ਇਤਿਹਾਸਿਕ ਦਿਹਾੜੇ - ਅਕਾਲ ਚਲਾਣਾ ਭਾਈ ਮਰਦਾਨਾ ਜੀ - 13 ਮੱਘਰ (28 ਨਵੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ - 14 ਮੱਘਰ (29 ਨਵੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ - 15 ਮੱਘਰ (30 ਨਵੰਬਰ 2019) | ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 16 ਮੱਘਰ (1 ਦਸੰਬਰ 2019) | ਸ਼ਹੀਦੀ ਦਿਹਾੜਾ ਬਾਬਾ ਗੁਰਬਖਸ਼ ਸਿੰਘ ਜੀ - 19 ਮੱਘਰ (4 ਦਸੰਬਰ 2019) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2019) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2019) |

32 Kbps 96 Kbps

 
 
 
Sarai Booking
 
 
 

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੇ ਕੀਤੀ ਸ਼ਿਰਕਤ

ਗੁਰੂ ਸਾਹਿਬ ਜੀ ਦਾ ਉਪਦੇਸ਼ ਵਿਸ਼ਵ ਸ਼ਾਂਤੀ ਤੇ ਭਾਈਚਾਰਕ ਏਕਤਾ ਲਈ ਬੇਹੱਦ ਅਹਿਮ-ਸ੍ਰੀ ਮਨੋਹਰ ਲਾਲ ਖੱਟਰ

