ਅੰਮ੍ਰਿਤਸਰ, ੩੦ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਖੇ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਸ. ਮੁਖਤਿਆਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘ ਵੱਲੋਂ ਸ. ਮੁਖਤਿਆਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ. ਮਨਜੀਤ ਸਿੰਘ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ. ਮੁਖਤਿਆਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਖੇ ਸਮਰਪਣ ਭਾਵਨਾ ਨਾਲ ਸੇਵਾ ਕੀਤੀ ਹੈ। ਇਸ ਸੰਸਥਾ ਵਿਚ ਸੇਵਾ ਕਰਨ ਦਾ ਮੌਕਾ ਗੁਰੂ ਸਾਹਿਬ ਦੀ ਕਿਰਪਾ ਸਦਕਾ ਹੀ ਪ੍ਰਾਪਤ ਹੁੰਦਾ ਹੈ ਅਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ। ਉਹ ਇਕ ਇਮਾਨਦਾਰ ਤੇ ਮਿਲਣਸਾਰ ਮੁਲਾਜ਼ਮ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਸ. ਮੁਖਤਿਆਰ ਸਿੰਘ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਭੇਟ ਕੀਤੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਮਹਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਭੁਪਿੰਦਰ ਸਿੰਘ ਤੇ ਸ. ਕਰਨਜੀਤ ਸਿੰਘ ਤੋਂ ਇਲਾਵਾ ਸ. ਮੁਖਤਿਆਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।