ਅੰਮ੍ਰਿਤਸਰ 10 ਮਾਰਚ (      )  ਸ. ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ, ਕੱਥੂਨੰਗਲ ਸ੍ਰੀ ਅੰਮ੍ਰਿਤਸਰ, ਪਿੰਡ ਹਿਮਾਯੂਪੁਰ ਤਹਿਸਿੰਬਲੀ ਹਲਕਾ ਡੇਰਾਬਸੀ ਜ਼ਿਲ੍ਹਾ ਮੋਹਾਲੀ ਤੇ ਪਿੰਡ ਜਾਦਪੁਰ ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।

ਗੁਰਮਤਿ ਸਮਾਗਮ ਸਮੇਂ ਸ. ਨਿਰਮੈਲ ਸਿੰਘ ਜੌਲਾ ਅੰਤ੍ਰਿੰਗ ਮੈਂਬਰ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਭਾਈ ਨਿਰਮਲ ਸਿੰਘ ਜੇਠੂਵਾਲ, ਸ. ਬਲਵੀਰ ਸਿੰਘ ਸਾਗਰ ਤੇ ਸ. ਗੁਰਭੇਜ ਸਿੰਘ ਦੇ ਢਾਡੀ ਜੱਥਿਆ ਨੇ ਸੰਗਤਾਂ ਨੂੰ ਬੀਰ-ਰਸੀ ਵਾਰਾਂ ਰਾਹੀਂ ਗੁਰੂ ਨਾਲ ਜੋੜਿਆ।ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੇ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨਤਾਰਨ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ 176 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।

ਇਸ ਮੌਕੇ ਸ. ਕਰਨੈਲ ਸਿੰਘ ਹੈਡ ਗ੍ਰੰਥੀ, ਸ. ਜਸਪਾਲ ਸਿੰਘ ਮੈਨੇਜਰ, ਸ. ਸੁਰਜੀਤ ਸਿੰਘ, ਸ. ਗੁਰਚਰਨ ਸਿੰਘ, ਭਾਈ ਭਗਵਾਨ ਸਿੰਘ ਤੇ ਭਾਈ ਬਲਦੇਵ ਸਿੰਘ ਸਭਰਾ ਕਵੀਸ਼ਰ, ਭਾਈ ਇੰਦਰਜੀਤ ਸਿੰਘ, ਭਾਈ ਮਨਜੀਤ ਸਿੰਘ ਕਾਦੀਆਂ, ਭਾਈ ਬਲਬੀਰ ਸਿੰਘ, ਭਾਈ ਬਲਦੇਵ ਸਿੰਘ ਓਗਰਾ, ਸ. ਪਰਵਿੰਦਰ ਸਿੰਘ, ਸ. ਸੁਖਬੀਰ ਸਿੰਘ ਤੇ ਸ.ਜਤਿੰਦਰ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।