ਇਤਿਹਾਸਿਕ ਦਿਹਾੜੇ - ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 25 ਭਾਦੋਂ (10 ਸਤੰਬਰ 2018) |ਗੁਰਗੱਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ - 26 ਭਾਦੋਂ (11 ਸਤੰਬਰ 2018) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 27 ਭਾਦੋਂ (12 ਸਤੰਬਰ 2018) | ਗੁਰਗੱਦੀ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 6 ਅੱਸੂ (22 ਸਤੰਬਰ 2018) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਅਮਰਦਾਸ ਜੀ (ਜੋੜ-ਮੇਲਾ ਗੋਇੰਦਵਾਲ ਸਾਹਿਬ) - 9 ਅੱਸੂ (25 ਸਤੰਬਰ 2018) | ਜੋੜ-ਮੇਲਾ ਬਾਬਾ ਬੁੱਢਾ ਜੀ (ਰਮਦਾਸ) - 12-13 ਅੱਸੂ (28-29 ਸਤੰਬਰ 2018) | ਜਨਮ ਸ਼ਹੀਦ ਭਗਤ ਸਿੰਘ - 12 ਅੱਸੂ (28 ਸਤੰਬਰ 2018) | ਗੁਰਗੱਦੀ ਦਿਵਸ ਸ੍ਰੀ ਗੁਰੂ ਅੰਗਦ ਦੇਵ ਜੀ - 14 ਅੱਸੂ (30 ਸਤੰਬਰ 2018)
 
Sarai Booking Kirtan Player Kirtan Player Kirtan Player Kirtan Player Kirtan Player Kirtan Player
 

ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

Follow us on Facebook

 

Mukhwak 05-07-2018

ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ@ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ@ ਸੰਗਿ ਜਿਨ@ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ@ੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥
ਵੀਰਵਾਰ, ੨੧ ਹਾੜ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੪੩)

ਪੰਜਾਬੀ ਵਿਆਖਿਆ:

ਬਿਹਾਗੜਾ ਮਹਲਾ ੫ ॥
ਹੇ ਸਭ ਤੋਂ ਵੱਡੇ ! ਹੇ ਸਰਬ-ਗੁਣ-ਭਰਪੂਰ ਪ੍ਰਭੂ ! ਮੇਰੇ ਉੱਤੇ ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ ਸਾਲਾਹ ਦਾ ਗੀਤ-ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ । ਹੇ ਗੋਪਾਲ ! ਹੇ ਗੋਬਿੰਦ ! ਮੇਤੇ ਉਤੇ ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ । ਹੇ ਸਭ ਤਾਕਤਾਂ ਦੇ ਮਾਲਕ ! ਹੇ ਅਕੱਬ ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ ! ਮੈਂ ਤੇਰੀ ਸਰਨ ਆਇਆ ਹਾਂ । ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ ।੧। ਹੇ ਭਾਈ ! ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ । ਹੇ ਪ੍ਰਭੂ ਜੀ ! ਮੇਹਰ ਕਰ ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲਗਦੀ ਰਹੇ । ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਿਤ ਨਾਲ ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵ੍ਰਿਤ ਹੋ ਜਾਂਦੇ ਹਨ । ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ । ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ । ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜਾਨੇ ਉਹਨਾਂ ਨੂੰ ਮਿਲ ਜਾਂਦੇ ਹਨ । ਹੇ ਭਾਈ ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵਡੀ ਕਿਸਮਤਿ ਨਾਲ ਹੀ ਮਿਲਦੇ ਹਨ ।੨। ਜਿਨਾਂ ਮਨੁੱਖਾਂ ਨੇ ਸਦਾ ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ ਹਰਿ-ਨਾਮ ਦਾ ਬਹੁਤ ਖ਼ਜਾਨਾ ਹੈ, ਉਹ ਇਸ ਵਪਾਰ ਵਿਚ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਖੱਟੀ ਖੱਟਦੇ ਹਨ । ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਂਹ ਕਾਮ, ਨਾਂਹ ਕ੍ਰੋਧ, ਨਾਂਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ , ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ ਪੱਕਾ ਸਾਥੀ ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ । ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ,ਉਹਨਾਂ ਦੇ ਮਨ ਵਿਚ ਪਰਮਾਤਮਾ ਦੇ ਮਿਲਾਪ ਦਾ ਚਾਉ ਚੜ੍ਹਿਆ ਰਹਿੰਦਾ ਹੈ । ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ ।੩। ਹੇ ਨਾਨਕ ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ । ਸਾਰੇ ਸੰਸਾਰ ਵਿਚ ਜਿਸ ਦੀ ਸੱਤਾ ਕੰਮ ਕਰ ਰਹੀ ਹੈ । ਹੇ ਨਾਨਕ ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ । ਜਿੰਨਾਂ ਮਨੁੱਖਾਂ ਨੇ ਸਦਾ ਪਰਮਾਤਮਾ ਦਾ ਸਿਮਰਨ ਕੀਤਾ ਹੈ , ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ । ਉਹਨਾਂ ਨੇ ਗੁਰੁ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ ਸਮਝੋ, ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ ਮੱਥੇ ਉੱਤੇ ਭਗਤੀ ਦਾ ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ । ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਢ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ । ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ ਆਸ ਪੂਰੀ ਹੋ ਗਈ ਹੈ ।੪।੩।

