ਤਖ਼ਤ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ, ਨੰਦੇੜ

ਤਖ਼ਤ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ, ਨੰਦੇੜ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ ਆਖਰੀ ਚੋਜ਼ਾਂ ਦੀ ਯਾਦ ਵਿਚ ਸੁਭਾਇਮਾਨ ਹੈ। ਪੰਥ ਪ੍ਰਕਾਸ਼ ਕਰਨ ਲਈ ਹਜ਼ੂਰ ਨੇ ਜਿਹੜਾ ਜੀਵਨ ਸਫ਼ਰ ਪੂਰਬ ਵਿੱਚ ਪਟਨੇ ਦੀ ਪਾਵਨ ਧਰਤ ਤੋਂ ਆਰੰਭ ਕੀਤਾ, ਫਿਰ ਪੰਜਾਬ ਜਿਸ ਦੀ ਕਰਮ ਭੂਮੀ ਰਿਹਾ, ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਉਸਦੀ ਹੀ ਸੰਪੂਰਨਤਾ ਸੀ। ਜਿਥੇ ‘ਸੂਰਜ ਕਿਰਣਿ ਮਿਲੇ- ਜਲ ਕਾ ਜਲੁ ਹੂਆ ਰਾਮ’ ਦੇ ਮਹਾਂਵਾਕ ਅਨੁਸਾਰ ਗੁਰੂ ਜੀ ਜੋਤੀ ਜੋਤਿ ਸਮਾ ਗਏ। ਇਥੇ ਹੀ ਹਰ ਮਨੁੱਖ ਨੂੰ ਹਰ ਸਮੇਂ ਸਤਿਗੁਰੂ ਦੀ ਅਗਵਾਈ ਦੀ ਲੋੜ ਤੇ ਜਾਚਨਾ ਦੀ ਪੂਰਤੀ ਲਈ ਜਾਗਤ ਜੋਤਿ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਤਾ-ਗੱਦੀ ‘ਤੇ ਬਿਰਾਜ਼ਮਾਨ ਕਰ ‘ਸ਼ਬਦ-ਗੁਰੂ’ ਦਾ ਪ੍ਰਕਾਸ਼ ਹਮੇਸ਼ਾ ਹਮੇਸ਼ਾ ਲਈ ਕਰ ਦਿੱਤਾ। ਜਿਸ ਦੀ ਰੋਸ਼ਨੀ ਵਿੱਚ ਸਰੀਰਾਂ, ਬੁੱਤਾਂ ਤੇ ਮੂਰਤੀਆਂ ਦੀ ਭਟਕਣਾ ਖ਼ਤਮ ਹੋਈ। ਅਜ਼ਾਦੀ ਦੀ ਜਦੋ ਜਹਿਦ ਨੂੰ ਨਿਰੰਤਰ ਜਾਰੀ ਰੱਖਣ ਲਈ ਵਿਰੱਕਤ ਤੇ ਵੈਰਾਗੀ ਮਾਧੋ ਦਾਸ ਨੂੰ ਬਾਬਾ ਬੰਦਾ ਸਿੰਘ ਬਹਾਦਰ ਬਣਾ ਜਬਰ/ਜ਼ੁਲਮ ਦੇ ਖਾਤਮੇ ਤੇ ਜ਼ਾਲਮਾਂ ਨੂੰ ਸੋਧਣ ਲਈ ਇਥੋਂ ਹੀ ਪੰਜਾਬ ਨੂੰ ਤੋਰਿਆ। ਗੁ: ਨਗੀਨਾ ਘਾਟ, ਗੁ: ਹੀਰਾ ਘਾਟ, ਗੁ: ਬੰਦਾ ਘਾਟ, ਗੁ: ਸ਼ਿਕਾਰ ਘਾਟ, ਗੁ: ਮਾਲ ਟੇਕਰੀ, ਗੁ: ਸੰਗਤ ਸਾਹਿਬ, ਗੁ: ਮਾਤਾ ਸਾਹਿਬ ਕੌਰ ਆਦਿ ਪਾਵਨ ਅਸਥਾਨ ਸਤਿਗੁਰੂ ਦੇ ਪਾਵਨ ਕਰਤਵਾਂ ਦੀ ਯਾਦ ਵਿੱਚ ਸੁਭਾਇਮਾਨ ਹਨ।

...

Giani Kulwant Singh Ji

Jathedar Takht Sri Hazoor Sahib Ji, Nanded