2015-1ਅੰਮ੍ਰਿਤਸਰ ੩੦ ਸਤੰਬਰ (      )  ਸ.ਦਰਸ਼ਨ ਸਿੰਘ ਡਰਾਈਵਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ.ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ. ਦਰਸ਼ਨ ਸਿੰਘ ਡਰਾਈਵਰ ੨੪ ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਸੇਵਾ-ਮੁਕਤੀ ਦਾ ਸਮਾਂ ਤਾਂ ਹਰ ਇਨਸਾਨ ਤੇ ਆਉਂਦਾ ਹੈ, ਪਰੰਤੂ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੀਤੀ ਸੇਵਾ ਦੂਸਰਿਆਂ ਲਈ ਮਿਸਾਲ ਬਣਦੀ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਸੇ ਤਰ੍ਹਾਂ ਇਹ ਗੁਰੂ ਪੰਥ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਰਹਿਣ।ਸ. ਦਰਸ਼ਨ ਸਿੰਘ ਡਰਾਈਵਰ ਨੂੰ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨੇ ਸੇਵਾ ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਰਣਜੀਤ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ, ਸ. ਗੁਰਦੇਵ ਸਿੰਘ ਓਬੋਕੇ ਤੇ ਸ. ਤਰਵਿੰਦਰ ਸਿੰਘ ਮੀਤ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਤੇ ਓ ਐੱਸ ਡੀ ਧਰਮ ਪ੍ਰਚਾਰ ਕਮੇਟੀ, ਸ. ਗੁਰਬਚਨ ਸਿੰਘ ਪੀ.ਆਰ.ਓ., ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ ਆਦਿ ਹਾਜ਼ਰ ਸਨ।