ਸੁਲਤਾਨਪੁਰ ਲੋਧੀ, 11 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਲੱਖਾਂ ਸੰਗਤਾਂ ਨਤਮਸਤਕ ਹੋਈਆਂ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉੜੀਸਾ ਦੇ ਸਪੀਕਰ ਸ੍ਰੀ ਸੂਰਿਆ ਨਰਾਇਣ ਪਾਤਰੋ, ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਸ. ਕੰਵਲਜੀਤ ਸਿੰਘ ਬਖ਼ਸ਼ੀ, ਯੁਰਪੀਅਨ ਯੂਨੀਅਨ ਦੀ ਮੈਂਬਰ ਸ੍ਰੀਮਤੀ ਨੀਨਾ ਗਿੱਲ, ਘੱਟਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਛਾਬੜਾ, ਹਿਮਾਚਲ ਪ੍ਰਦੇਸ਼ ਦੇ ਵਿਧਾਇਕ ਸ. ਪਰਮਜੀਤ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਗੁਰੂ ਘਰ ਮੱਥਾ ਟੇਕ ਕੇ ਅਸ਼ੀਰਵਾਦ ਹਾਸਲ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨ ਦਿੱਤਾ।
ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਏ ਗਏ ਪੰਡਾਲ ਵਿਚ ਸੰਗਤ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਦਾ ਹਰ ਪਹਿਲੂ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਗੁਰੂ ਸਾਹਿਬ ਨੇ ਮਨੁੱਖ ਮਾਤਰ ਨੂੰ ਜੀਵਨ ਦਾ ਅਸਲ ਮਨੋਰਥ ਦਿਖਾਉਣ ਲਈ ਜੋ ਉਪਦੇਸ਼ ਦਿੱਤਾ, ਉਹ ਵਿਸ਼ਵ ਸ਼ਾਂਤੀ ਤੇ ਭਾਈਚਾਰਕ ਏਕਤਾ ਲਈ ਬੇਹੱਦ ਅਹਿਮ ਹੈ। ਅੱਜ ਦੀ ਸਮੱਸਿਆਵਾਂ ਦਾ ਹੱਲ ਗੁਰੂ ਸਾਹਿਬ ਦੀ ਪਾਵਨ ਬਾਣੀ ਵਿੱਚੋਂ ਸਹਿਜੇ ਹੀ ਲੱਭਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਸੰਗਠਿਤ ਕਰਨ ਲਈ ਗੁਰੂ ਸਾਹਿਬ ਜੀ ਦਾ ਦਰਸਾਇਆ ਮਾਰਗ ਚਾਨਣ ਮੁਨਾਰਾ ਹੈ। ਉਨ੍ਹਾਂ ਇਤਿਹਾਸਕ ਹਵਾਲਿਆਂ ਨਾਲ ਆਪਣਾ ਭਾਸ਼ਣ ਪੂਰਾ ਕੀਤਾ। ਸ੍ਰੀ ਖੱਟਰ ਨੇ ਆਪਣੇ ਭਾਸ਼ਣ ਦੌਰਾਨ ਗੁਰੂ ਸਾਹਿਬ ਜੀ ਦੇ ਜੀਵਨ ਕਾਲ ਨਾਲ ਸਬੰਧਤ ਕਈ ਸਾਖੀਆਂ ਸੰਗਤ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਗੁਰੂ ਸਾਹਿਬ ਦੇ ਸੁਲਤਾਨਪੁਰ ਲੋਧੀ ਨਾਲ ਜੁੜੇ ਇਤਿਹਾਸ ਨੂੰ ਵੀ ਯਾਦ ਕੀਤਾ। ਸ੍ਰੀ ਖੱਟਰ ਨੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਇਸ ਮੌਕੇ ਹੋ ਰਹੇ ਸਮਾਗਮਾਂ ਦਾ ਹਿੱਸਾ ਬਣਨ ’ਤੇ ਆਪਣੇ ਆਪ ਨੂੰ ਵਡਭਾਗਾ ਦੱਸਿਆ। ਉਨ੍ਹਾਂ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ’ਤੇ ਵੀ ਸੰਗਤ ਨੂੰ ਵਧਾਈ ਦਿੱਤੀ।
