No announcement available or all announcement expired.
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

550ਵੇਂ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਸਰਕਾਰ ਦੀ ਕਮੇਟੀ ਦੀ ਮੀਟਿੰਗ ਦੌਰਾਨ ਭਾਈ ਲੌਂਗੋਵਾਲ ਨੇ ਦਿੱਤੇ ਅਹਿਮ ਸੁਝਾਅ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ, ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਅਜਾਇਬਘਰ ਬਣਾਉਣ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਯੁਨੈਸਕੋ ਰਾਹੀਂ ਵਿਸ਼ਵ ਵਿਚ ਪ੍ਰਸਾਰਨ ‘ਤੇ ਦਿੱਤਾ ਜ਼ੋਰ

ਅੰਮ੍ਰਿਤਸਰ, 8 ਨਵੰਬਰ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਦੀ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਦਿੱਲੀ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਕੁਝ ਸੁਝਾਅ ਪੇਸ਼ ਕੀਤੇ, ਜਿਨ੍ਹਾਂ ਨੂੰ ਗ੍ਰਹਿ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ। ਭਾਈ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਗਠਿਤ ਕੀਤੀ ਕਮੇਟੀ ਦੀ ਮੀਟਿੰਗ ਵਿਚ ਉਨ੍ਹਾਂ ਨੇ ਸਿੱਖ ਕੌਮ ਵੱਲੋਂ ਸੁਝਾਅ ਦਿੱਤਾ ਹੈ ਕਿ ਗੁਰੂ ਸਾਹਿਬ ਜੀ ਦੇ ਇਸ ਇਤਿਹਾਸਿਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਫਿਰਾਖਦਿਲੀ ਨਾਲ ਕਾਰਜ ਕੀਤਾ ਜਾਵੇ। ਇਹ ਸੰਗਤਾਂ ਦੀ ਚਿਰੋਕਣੀ ਮੰਗ ਹੈ ਤੇ ਇਹ ਲਾਂਘਾ ਖੁੱਲ੍ਹਣ ਨਾਲ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਗੁਰੂ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਸਰਹੱਦ ਜਿਥੋਂ ਸੰਗਤ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕਰਦੀ ਹੈ ਵਿਖੇ ਵਧੇਰੇ ਪਹੁੰਚ ਵਾਲੇ ਕੈਮਰੇ ਅਤੇ ਦੂਰਬੀਨਾਂ ਲਗਾਉਣ ਦੀ ਸ਼੍ਰੋਮਣੀ ਕਮੇਟੀ ਨੂੰ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਥੇ ਇੱਕ ਟਾਵਰ ਵੀ ਲਗਾਉਣ ਦੀ ਇਛਾ ਰੱਖਦੀ ਹੈ ਤਾਂ ਜੋ ਉਸ ‘ਤੇ ਵੱਡੀ ਸਕਰੀਨ ਸਥਾਪਿਤ ਕਰਕੇ ਕਰਤਾਰਪੁਰ ਸਾਹਿਬ ਦੇ ਸੰਗਤ ਨੂੰ ਸਿੱਧੇ ਦਰਸ਼ਨ ਕਰਵਾਏ ਜਾ ਸਕਣ। ਭਾਈ ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਗੁਰੂ ਸਾਹਿਬ ਨਾਲ ਸਬੰਧਤ ਨਗਰੀ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਐਲਾਨਣ ਅਤੇ ਇਸ ਦੇ ਵਿਕਾਸ ਲਈ ਵਿਸ਼ੇਸ਼ ਰਾਸ਼ੀ ਜਾਰੀ ਕਰਨ ਨੂੰ ਤਰਜੀਹੀ ਤੌਰ ‘ਤੇ ਲੈਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿਉਂਕਿ ਸੁਲਤਾਨਪੁਰ ਲੋਧੀ ਵਿਖੇ ਸਾਰੇ ਸਮਾਗਮ ਕੀਤੇ ਜਾਣੇ ਹਨ ਇਸ ਲਈ ਇਥੇ ਕੇਂਦਰ ਸਰਕਾਰ ਵੱਲੋਂ ਸਿੱਖ ਵਿਰਸਤ ਨੂੰ ਰੂਪਮਾਨ ਕਰਦਾ ਅਜਾਇਬਘਰ ਬਣਾਇਆ ਜਾਵੇ ਅਤੇ ਸਮੁੱਚੇ ਸ਼ਹਿਰ ਨੂੰ ਚਿੱਟੇ ਰੰਗ ਨਾਲ ਇਕਸਾਰ ਸਜਾਇਆ ਜਾਵੇ। ਸ਼ਹਿਰ ਵਿਚ ਗੁਰੂ ਸਾਹਿਬ ਦੀ ਯਾਦ ਨੂੰ ਦਰਸਾਉਂਦੀ ਵੇਈਂ ਨਦੀ ਦੀ ਸਾਂਭ ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰਮਤਿ ਸਮਾਗਮ ਕਰਵਾਉਣ ਤੇ ਨਗਰ ਕੀਰਤਨ ਸਜਾਉਣ ਲਈ ਕੇਂਦਰ ਸਰਕਾਰ ਵੱਲੋਂ ਇੱਕ ਕਮੇਟੀ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਂਦੇ ਸ਼ਰਧਾਲੂਆਂ ਦੇ ਜਥਿਆਂ ਦੇ ਮੈਂਬਰਾਂ ਵਿਚ ਵੀ ਵਾਧਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕੇ। ਭਾਈ ਲੌਂਗੋਵਾਲ ਨੇ ਇਕੱਤਰਤਾ ਦੌਰਾਨ ਇੱਕ ਅਹਿਮ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਕੁਝ ਵਿਸ਼ੇਸ਼ ਸਿੱਖਿਆਵਾਂ ਯੂਨੈਸਕੋ ਨੂੰ ਭੇਜੀਆਂ ਜਾਣ ਜੋ ਯੂਨੈਸਕੋ ਨੂੰ ਵੱਖ ਵੱਖ ਭਾਸ਼ਾਵਾਂ ਵਿਚ ਅਨੁਵਾਦ ਕਰ ਕੇ ਦੁਨੀਆਂ ਸਾਹਮਣੇ ਰੱਖਣ ਲਈ ਕਿਹਾ ਜਾਵੇ। ਗੁਰੂ ਸਾਹਿਬ ਦੀਆਂ ਪਾਵਨ ਸਿੱਖਿਆਵਾਂ ਬਾਰੇ ਲਿਖਤੀ ਦਸਤਾਵੇਜ਼ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਜਾਵੇਗਾ ਤਾਂ ਜੋ ਇਹ ਸਿੱਖਿਆਵਾਂ ਮੂਲ ਰੂਪ ਵਿਚ ਦੁਨੀਆ ਤੱਕ ਪਹੁੰਚ ਸਕਣ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ. ਤਰਲੋਚਨ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਵੀ ਮੌਜੂਦ ਸਨ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!