ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥
ਮੰਗਲਵਾਰ, ੨੬ ਹਾੜ (ਸੰਮਤ ੫੫੦ ਨਾਨਕਸ਼ਾਹੀ)  (ਅੰਗ: ੫੮੪)

ਪੰਜਾਬੀ ਵਿਆਖਿਆ :

ਵਡਹੰਸੁ ਮਹਲਾ ੩ ॥
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਜਰੂਰ ਆ ਦਬਾਉਂਦਾ ਹੈ, ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਜਿੰਨ@ਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ ਮੋਹ ਵਿਚ ਗ਼ਰਕ ਹੋਣ ਤੋਂ ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਨਹੀਂ ਆਉਂਦਾ ਉਹ ਇਸ ਸਰੀਰ ਦੇ ਮੋਹ ਵਿਚ ਫਸ ਕੇ ਮਰਦਾ ਹੈ, ਜੰਮਦਾ ਹੈ, ਮਰਦਾ ਹੈ। ਗੁਰੂ ਦੀ ਸ਼ਰਨ ਨਾਹ ਪੈਣ ਵਾਲੇ ਮਨੁੱਖ ਸਰੀਰਕ ਮੋਹ ਵਿਚ ਫਸ ਕੇ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾਂ ਉਹਨਾਂ ਨੂੰ ਕਦੇ ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਉਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਇਸ ਲੋਕ ਵਿਚ ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ, ਪਰਲੋਕ ਵਿਚ ਭੀ, ਉਸ ਦੇ ਆਤਮਕ ਜੀਵਨ ਵਾਸਤੇ ਘੁੱਪ ਹਨੇਰਾ, ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, ਇਸ ਦੁਨੀਆ ਵਾਲਾ ਕੋਈ ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ। ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਜ਼ਰੂਰ ਆ ਜਾਂਦਾ ਹੈ, ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ।੧। ਹੇ ਭਾਈ! ਮੁਨੱਖ ਦਾ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। ਤਦੋਂ ਮਨੁੱਖ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਹੇ ਭਾਈ! ਜਿੰਨ@ਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਮਨੁੱਖ ਦਾ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨। ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ ਸਿਫ਼ਤਿ ਸਾਲਾਹ ਕਰਨ ਦੀ ਅਕਲ ਦੇ ਦੇਵੇ। ਗੁਰੂ ਦੀ ਸ਼ਰਨ ਤੋਂ ਬਿਨਾਂ ਜੀਵ-ਇਸਤ੍ਰੀਆਂ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ ਮਸਤ ਰਹਿੰਦੀਆਂ ਹਨ। ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ ਜਗਤ ਵਿਚ ਕੋਈ ਨਹੀਂ ਦਿੱਸਦਾ ਇਸ ਵਾਸਤੇ ਪਰਮਾਤਮਾ ਤੋਂ ਬਿਨਾਂ ਕਿਸੇ ਹੋਰ ਅੱਗੇ ਕੋਈ ਦੁਖ ਸੁਖ ਦੱਸਿਆ ਨਹੀਂ ਜਾ ਸਕਦਾ। ਪਰ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ ਸਿਫ਼ਤਿ ਸਾਲਾਹ ਕਰਨ ਦੀ ਸਮਝ ਬਖ਼ਸ਼ ਦੇਵੇ।੩। ਜਿੰਨ@ਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ ਵਿਕਾਰਾਂ ਦੀ ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ ਵਿਕਾਰਾਂ ਦੀ ਸਾਰੀ ਮੈਲ ਲਹਿ ਜਾਂਦੀ ਹੈ। ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ ਕਰਨ ਵਾਲਾ ਹੈ, ਪਰ ਪ੍ਰਭੂ ਸਿਆਣਪ ਚਤੁਰਾਈ ਦੇ ਰਾਹੀਂ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿੰਨ@ਾਂ ਨੂੰ ਗੁਰੂ ਨੇ ਪ੍ਰਭੂ ਦੀ ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨ@ਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ।੪।੪।

English Translation:

WADAHANS, THIRD MEHL:

This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart with regret. Without the Name, there is no peace. According to one’s actions here, so are the rewards received; the self-willed manmukhs lose their honor. In the City of Death, there is pitch darkness and huge clouds of dust; neither sister nor brother is there. This body is frail; old age is overtaking it.  || 1 ||   The body becomes golden, when one unites with the True Guru. Doubt and Maya have been removed from within me, and I am merged in the True Name. Merged in the True Name, I sing the Glorious Praises of the Lord; meeting my Beloved, I have found peace. I am in constant bliss, day and night; egotism has been dispelled from within me. I fall at the feet of those persons who enshrine the Naam within their consciousness. The body becomes golden, when one unites with the True Guru.  || 2 ||   We truly praise the True Lord, when the True Guru imparts understanding. Without the True Guru, they are deluded by doubt; going to the world hereafter, what face will they show? What face will they show, when they go there? They will regret and repent for their sins — their actions will bring them only pain and suffering. Those who are imbued with the Naam are dyed in the deep crimson color of the Lord’s Love; they merge into the Being of their Husband Lord. I cannot conceive of any other as great as the Lord; unto whom should I go and speak? We truly praise the True Lord, when the True Guru imparts understanding.  || 3 ||   I fall at the feet of those who praise the Truest of the True. Those humble beings are true and immaculately pure; meeting them, all filth is washed off. Meeting them, all filth is washed off; bathing in the Pool of Truth, one becomes truthful, with intuitive ease. The True Guru has given me the realization of the Naam, the Name of the immaculate, unfathomable, imperceptible Lord. Those who worship the Lord with devotion night and day are attuned to His Love; O Nanak, they are absorbed in the True Lord. I fall at the feet of those who meditate on the Truest of the True.  || 4 || 4 ||  

Tuesday, 26th Assaar (Samvat 550 Nanakshahi) (Page: 584)