ਗੋਂਡ ਮਹਲਾ ੫ ॥
ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨੁ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾeਂØੀ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥
ਸੋਮਵਾਰ, ੧੫ ਅੱਸੂ (ਸੰਮਤ ੫੫੦ ਨਾਨਕਸ਼ਾਹੀ)  (ਅੰਗ: ੮੬੮)
ਪੰਜਾਬੀ ਵਿਆਖਿਆ:
ਗੋਂਡ ਮਹਲਾ ੫ ॥
ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ। ਹੇ ਭਾਈ! (ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ । ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧। ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ । (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ । ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ ।੨। ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ । ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ ।੩। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ । ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ । ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ । ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ ।੪।੧੮।੨੦।

English Translation :

GOND,  FIFTH MEHL:

One who is protected by the Protector Lord — the Formless Lord is on his side.  || 1 ||  Pause  ||   In the mother’s womb, the fire does not touch him. Sexual desire, anger, greed and emotional attachment do not affect him. In the Saadh Sangat, the Company of the Holy, he meditates on the Formless Lord. Dust is thrown into the faces of the slanderers.  || 1 ||   The Lord’s protective spell is the armor of His slave. The wicked, evil demons cannot even touch him. Whoever indulges in egotistical pride, shall waste away to ruin. God is the Sanctuary of His humble slave.  || 2 ||   Whoever enters the Sanctuary of the Sovereign Lord — He saves that slave, hugging him close in His embrace. Whoever takes great pride in himself, in an instant, shall be like dust mixing with dust.  || 3 ||   The True Lord is, and shall always be. Forever and ever, I am a sacrifice to Him. Granting His Mercy, He saves His slaves. God is the Support of Nanak’s breath of life.  || 4 || 18 || 20 ||

 

Monday, 15th Assu (Samvat 550 Nanakshahi)    (Page:  868)