ਅੰਮ੍ਰਿਤਸਰ ੧੮ ਜਨਵਰੀ ( )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ, ਸਾਬਕਾ ਕੈਬਨਿਟ ਮੰਤਰੀ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਕਲਕੱਤਾ ਦਾ ਸਸਕਾਰ ਚਾਟੀਵਿੰਡ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀਆਂ ਤੋਂ ਇਲਾਵਾ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖਸੀਅਤਾਂ ਵੱਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਸ. ਕਲਕੱਤਾ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਗ੍ਰਹਿ ਬਸੰਤ ਐਵੀਨਿਊ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਜ਼ਦੀਕ ਚਾਟੀਵਿੰਡ ਸ਼ਮਸਾਨ ਘਾਟ ਵਿਖੇ ਸੰਪੂਰਨ ਹੋਈ। ਉਨ੍ਹਾਂ ਦਾ ਅੰਤਿਮ ਸੰਸਕਾਰ ਧਾਰਮਿਕ ਰਹੁ-ਰੀਤਾਂ ਨਾਲ ਕੀਤਾ ਗਿਆ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ, ਭਾਈ ਸਤਵਿੰਦਰ ਸਿੰਘ ਤੇ ਭਾਈ ਰਜੇਸ਼ ਸਿੰਘ ਦੇ ਜੱਥਿਆਂ ਵੱਲੋਂ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਗਿਆ। ਉਪਰੰਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਪੁਜੀ ਸਾਹਿਬ ਦਾ ਪਾਠ ਅਤੇ ਅਰਦਾਸ ਕੀਤੀ ਗਈ। ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਮਾਜਕ ਜਥੇਬੰਦੀਆਂ ਵੱਲੋਂ ਫੁੱਲ-ਮਾਲਾਵਾਂ ਅਰਪਣ ਕਰਨ ਦੇ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਤੇ ਮੈਨੇਜਰ ਸ. ਸੁਲੱਖਣ ਸਿੰਘ ਨੇ ਸ. ਕਲਕੱਤਾ ਦੀ ਮ੍ਰਿਤਕ ਦੇਹ ਉੱਪਰ ਦੁਸ਼ਾਲਾ ਤੇ ਸਿਰੋਪਾਓ ਪਾ ਕੇ ਸ਼ਰਧਾਂਜਲੀ ਦਿੱਤੀ। ਇਸ ਸਮੇਂ ਪੰਜਾਬ ਪੁਲਿਸ ਵੱਲੋਂ ਵੀ ਸ. ਕਲਕੱਤਾ ਦੀ ਮ੍ਰਿਤਕ ਦੇਹ ਨੂੰ ਸਲਾਮੀ ਦਿੱਤੀ ਗਈ। ਸ. ਕਲਕੱਤਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ੨੪ ਜਨਵਰੀ ਦਿਨ ਬੁੱਧਵਾਰ ਨੂੰ ਪੈਣਗੇ। ਉਪਰੰਤ ਸੰਤ ਸਿੰਘ ਸੁੱਖਾ ਸਿੰਘ ਮਾਡਲ ਸਕੂਲ ਤੇ ਕਾਲਜ, ਕਸ਼ਮੀਰ ਐਵੀਨਿਊ ਵਿਖੇ ਗੁਰਬਾਣੀ ਕੀਰਤਨ ਅਤੇ ਅਰਦਾਸ ਹੋਵੇਗੀ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਸ. ਸੇਵਾ ਸਿੰਘ ਸੇਖਵਾਂ, ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਾਮ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਖਦੇਵ ਸਿੰਘ ਭੌਰ, ਬੀਬੀ ਕਿਰਨਜੋਤ ਕੌਰ, ਬੀਬੀ ਕੁਲਦੀਪ ਕੌਰ ਟੌਹੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਰਵੇਲ ਸਿੰਘ ਚੇਅਰਮੈਨ, ਡਾ. ਬੀਬੀ ਇੰਦਰਜੀਤ ਕੌਰ ਵਿਸ਼ਵ ਧਰਮਾ ਮਿਸ਼ਨ ਯੂ.ਐਸ.ਏ., ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜੱਥਾ ਬਰਮਿੰਘਮ (ਯੂ.ਕੇ.), ਸਾਬਕਾ ਮੈਂਬਰ ਸ. ਕਸ਼ਮੀਰ ਸਿੰਘ ਬਰਿਆਰ ਤੇ ਸ. ਜਸਵਿੰਦਰ ਸਿੰਘ ਐਡਵੋਕੇਟ, ਐਮ.ਪੀ. ਸ. ਗੁਰਜੀਤ ਸਿੰਘ ਔਜਲਾ, ਵਿਧਾਇਕ ਓ.ਪੀ. ਸੋਨੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਚੀਮਾਬਾਠ, ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਮਹਿੰਦਰ ਸਿੰਘ ਤੇ ਸ. ਤਜਿੰਦਰ ਸਿੰਘ ਪੱਡਾ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ ਸ. ਉਂਕਾਰ ਸਿੰਘ ਛਾਬੜਾ, ਸ. ਇੰਦਰ ਮੋਹਣ ਸਿੰਘ ਅਨਜਾਣ ਇੰਚਾਰਜ, ਸ. ਇੰਦਰਜੀਤ ਸਿੰਘ ਬਾਗੀ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ, ਸ. ਸਤਬੀਰ ਸਿੰਘ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਗੁਰਬਚਨ ਸਿੰਘ ਬਚਨ ਤੇ ਸ. ਕੁਲਵੰਤ ਸਿੰਘ ਰੰਧਾਵਾ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਰਮਜੀਤ ਸਿੰਘ ਸਰਨਾ, ਭਾਗ ਸਿੰਘ ਅਣਖੀ, ਸ. ਧੰਨਰਾਜ ਸਿੰਘ ਪ੍ਰਧਾਨ ਚੀਫ ਖਾਲਸਾ ਦੀਵਾਨ, ਡਾ. ਹਰਦਾਸ ਸਿੰਘ, ਪ੍ਰਿੰ: ਜਗਦੀਸ਼ ਸਿੰਘ, ਸ. ਉਪਕਾਰ ਸਿੰਘ ਸੰਧੂ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਅਜੇਬੀਰ ਸਿੰਘ ਰੰਧਾਵਾ, ਸ. ਕੁਸ਼ਲਪਾਲ ਸਿੰਘ, ਸ. ਸੁਖਚੈਨ ਸਿੰਘ ਅਖੰਡਕੀਰਤਨੀ ਜੱਥਾ, ਬਾਬਾ ਅਮਰੀਕ ਸਿੰਘ ਕਾਰਸੇਵਾ, ਰਾਗੀ ਭਾਈ ਨਿਰਮਲ ਸਿੰਘ, ਸ. ਗੁਰਮੁਖ ਸਿੰਘ, ਸ. ਜੋਗਾ ਸਿੰਘ, ਸ. ਅਜੀਤ ਸਿੰਘ, ਸ. ਪਰਦੀਪ ਸਿੰਘ, ਸ. ਅਮਰਜੀਤ ਸਿੰਘ, ਸ. ਕੁਲਵਿੰਦਰ ਸਿੰਘ, ਸ. ਦਿਲਜੀਤ ਸਿੰਘ, ਸ. ਅਜਾਇਬ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਸ਼ਮਸ਼ੇਰ ਸਿੰਘ ਜਗੇੜਾ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ।