4ਅੰਮ੍ਰਿਤਸਰ ੨੪ ਸਤੰਬਰ (      ) ਸ. ਸੁਖਦਿਆਲ ਸਿੰਘ ਬੱਲ ਐਡਵੋਕੇਟ ਡਿਸਟ੍ਰੀਬਿਊਟਰ ਇੰਡੀਅਨ ਆਇਲ ਗੈਸ (ਐਲ.ਪੀ.ਜੀ) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਣ ਕੀਤਾ।ਉਪਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ‘ਜੀ ਆਇਆ’ ਕਹਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਸ. ਸੁਖਦਿਆਲ ਸਿੰਘ ਬੱਲ ਨੇ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਅੱਜ ਜੋ ਕੁਝ ਵੀ ਹਾਂ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਆਸ਼ੀਰਵਾਦ ਸਕਦਾ ਹਾਂ।ਉਨ੍ਹਾਂ ਕਿਹਾ ਕਿ ਗੁਰੂ ਪਾਤਸ਼ਾਹ ਵੱਲੋਂ ਜੋ ਸੇਵਾ ਮੇਰੇ ਜ਼ਿੰਮੇ ਲਗਾਈ ਗਈ ਹੈ ਮੈਂ ਉਨ੍ਹਾਂ ਦੀ ਮਿਹਰ ਸਦਕਾ ਬਾਖੂਬੀ ਨਿਭਾਉਣ ਦੀ ਕੋਸ਼ਿਸ਼ ਕਰਦਾ ਰਹਾਂਗਾ।ਜ਼ਿਕਰਯੋਗ ਹੈ ਕਿ ਸ. ਸੁਖਦਿਆਲ ਸਿੰਘ ਬੱਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ (ਬਠਿੰਡਾ) ਵਿਖੇ ਗੈਸ ਸਪਲਾਈ ਦੀ ਸੇਵਾ ਕੀਤੀ ਜਾ ਚੁੱਕੀ ਹੈ।ਮੌਜੂਦਾ ਸਮੇਂ ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਗੈਸ ਸਪਲਾਈ ਦੀ ਸੇਵਾ ਚੱਲ ਰਹੀ ਹੈ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਜਗਜੀਤ ਸਿੰਘ ਤੇ ਸ. ਬਲਵਿੰਦਰ ਸਿੰਘ ਮੀਤ ਸਕੱਤਰ ਅਤੇ ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।