10-07-2015-4ਅੰਮ੍ਰਿਤਸਰ : 10 ਜੁਲਾਈ (        ) ਸ. ਦਿਲਸ਼ਾ ਸਿੰਘ ਅਨੰਦ ਪ੍ਰਧਾਨ ਗੁਰਦੁਆਰਾ ਸਾਧ ਸੰਗਤ ਵਿਸ਼ਾਖਾ ਪਟਨਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਲੰਗਰ ਛਕਿਆ ਅਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕੀਤਾ।
ਸ. ਦਿਲਸ਼ਾ ਸਿੰਘ ਨਾਲ ਉਨ੍ਹਾਂ ਦੇ ਸਾਥੀ ਸ੍ਰ: ਸਤਿੰਦਰ ਸਿੰਘ, ਸ੍ਰ: ਸਰਬਰਾਜ ਸਿੰਘ, ਸ. ਹਰਭਜਨ ਸਿੰਘ ਲਾਲ ਚੀਫ਼ ਐਡਵਾਈਜ਼ਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਭੋਪਾਲ, ਸ. ਗੁਰਮੀਤ ਸਿੰਘ ਇੰਚਾਰਜ ਸਿੱਖ ਮਿਸ਼ਨ, ਛੱਤੀਸਗੜ੍ਹ ਰਾਏਪੁਰ ਵੀ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾ ਲਈ ਆਏ।ਇਸ ਉਪਰੰਤ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸ੍ਰ: ਦਿਲਸ਼ਾ ਸਿੰਘ ਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਗੁਰੂ ਘਰ ਦਾ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਕਸ਼ਮੀਰ ਸਿੰਘ ਬਰਿਆਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਆਦਿ ਹਾਜ਼ਰ ਸਨ।