ਸਮਾਗਮ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੇ 550ਵੇਂ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਉੱਘੇ ਦਾਰਸ਼ਨਿਕ ਗੁਰੂ, ਸਮਾਜ ਸੁਧਾਰਕ ਅਤੇ ਮਨੁੱਖ ਦੀਆਂ ਮਾਨਸਿਕ ਉਲਝਣਾਂ ਨੂੰ ਸੁਲਝਾਉਣ ਵਾਲੇ ਹਨ। ਉਨ੍ਹਾਂ ਦੇ ਸਿਧਾਂਤ ਅੱਜ ਦੇ ਸਮੇਂ ਵਿਚ ਵੀ 550 ਸਾਲ ਪਹਿਲਾਂ ਜਿੰਨੇ ਹੀ ਸਾਰਥਕ ਹਨ। ਸਮਾਜਿਕ ਬੁਰਾਈਆਂ ਖਿਲਾਫ਼ ਗੁਰੂ ਸਾਹਿਬ ਵੱਲੋਂ ਉਠਾਈ ਗਈ ਅਵਾਜ਼ ਅੱਜ ਸਮਾਜ ਨੂੰ ਬੇਹਤਰ ਬਣਾਉਣ ਲਈ ਚੰਗੀ ਦਿਸ਼ਾ ਦੇ ਸਕਦੀ ਹੈ। ਉਨ੍ਹਾਂ ਦਾ ਬਰਾਬਰਤਾ ਦਾ ਸਿਧਾਂਤ ਬੇਹੱੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਇਸ ਇਤਿਹਾਸਕ ਪੁਰਬ ਮੌਕੇ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰਣ ਕਰਨਾ ਚਾਹੀਦਾ ਹੈ।
ਉੜੀਸਾ ਦੇ ਸਪੀਕਰ ਸ੍ਰੀ ਸੂਰਿਆ ਨਰਾਇਣ ਪਾਤਰੋ ਨੇ ਆਪਣੇ ਸੰਬੋਧਨ ਦੌਰਾਨ ਗੁਰੂ ਸਾਹਿਬ ਜੀ ਦੀ ਪਾਵਨ ਬਾਣੀ ਨੂੰ ਅਮਲ ਵਿਚ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦਾ ਗੁਰੂ ਨਾਲ ਸਬੰਧਤ ਇਤਿਹਾਸ ਬੇਹੱਦ ਸ਼ਾਨਾਂਮੱਤਾ ਹੈ ਅਤੇ ਇਸ ਸਬੰਧੀ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਨੂੰ ਇਕ ਵੱਡੀ ਪ੍ਰੇਰਣਾ ਮਿਲੀ ਹੈ। ਸ੍ਰੀ ਪਾਤਰੋ ਨੇ ਕਿਹਾ ਕਿ ਧਰਮਾਂ ਦੀ ਸਿੱਖਿਆ ਮਨੁੱਖ ਨੂੰ ਹਰ ਖੇਤਰ ਵਿਚ ਚੰਗੀ ਅਗਵਾਈ ਦਿੰਦੀ ਹੈ, ਜਿਸ ’ਤੇ ਚੱਲਣ ਵਾਲੇ ਲੋਕ ਜੀਵਨ ਮਕਸਦ ਵਿਚ ਸਫਲ ਰਹਿੰਦੇ ਹਨ। ਇਸ ਮੌਕੇ ਯੂਰਪੀਨ ਯੂਨੀਅਨ ਦੀ ਮੈਂਬਰ ਸ੍ਰੀਮਤੀ ਨੀਨਾ ਗਿੱਲ ਅਤੇ ਸ. ਕਮਲਜੀਤ ਸਿੰਘ ਬਖ਼ਸ਼ੀ ਮੈਂਬਰ ਪਾਰਲੀਮੈਂਟ ਨਿਊਜੀਲੈਂਡ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤ ਗੁਰੂ ਸਾਹਿਬ ਨੂੰ ਵਿਸ਼ਵ ਦੇ ਮਹਾਨ ਕ੍ਰਾਂਤੀਕਾਰੀ ਰਹਿਬਰ ਦੱਸਿਆ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ-ਆਇਆਂ ਦੇ ਸ਼ਬਦ ਕਹੇ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਮੌਕੇ ਰੋਜ਼ਾਨਾ ਲੱਖਾਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਇਹ ਆਮਦ ਨਿਰੰਤਰ ਵੱਧ ਰਹੀ ਹੈ। ਉਨ੍ਹਾਂ ਆਖਿਆ ਕਿ ਸ਼ਤਾਬਦੀ ਰੂਪ ਵਿਚ ਆਉਂਦੇ ਦਿਹਾੜਿਆਂ ਦਾ ਇਤਿਹਾਸ ਭਵਿੱਖ ਅੰਦਰ ਕੌਮ ਲਈ ਅਗਵਾਈ ਬਣਦਾ ਹੈ। ਸਾਡੇ ਸਮਿਆਂ ਅੰਦਰ ਇਹ ਦਿਹਾੜਾ ਆਉਣਾ ਸਾਡੀ ਖੁਸ਼ਕਿਸਮਤੀ ਹੈ। ਉਨ੍ਹਾਂ ਕਿਹਾ ਕਿ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਗਲਾ ਸਾਰਾ ਸਾਲ ਵੀ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ ਰਹੇਗੀ। ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਅਨੁਸਾਰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਸੰਖੇਪ ਰੂਪ ਵਿਚ ਨਾਲੋ-ਨਾਲ ਸਾਂਝਾ ਕੀਤਾ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਜਦਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਸੰਗਤ ਨੂੰ ਪ੍ਰੇਰਣਾ ਕੀਤੀ।

