ਅੰਮ੍ਰਿਤਸਰ 27ਅਪ੍ਰੈਲ- ਸਿੱਖ ਕੌਮ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੩੦ ਅਪ੍ਰੈਲ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਆਦੇਸ਼ਾਂ ਮੁਤਾਬਕ ਸ. ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਵੇਰੇ ੯.੦੦ ਤੋਂ ੧੦.੦੦ ਵਜੇ ਤੀਕ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।