logoਅੰਮ੍ਰਿਤਸਰ : 11 ਜਨਵਰੀ (         ) ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ 5 ਤੋਂ 7 ਫਰਵਰੀ 2016 ਨੂੰ ਹੋਣ ਵਾਲਾ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਮੁਲਤਵੀ ਕਰ ਦਿੱਤਾ ਗਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਬੁੱਧੀ ਜੀਵੀਆਂ, ਵਿਦਵਾਨਾ ਤੇ ਪੰਜਾਬੀ ਭਾਸ਼ਾ ਮਾਹਿਰਾਂ ਦੇ ਸੁਝਾਅ ਆਉਣ ਕਾਰਣ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 5 ਤੋਂ 7 ਫਰਵਰੀ ਨੂੰ ਹੋਣ ਵਾਲਾ ਤਿੰਨ ਰੋਜਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਮੁਲਤਵੀ ਕਰ ਦਿੱਤਾ ਗਿਆ ਹੈ। ਸ੍ਰ: ਬੇਦੀ ਨੇ ਦੱਸਿਆ ਕਿ ਕਿ ਇਹ ਸੰਮੇਲਨ ਪਹਿਲਾਂ 23-24 ਅਕਤੂਬਰ 2015 ਨੂੰ ਹੋਣਾ ਸੀ, ਪਰ ਪੰਜਾਬ ਵਿੱਚ ਅਣ-ਸੁਖਾਵੇਂ ਹਾਲਾਤ ਪੈਦਾ ਹੋਣ ਕਾਰਣ ਅੱਗੇ ਪਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ, ਪਰ ਵਿਦੇਸ਼ਾਂ ਤੋਂ ਮਿਲਣ ਵਾਲੇ ਸੁਜਾਵਾਂ ਕਾਰਣ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।