English Translation:

BIHAAGRAA, FIFTH MEHL:

Grant Your Grace, O Guru, O Perfect Supreme Lord God, that I might chant the Naam, the Name of the Lord, night and day. I speak the Ambrosial Words of the Guru’s Bani, praising the Lord. Your Will seems so sweet to me, Lord. Show kindness and compassion, O Lord of the Word, Lord of the Universe; without You, I have no other at all. Almighty, sublime, infinite and perfect Lord — my soul, body, wealth and mind are Yours. I am foolish, stupid, masterless, fickle, powerless, lowly and ignorant. Prays Nanak, I seek Your Sanctuary — please save me from coming and going in reincarnation.  || 1 ||   In the Sanctuary of the Holy, I have found the Dear Lord; I constantly sing the Glorious Praises of the Lord. Applying the dust of the devotees to the mind and body, O Dear Lord, all sinners are sanctified. The sinners are sanctified in the company of those who have met the Primal Lord of Destiny. Attuned to the Naam, the Name of the Lord, they are given the gift of the life of the soul; their gifts increase day by day. Wealth, the supernatural spiritual powers of the Siddhas, and the nine treasures come to those who meditate on the Lord, and conquer their own soul. Prays Nanak, it is only by great good fortune that the Holy, the Lord’s companions are found, O friends.  || 2 ||   Those who deal in Truth, O Dear Lord, are the perfect bankers. They possess the great treasure, O Dear Lord, and they earn the profit of the Lord’s Praise. Sexual desire, anger and greed do not cling to those who are attuned to God. They know the One, and they believe in the One; they are intoxicated with the Lord’s Love. They fall at the Feet of the Saints, and seek their Sanctuary; their minds are filled with joy. Prays Nanak, those who have the Naam in their laps are the true bankers.  || 3 || O Nanak, meditate in remembrance on that Dear Lord, who supports all by His Power. The Gurmukhs do not forget the Dear Lord, the Primal Creator Lord, from their minds. Pain, disease and fear do not cling to those who meditate on the Lord, Har, Har. By the Grace of the Saints, they cross over the terrifying world-ocean, and obtain their pre-ordained destiny. They are congratulated and applauded, and their minds are at peace; they meet the Infinite Lord God. Prays Nanak, meditating in remembrance on the Lord, Har, Har, my desires are fulfilled.  || 4 || 3 ||

Thursday, 21st Assaar (Samvat 550 Nanakshahi) (Page: 543)

 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!