ਇਤਿਹਾਸਿਕ ਦਿਹਾੜੇ - ਸ਼ਹੀਦੀ ਸੰਤ ਹਰਚੰਦ ਸਿੰਘ ਜੀ ਲੋਂਗੋਵਾਲ - 5 ਭਾਦੋਂ (21 ਅਗਸਤ 2019) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 14 ਭਾਦੋਂ (30 ਅਗਸਤ 2019) | ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 15 ਭਾਦੋਂ (31 ਅਗਸਤ 2019) |

32 Kbps 96 Kbps

 

Route info – International Nagar Kirtan

 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

Mukhwak 06-02-2019

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਬੁੱਧਵਾਰ, ੨੪ ਮਾਘ (ਸੰਮਤ ੫੫੦ ਨਾਨਕਸ਼ਾਹੀ)      (ਅੰਗ: ੬੯੨)

ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।
ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

English Translation:

RAAG DHANAASAREE, THE WORD OF DEVOTEE KABEER JEE: 

ONE UNIVERSAL CREATOR GOD.  BY THE GRACE OF THE TRUE GURU: 

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned.  || 1 ||  Pause  ||   Your spouse, children, body, house and possessions — you think these will give you peace. But none of these shall be yours, when the time of death comes.  || 1 ||   Ajaamal, the elephant, and the prostitute committed many sins, but still, they crossed over the world-ocean, by chanting the Lord’s Name.  || 2 ||   You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison?  || 3 ||   Abandon your doubts about do’s and dont’s, and take to the Lord’s Name. By Guru’s Grace, O servant Kabeer, love the Lord.  || 4 || 5 ||  

Wednesday, 24th  Maagh (Samvat 550 Nanakshahi)      (Page:  692)

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