ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ – 12 ਮਾਰਚ – ਹੋਲਾ ਮਹੱਲਾ ਮੌਕੇ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ, ਜਿਸ ਵਿਚ 24 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖ਼ੂਬੀ ਪ੍ਰਗਟਾਵਾ ਕੀਤਾ। ਬੀਤੇ ਕੱਲ੍ਹ ਤੋਂ ਆਰੰਭ ਹੋਏ ਇਨ੍ਹਾਂ ਮੁਕਾਬਲਿਆਂ ਦੇ ਅੱਜ ਦੂਸਰੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਉਚੇਚੇ ਤੌਰ ‘ਤੇ ਪਹੁੰਚੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਜੋਕੀ ਸਿੱਖ ਨੌਜੁਆਨੀ ਨੂੰ ਸਿੱਖ ਮਾਰਸ਼ਲ ਆਰਟ ਗੱਤਕਾ ਸਿਖਲਾਈ ਲੈਣ ਦੀ ਅਪੀਲ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਸ ਸਮੇਂ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਹਰ ਸਾਲ ਹੋਲਾ ਮਹੱਲਾ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਜਿਸ ਨਾਲ ਨੌਜੁਆਨੀ ਅੰਦਰ ਯੁੱਧ ਕਲਾ ਦੇ ਪ੍ਰਤੀਕ ਗੱਤਕਾ ਪ੍ਰਤੀ ਖਿੱਚ ਪੈਦਾ ਹੁੰਦੀ ਹੈ। ਨਿਰਸੰਦੇਹ ਅਜਿਹੇ ਉਪਰਾਲੇ ਵਰਤਮਾਨ ਸਿੱਖ ਨੌਜੁਆਨੀ ਨੂੰ ਆਪਣੀਆਂ ਵਿਰਾਸਤੀ ਜੜ੍ਹਾਂ ਨਾਲ ਜੋੜਨ ਲਈ ਵਡਮੁੱਲੀ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਗੱਤਕੇ ਦੀ ਪ੍ਰਫੁੱਲਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕਰਨ ਦੀ ਗੱਲ ਵੀ ਕਹੀ। ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਬਲਬੀਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ. ਅਮਰਜੀਤ ਸਿੰਘ ਚਾਵਲਾ ਤੇ ਹੋਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਉਨ੍ਹਾਂ ਦੇ ਪੰਥਕ ਤੇ ਸਾਹਿਤਕ ਯੋਗਦਾਨ ਲਈ ਅਕਾਲੀ ਬਾਬਾ ਫੂਲਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਸੰਪ੍ਰਦਾਇ ਬਿਧੀ ਚੰਦ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਡਾ. ਪਰਮਜੀਤ ਸਿੰਘ ਸਰੋਆ ਐਡੀ: ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਮੀਡੀਆ, ਸ. ਹਰਭਜਨ ਸਿੰਘ ਪਬਲੀਸਿਟੀ ਅਸਿਸਟੈਂਟ, ਬਾਬਾ ਗੱਜਣ ਸਿੰਘ, ਬਾਬਾ ਨਾਗਰ ਸਿੰਘ, ਬਾਬਾ ਨਾਰੰਗ ਸਿੰਘ, ਬਾਬਾ ਮਾਨ ਸਿੰਘ, ਬਾਬਾ ਵੱਸਣ ਸਿੰਘ, ਬਾਬਾ ਤਰਸੇਮ ਸਿੰਘ, ਬਾਬਾ ਰਘਬੀਰ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਜੀਤ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਮਨਮੋਹਣ ਸਿੰਘ ਬਾਰਨ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਬਲਦੇਵ ਸਿੰਘ, ਬਾਬਾ ਲਾਲ ਸਿੰਘ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਕੁਲਵਿੰਦਰ ਸਿੰਘ, ਬਾਬਾ ਗੁਲਜ਼ਾਰ ਸਿੰਘ, ਸ. ਭਗਵਾਨ ਸਿੰਘ ਜੌਹਲ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਸ. ਹਰਮੀਤ ਸਿੰਘ ਇੰਚਾਰਜ ਗੱਤਕਾ, ਸ. ਸੁਪ੍ਰੀਤ ਸਿੰਘ ਗੱਤਕਾ ਕੋਚ, ਸ. ਗੁਰਤੇਜ ਸਿੰਘ ਖਾਲਸਾ ਪ੍ਰਧਾਨ ਸ਼੍ਰੋਮਣੀ ਗੱਤਕਾ ਫੈਡਰੇਸ਼ਨ, ਸ. ਗੁਰਪ੍ਰੀਤ ਸਿੰਘ ਖਾਲਸਾ, ਸ. ਸਤਪਾਲ ਸਿੰਘ ਬਾਗੀ, ਸ. ਜਗਦੀਸ਼ ਸਿੰਘ ਬਰਾੜ, ਸ. ਚਤਰ ਸਿੰਘ ਯੂ.ਐਸ.ਏ. ਆਦਿ ਹਾਜ਼ਰ ਸਨ।