ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਪਟਿਆਲਾ ਵਿਖੇ ਉੱਘੇ ਖੋਜੀ ਅਤੇ ਚਿੰਤਕ ਪ੍ਰੋ. ਪਿਆਰਾ ਸਿੰਘ ਪਦਮ ਖੋਜ ਕੇਂਦਰ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ ਨੇ ਬੋਲਦੇ ਹੋਏ ਕਿਹਾ ਕਿ ਪਿਆਰਾ ਸਿੰਘ ਪਦਮ ਸਿੱਖ ਧਰਮ ਅਤੇ ਪੰਜਾਬੀ ਸਾਹਿਤ ਦੇ ਉੱਘੇ ਖੋਜੀ ਵਿਦਵਾਨ ਸਨ। ਉਨ•ਾਂ ਦੁਆਰਾ ਕੀਤੀ ਗਈ ਖੋਜ ਸ੍ਰੀ ਗੁਰੂ ਗ੍ਰੰਥ ਸਾਹਿਬ, ਸਿੱਖ ਧਰਮ ਅਤੇ ਸਾਹਿਤ ਨੂੰ ਖੋਜਣ ਦਾ ਮੂਲ ਆਧਾਰ ਹੈ। ਉਨ•ਾਂ ਨੇ ਕਿਹਾ ਕਿ ਸਿੱਖ ਧਰਮ ਦਾ ਸਾਰਾ ਦਰਸ਼ਨ ਇਸ ਗੱਲ ਦੀ ਪ੍ਰੋੜਤਾ ਕਰਦਾ ਹੈ ਕਿ ਸਾਨੂੰ ਆਪਣੇ-ਆਪ ਨੂੰ ਖੋਜਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਮੂਲ ਨੂੰ ਪਛਾਣ ਸਕੀਏ। ਪ੍ਰਧਾਨ ਜੀ ਨੇ ਦੱਸਿਆ ਕਿ ਪ੍ਰੋ. ਪਿਆਰਾ ਸਿੰਘ ਪਦਮ ਨੇ ਜਿੱਥੇ ਸਿੱਖ ਇਤਿਹਾਸ, ਧਰਮ ਅਤੇ ਗੁਰਬਾਣੀ ਦੀ ਵੱਖ-ਵੱਖ ਪਹਿਲੂਆਂ ਤੋਂ ਖੋਜ ਕੀਤੀ ਉੱਥੇ ਹੀ ਉਨ•ਾਂ ਨੇ ਮਾਂ-ਬੋਲੀ ਪੰਜਾਬੀ ਲਈ ਵੀ ਤੱਥ ਪੂਰਨ ਖੋਜ ਕਰਕੇ ਸਮਾਜ ਵਿੱਚ ਵੱਡਾ ਯੋਗਦਾਨ ਪਾਇਆ। ਇਸ ਯੋਗਦਾਨ ਸਦਕਾ ਉਨ•ਾਂ ਦੀ ਤਸਵੀਰ ਕੇਂਦਰੀ ਅਜਾਇਬ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸੁਸ਼ੋਭਿਤ ਕਰ ਦਿੱਤੀ ਗਈ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ ਨੂੰ’ ਕਹਿੰਦੇ ਹੋਏ ਕਿਹਾ ਕਿ ਪ੍ਰੋ. ਪਿਆਰਾ ਸਿੰਘ ਪਦਮ ਦੇ ਨਾਂ ‘ਤੇ ਖੋਜ ਕੇਂਦਰ ਬਣਨਾ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ•ਾਂ ਦੱਸਿਆ ਕਿ ਇਸ ਖੋਜ ਕੇਂਦਰ ਵਿੱਚ ਵੱਖ-ਵੱਖ ਖੋਜ ਪ੍ਰੋਜੈਕਟ ਅਤੇ ਵਿਸ਼ੇ ਨਾਲ ਸਬੰਧਤ ਖੋਜ ਕਰਨ ਵਾਲੇ ਕਾਲਜ ਦੇ ਸਾਰੇ ਵਿਦਿਆਰਥੀ ਇਸ ਖੋਜ ਕੇਂਦਰ ਦਾ ਹਿੱਸਾ ਬਣ ਸਕਦੇ ਹਨ ਅਤੇ ਭਵਿੱਖ ਵਿੱਚ ਆ ਰਹੀਆਂ ਚੁਣੌਤੀਆਂ ਨੂੰ ਸਵੀਕਾਰਦੇ ਹੋਏ ਸਮੇਂ ਦੇ ਹਾਣੀ ਬਣਨਗੇ।
ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਹੋਇਆਂ ਭਾਈ ਅਮਰਜੀਤ ਸਿੰਘ ਚਾਵਲਾ, ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਕਿਹਾ ਕਿ ਆਧੁਨਿਕ ਯੁੱਗ ਵਿੱਚ ਇਸ ਤਰ•ਾਂ ਦੇ ਖੋਜ ਕੇਂਦਰਾਂ ਦਾ ਬਣਨਾ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਹੋਵੇਗਾ। ਉਨ•ਾਂ ਨੇ ਇਸ ਮੌਕੇ ਸਾਰੇ ਕਾਲਜ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਕਿਹਾ ਕਿ ਇਸ ਤਰ•ਾਂ ਦੇ ਯਤਨ ਇੱਕ ਸੰਸਥਾ ਨੂੰ ਵਿਸ਼ਵ ਪੱਧਰ ‘ਤੇ ਸਥਾਪਿਤ ਕਰਦੇ ਹਨ। ਇਸ ਮੌਕੇ ਪ੍ਰੋ. ਪਿਆਰਾ ਸਿੰਘ ਪਦਮ ਜੀ ਦੇ ਪਰਿਵਾਰਕ ਮੈਂਬਰ ਜਿੰਨ•ਾਂ ਵਿੱਚ ਡਾ. ਹਰਿੰਦਰ ਕੌਰ (ਸਪੁੱਤਰੀ), ਇੰਜੀ. ਚਰਨਜੀਤ ਸਿੰਘ (ਜਵਾਈ), ਡਾ. ਰੁਪਿੰਦਰਜੀਤ ਕੌਰ (ਦੋਹਤੀ), ਇੰਜੀ. ਹਰਜੀਤ ਸਿੰਘ ਅਤੇ ਸ. ਲਾਲ ਸਿੰਘ ਬੇਦੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਜਿਨ•ਾਂ ਨੂੰ ਪ੍ਰਧਾਨ ਸਾਹਿਬ ਜੀ ਨੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਸ. ਪਰਮਜੀਤ ਸਿੰਘ ਸਰੋਆ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਭਗਵੰਤ ਸਿੰਘ ਨਿੱਜੀ ਸਹਾਇਕ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣੀ ਵਿੱਚ ਵਿਦਿਆਰਥੀ ਹਾਜ਼ਰ ਸਨ।