ਸ. ਸੁਖਬੀਰ ਸਿੰਘ ਬਾਦਲ ਨੇ ਸੰਗਤ ’ਚ ਬੈਠ ਕੇ ਸਮਾਗਮ ਦੌਰਾਨ ਭਰੀ ਹਾਜ਼ਰੀ
ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਵਿਸ਼ੇਸ਼ ਪੰਡਾਲ ਵਿਚ ਸਜਾਏ ਗਏ ਅੱਜ ਦੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਨੇ ਵੀ ਹਾਜ਼ਰੀ ਭਰੀ। ਇਸ ਤੋਂ ਇਲਾਵਾ ਹੋਰ ਸੀਨੀਅਰ ਅਕਾਲੀ ਆਗੂ, ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਸੰਤ ਮਹਾਂਪੁਰਸ਼ ਹਾਜ਼ਰ ਸਨ। ਸ. ਸੁਖਬੀਰ ਸਿੰਘ ਬਾਦਲ ਨੇ ਸ਼ਿਰਕਤ ਕਰਨ ਮੌਕੇ ਸੰਗਤ ਵਿਚ ਬੈਠ ਕੇ ਪ੍ਰਮੁੱਖ ਸ਼ਖ਼ਸੀਅਤਾਂ ਦੇ ਵਿਚਾਰਾਂ ਨੂੰ ਸੁਣਿਆ। ਉਨ੍ਹਾਂ ਨਾਲ ਆਏ ਹੋਰ ਪ੍ਰਮੁੱਖ ਆਗੂ ਵੀ ਸੰਗਤ ਵਿਚ ਹੀ ਬੈਠੇ ਰਹੇ। ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਗਏ ਮੁੱਖ ਸਮਾਗਮ ਮੌਕੇ ਕੇਵਲ ਬਾਹਰੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹੀ ਸਟੇਜ਼ ’ਤੇ ਬਿਰਾਜਮਾਨ ਰਹੇ। ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕਰਨ ਮੌਕੇ ਭਾਈ ਲੌਂਗੋਵਾਲ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਸਹਿਯੋਗ ਕੀਤਾ। ਸਮਾਗਮ ਦੌਰਾਨ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲੇ, ਬਾਬਾ ਭੁਪਿੰਦਰ ਸਿੰਘ, ਬਾਬਾ ਮਹਿੰਦਰ ਸਿੰਘ ਨਿਸ਼ਕਾਮ ਸੇਵਾ, ਬਾਬਾ ਜੀਤ ਸਿੰਘ ਜੌਲਾਂ ਵਾਲੇ, ਬਾਬਾ ਹਰਭਜਨ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਜਸਪਾਲ ਸਿੰਘ ਜੌਲਾ, ਬਾਬਾ ਹਰਦੀਪ ਸਿੰਘ, ਬਾਬ ਗੜਗੱਜਪਾਲ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।
ਅੱਜ ਦੇ ਸਮਾਗਮ ’ਚ ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ. ਦਲਜੀਤ ਸਿੰਘ ਚੀਮਾ, ਸ. ਜਨਮੇਜਾ ਸਿੰਘ ਸੇਖੋਂ, ਸ. ਦਰਬਾਰਾ ਸਿੰਘ ਗੁਰੂ, ਬੀਬੀ ਓਪਿੰਦਰਜੀਤ ਕੌਰ, ਸ. ਹੀਰਾ ਸਿੰਘ ਗਾਬੜੀਆ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਮਨਪ੍ਰੀਤ ਸਿੰਘ ਇਆਲੀ, ਸ. ਵਿਰਸਾ ਸਿੰਘ ਵਲਟੋਹਾ, ਸ. ਅਲਵਿੰਦਰਪਾਾਲ ਸਿੰਘ ਪੱਖੋਕੇ, ਸ. ਹਰਮਿੰਦਰ ਸਿੰਘ ਸੰਧੂ, ਸ. ਗੁਰਪ੍ਰਤਾਪ ਸਿੰਘ ਵਡਾਲਾ, ਕੈਪਟਨ ਬਲਬੀਰ ਸਿੰਘ ਬਾਠ, ਸ. ਬਿੱਕਰ ਸਿੰਘ ਚੰਨੂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ, ਭਾਈ ਖੁਸ਼ਵਿੰਦਰ ਸਿੰਘ ਭਾਟੀਆ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਅਮਰੀਕ ਸਿੰਘ ਚੂੰਘਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਗੁਰਚਰਨ ਸਿੰਘ ਗਰੇਵਾਲ, ਸ. ਹਰਪਾਲ ਸਿੰਘ ਜੱਲਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਬਲਦੇਵ ਸਿੰਘ ਮਾਨ, ਸ. ਅਵਤਾਰ ਸਿੰਘ ਵਣਵਾਲਾ, ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਚਰਨ ਸਿੰਘ ਆਲਮਗੀਰ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਜੋਗਿੰਦਰ ਕੌਰ, ਸ. ਸਰਵਣ ਸਿੰਘ ਕੁਲਾਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬੀਬੀ ਗੁਰਪ੍ਰੀਤ ਕੌਰ ਰੂਹੀ, ਬੀਬੀ ਕੁਲਦੀਪ ਕੌਰ ਟੌਹੜਾ, ਪ੍ਰਿੰ: ਬੀਬੀ ਸਤਵੰਤ ਕੌਰ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ ਕੰਗ, ਸ. ਸਤਿੰਦਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਸਰਬਜੀਤ ਸਿੰਘ ਮੱਕੜ, ਸ. ਚਰਨਜੀਤ ਸਿੰਘ ਢਿੱਲੋਂ ਆਦਿ ਮੌਜੂਦ ਸਨ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!