ਸਲੋਕੁ ਮ; ੩ ॥
ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥ ਮ; ੩ ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ ਪਉੜੀ ॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥
ਐਤਵਾਰ, ੨੧ ਅੱਸੂ (ਸੰਮਤ ੫੫੦ ਨਾਨਕਸ਼ਾਹੀ)  (ਅੰਗ: ੭੮੬)

ਪੰਜਾਬੀ ਵਿਆਖਿਆ :
ਸਲੋਕੁ ਮ; ੩ ॥
ਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ, ਤਾਂ ਹੀ ਤੇਰਾ ਆਪਣੇ ਪਤੀ-ਪ੍ਰਭੂ ਨੂੰ ਪਿਆਰ ਬਣੇਗਾ; ਇਸ ਚੁਹਚੁਹੇ ਰੰਗ ਵਿਚ (ਮੋਹ ਪਾ ਕੇ) ਕਦੇ ਕਿਸੇ ਨੇ ਖਸਮ-ਪ੍ਰਭੂ ਨਹੀਂ ਪਾਇਆ, (ਅਜੇਹੀ) ਆਪ-ਹੁਦਰੀ ਮੂਰਖ ਇਸਤ੍ਰੀ (ਇਸ ਮੋਹ ਵਿਚ ਹੀ) ਸੜ ਮਰਦੀ ਹੈ । ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹਉਮੈ ਦੂਰ ਕੀਤਿਆਂ ਸ਼ੋਖ਼-ਰੰਗ ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ, ਮਨ ਤੇ ਸਰੀਰ (ਨਾਮ-ਰੂਪ ਮਜੀਠ ਰੰਗ ਨਾਲ) ਰੱਤਾ ਲਾਲ ਹੋ ਜਾਂਦਾ ਹੈ, ਜੀਭ ਪ੍ਰਭੂ ਦੇ ਗੁਣ ਯਾਦ ਕਰ ਕੇ ਰੰਗੀ ਜਾਂਦੀ ਹੈ । ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਤੇ ਡਰ ਤੇ ਪਿਆਰ ਦੀ ਰਾਹੀਂ (ਆਪਣੇ ਮਨ ਦਾ) ਸੋਹਜ ਬਣਾਇਆ ਹੈ ਜਿਸ ਦੇ ਮਨ ਵਿਚ ਗੁਰ-ਸ਼ਬਦ ਵੱਸਦਾ ਹੈ ਉਹ ਸਦਾ ਲਈ ਸੁਹਾਗ ਭਾਗ ਵਾਲੀ ਹੋ ਜਾਂਦੀ ਹੈ । ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ ਪ੍ਰਭੂ ਨੂੰ ਹਿਰਦੇ ਵਿਚ ਟਿਕਾਇਆਂ ਉਸ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ ।੧। ਹੇ ਜੀਵ-ਇਸਤ੍ਰੀ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ ਤੇ ਪਰਮਾਤਮਾ ਦਾ ਨਾਮ-ਸਿੰਗਾਰ ਬਣਾ ਜੋ (ਮਾਨੋ, ਮਜੀਠ ਦਾ ਪੱਕਾ) ਲਾਲ ਰੰਗ ਹੈ; ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਦਾ) ਵਿਚਾਰ ਕਰ, ਜਨਮ ਮਰਨ ਵਾਲਾ ਸਿਲਸਿਲਾ ਮੁੱਕ ਜਾਇਗਾ । ਹੇ ਨਾਨਕ! ਉਹ ਜੀਵ-ਇਸਤ੍ਰੀ ਸੋਹਣੀ ਸੁੰਦਰ ਹੈ ਜਿਸ ਦੇ ਹਿਰਦੇ-ਘਰ ਵਿਚ ਅਡੋਲ ਅਵਸਥਾ ਬਣ ਜਾਣ ਕਰਕੇ ਖਸਮ-ਪ੍ਰਭੂ ਆ ਵੱਸਦਾ ਹੈ, ਉਸ ਜੀਵ-ਇਸਤ੍ਰੀ ਨੂੰ ਚੋਜੀ ਪ੍ਰਭੂ ਆਪਣੇ ਨਾਲ ਮਿਲਾ ਲੈਂਦਾ ਹੈ ।੨। ਇਸ ਜਗਤ ਵਿਚ) ਮੋਹ ਕੂੜ ਤੇ ਜੰਜਾਲ (ਪ੍ਰਬਲ) ਹੈ, ਮੂਰਖ ਆਪ-ਹੁਦਰਾ ਮਨੁੱਖ ਇਸ ਵਿਚ ਰੱਤਾ ਹੋਇਆ ਹੈ; “ਮੈਂ, ਮੇਰੀ” ਵਿਚ (ਭਾਵ, “ਮੈਂ ਵੱਡਾ ਹਾਂ”, “ਇਹ ਧਨ ਪਦਾਰਥ ਮੇਰਾ ਹੈ” ਇਹ ਆਖ ਆਖ ਕੇ) ਮਨਮੁਖ ਬੰਦੇ (ਏਥੇ ਖ਼ੁਆਰ ਹੁੰਦੇ ਹਨ, (ਤੇ ਮਰਨ ਵੇਲੇ ਏਥੋਂ) ਕੁਝ ਨਾਲ ਨਹੀਂ ਲੈ ਤੁਰਦੇ । ਮਾਇਆ ਵਿਚ ਭਟਕਣ ਦੇ ਕਾਰਨ (ਇਹਨਾਂ ਨੂੰ) ਸਿਰ ਤੇ ਮੌਤ ਖਲੋਤੀ ਭੀ ਨਹੀਂ ਸੁੱਝਦੀ, ਤੇ ਜਦੋਂ ਮੌਤ ਨੇ ਆ ਨੱਪਿਆ ਤਦੋਂ ਇਹ ਗੁਆਚਾ ਸਮਾ ਮੁੜ ਮਿਲਦਾ ਨਹੀਂ । (ਪਰ ਮਨਮੁਖ ਭੀ ਕੀਹ ਕਰਨ?) ਪ੍ਰਭੂ ਨੇ (ਜੀਵਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਲੇਖ ਧੁਰੋਂ ਮੱਥੇ ਤੇ ਲਿਖ ਦਿੱਤੇ, ਜੀਵ ਉਹੋ ਜਿਹੇ ਹੀ ਕਰਮ ਕਮਾਂਦੇ ਹਨ ।੫।

English Translation :

SHALOK,  THIRD MEHL

O red-robed woman, discard your red dress, and then, you shall come to love your Husband Lord. By wearing her red dress, no one has found her Husband Lord; the self-willed manmukh is burnt to death. Meeting the True Guru, she discards her red dress, and eradicates egotism from within. Her mind and body are imbued with the deep red color of His Love, and her tongue is imbued, singing His Praises and excellences. She becomes His soul-bride forever, with the Word of the Shabad in her mind; she makes the Fear of God and the Love of God her ornaments and decorations. O Nanak, by His Merciful Grace, she obtains the Mansion of the Lord’s Presence, and keeps Him enshrined in her heart.  || 1 ||   THIRD MEHL:  O bride, forsake your red dress, and decorate yourself with the crimson color of His Love. Your comings and goings shall be forgotten, contemplating the Word of the Guru’s Shabad. The soul-bride is adorned and beautiful; the Celestial Lord, her Husband, abides in her home. O Nanak, the bride ravishes and enjoys Him; and He, the Ravisher, ravishes and enjoys her.  || 2 ||   PAUREE:  The foolish, self-willed manmukh is engrossed in false attachment to family. Practicing egotism and self-conceit, he dies and departs, taking nothing along with him. He does not understand that the Messenger of Death is hovering over his head; he is deluded by duality. This opportunity will not come into his hands again; the Messenger of Death will seize him. He acts according to his pre-ordained destiny.  || 5 ||

Sunday, 21st Assu (Samvat 550 Nanakshahi) (Page: 786)