ਸਲੋਕੁ ਮ; ੩ ॥
ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥ ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥ ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥ ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥ ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥ ਮ; ੩ ॥ ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥ ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥ ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥ ਪਉੜੀ ॥ ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥ ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥ ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥
ਸ਼ਨੀਵਾਰ ੨੭ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)             (ਅੰਗ: ੬੪੫)

ਪੰਜਾਬੀ ਵਿਆਖਿਆ:
ਸਲੋਕੁ ਮ; ੩ ॥
ਜਿਸ ਹਿਰਦੈ-ਰੂਪ ਥਾਲ ਵਿਚ (ਸਤ, ਸੰਤੋਖ ਤੇ ਵੀਚਾਰ) ਤਿੰਨ ਚੀਜ਼ਾਂ ਆ ਪਈਆਂ ਹਨ, ਉਸ ਹਿਰਦੇ-ਥਾਲ ਵਿਚ ਸ੍ਰੇਸ਼ਟ ਅੰਮ੍ਰਿਤ ਭੋਜਨ ਹਰੀ ਦਾ ਨਾਮ (ਪਰੋਸਿਆ ਜਾਂਦਾ) ਹੈ, ਜਿਸ ਦੇ ਖਾਧਿਆਂ ਮਨ ਰੱਜ ਜਾਂਦਾ ਹੈ ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰ ਪ੍ਰਾਪਤ ਹੁੰਦਾ ਹੈ । ਹੇ ਸੰਤ ਜਨੋਂ! ਇਹ ਭੋਜਨ ਦੁਰਲੱਭ ਹੈ, ਸਤਿਗੁਰੂ ਦੀ (ਦੱਸੀ ਹੋਈ) ਵੀਚਾਰ ਦੀ ਰਾਹੀਂ ਲੱਭਦਾ ਹੈ ।ਇਸ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ; ਇਹ ਭੁਲਾਣੀ ਨਹੀਂ ਚਾਹੀਦੀ । ਆਤਮਕ ਆਨੰਦ ਦੇਣ ਵਾਲੀ ਇਸ (ਸਿਫ਼ਤਿ-ਸਾਲਾਹ ਦੀ ਆਤਮਕ ਖ਼ੁਰਾਕ ਦੀ ਦੱਸ) ਗੁਰੂ ਨੇ ਪਾਈ ਹੈ, ਗੁਰ-ਸਿੱਖਾਂ ਨੇ ਖੋਜ ਕੇ ਲੱਭ ਲਈ ਹੈ ।ਹੇ ਨਾਨਕ! ਜਿਸ ਮਨੁੱਖ ਨੂੰ (ਇਸ ਦੀ) ਸਮਝ ਦੇਂਦਾ ਹੈ ਉਹ ਸਮਝਦਾ ਹੈ, ਅਤੇ ਉਹ ਸਤਿਗੁਰੂ ਦੇ ਸਨਮੁਖ ਹੋ ਕੇ ਘਾਲਣਾ ਘਾਲ ਕੇ ਹਰੀ ਨੂੰ ਮਿਲਦਾ ਹੈ ।੧। ਹਰੀ ਨੇ ਜੋ ਧੁਰ ਤੋਂ ਮਿਲਾਏ ਹਨ, ਉਹ ਮਨੁੱਖ ਸਤਿਗੁਰੂ ਨਾਲ ਚਿੱਤ ਜੋੜ ਕੇ (ਹਰੀ ਵਿਚ) ਲੀਨ ਹੋਏ ਹਨ; (ਪਰ) ਜੋ ਉਸ ਹਰੀ ਨੇ ਆਪ ਵਿਛੋੜੇ ਹਨ, ਉਹ ਮਾਇਆ ਦੇ ਮੋਹ ਵਿਚ (ਫਸ ਕੇ) ਖੁੰਝੇ ਹੋਏ ਹਰੀ ਤੋਂ ਵਿੱਛੁੜੇ ਹੋਏ ਹਨ । ਹੇ ਨਾਨਕ! ਕੀਤੀ ਹੋਈ ਕਮਾਈ ਤੋਂ ਬਿਨਾ ਕੁਝ ਨਹੀਂ ਮਿਲਦਾ, ਮੁੱਢ ਤੋਂ (ਕੀਤੇ ਕੰਮਾਂ ਦੇ ਅਨੁਸਾਰ) ਉੱਕਰੇ ਹੋਏ (ਸੰਸਕਾਰ-ਰੂਪ ਲੇਖ ਦੀ ਕਮਾਈ) ਕਮਾਉਣੀ ਪੈਂਦੀ ਹੈ ।੨। ਹਰੀ ਦੀ ਸਿਫ਼ਤਿ-ਸਾਲਾਹ ਕਰਨ ਵਾਲੀਆਂ (ਸੰਤ ਜਨ-ਰੂਪ) ਸਹੇਲੀਆਂ ਇਕੱਠੀਆਂ ਬਹਿ ਕੇ ਆਪ ਹਰੀ ਦਾ ਜਸ ਗਾਉਂਦੀਆਂ ਹਨ, ਹਰੀ ਤੋਂ ਸਦਕੇ ਜਾਂਦੀਆਂ ਹਨ (ਹੋਰਨਾਂ ਨੂੰ ਸਿੱਖਿਆ ਦੇਂਦੀਆਂ ਹਨ ਕਿ) “ਸਦਾ ਹਰੀ ਦੇ ਨਾਮ ਦੀ ਵਡਿਆਈ ਕਰੋ” । ਮੈਂ ਸਦਕੇ ਹਾਂ ਜਿਨ੍ਹਾਂ ਨੇ ਸੁਣ ਕੇ ਹਰੀ ਦਾ ਨਾਮ ਮੰਨਿਆ ਹੈ, ਉਹਨਾਂ ਹਰੀ ਨੂੰ ਮਿਲਾਉਣ ਵਾਲੀਆਂ ਗੁਰਮੁਖ ਸਹੇਲੀਆਂ ਤੋਂ ਮੈਂ ਸਦਕੇ ਹਾਂ; ਸਤਿਗੁਰੂ ਦੇ ਦਰਸ਼ਨ ਕਰਨ ਵਾਲੀਆਂ ਤੋਂ ਮੈਂ ਦਿਨ ਰਾਤ ਬਲਿਹਾਰ ਹਾਂ ।੮।

English Translation :

SHALOK, THIRD MEHL:

Upon the plate, three things have been placed; this is the sublime, ambrosial food of the Lord. Eating this, the mind is satisfied, and the Door of Salvation is found. It is so difficult to obtain this food, O Saints; it is obtained only by contemplating the Guru. Why should we cast this riddle out of our minds? We should keep it ever enshrined in our hearts. The True Guru has posed this riddle. The Guru’s Sikhs have found its solution. O Nanak, he alone understands this, whom the Lord inspires to understand. The Gurmukhs work hard, and find the Lord. || 1 ||   THIRD MEHL: Those whom the Primal Lord unites, remain in Union with Him; they focus their consciousness on the True Guru. Those whom the Lord Himself separates, remain separated; in the love of duality, they are ruined. O Nanak, without good karma, what can anyone obtain? He earns what he is pre-destined to receive. || 2 ||   PAUREE: Sitting together, the companions sing the Songs of the Lord’s Praises. They praise the Lord’s Name continually; they are a sacrifice to the Lord. Those who hear, and believe in the Lord’s Name, to them I am a sacrifice. O Lord, let me unite with the Gurmukhs, who are united with You. I am a sacrifice to those who, day and night, behold their Guru. || 8 ||

Saturday 27th Vaisaakh (Samvat 546 Nanakshahi)                      (Page: 645)