ਅੰਮ੍ਰਿਤਸਰ, 18 ਮਈ ( )- ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਸਬੰਧੀ ਆਯੋਜਿਤ ਕੀਤੇ ਜਾਣ ਵਾਲੇ ਨਗਰ ਕੀਰਤਨਾਂ ਵਿੱਚੋਂ ਕੇਵਲ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਆਯੋਜਿਤ ਕੀਤੇ ਜਾਣ ਵਾਲੇ ਨਗਰ ਕੀਰਤਨ ਹੀ ਰੱਦ ਕੀਤੇ ਗਏ ਹਨ।ਇਸ ਤੋਂ ਇਲਾਵਾ ਬਾਕੀ ਸਾਰੇ ਨਗਰ ਕੀਰਤਨ ਪਹਿਲਾਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਹੀ ਸਜਾਏ ਜਾਣਗੇ।ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਸਬੰਧੀ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸੰਗਤਾਂ ਵਿਚ ਇਸ ਸਬੰਧੀ ਦੁਬਿਧਾ ਪੈਦਾ ਨਹੀਂ ਹੋਣੀ ਚਾਹੀਦੀ।ਉਨ੍ਹਾਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸਿੰਘ ਸਾਹਿਬਾਨ ਅਤੇ ਮੈਂਬਰ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਅਨੁਸਾਰ ਕੇਵਲ ਦੋ ਨਗਰ ਕੀਰਤਨ ਹੀ ਰੱਦ ਕੀਤੇ ਗਏ ਹਨ।
ਉਨ੍ਹਾਂ ਦੋਵੇ ਕੀਰਤਨ ਰੱਦ ਕਰਨ ਦੇ ਕਾਰਨਾਂ ਸਬੰਧੀ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਯਾਤਰਾ ਨਗਰ ਕੀਰਤਨ ਦੀਆਂ ਇਨ੍ਹਾਂ ਨਗਰ ਕੀਰਤਨਾਂ ਨਾਲ ਤਾਰੀਕਾਂ ਅਤੇ ਰੂਟ ਮੇਲ ਖਾ ਜਾਣ ਕਾਰਨ ਕੇਵਲ ਇਹ ਦੋ ਨਗਰ ਕੀਰਤਨ ਹੀ ਰੱਦ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਨਗਰ ਕੀਰਤਨ ਜੋ ਪਹਿਲਾਂ ਉਲੀਕੇ ਗਏ ਹਨ ਉਹ ਬਾਕਾਇਦਾ ਤੌਰ ਤੇ ਮਿਥੇ ਪ੍ਰੋਗਰਾਮ ਅਨੁਸਾਰ ਹੀ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ।