ਗੂਜਰੀ ਮਹਲਾ 5 ॥

ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥1॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍‍ਰਾ ਧੋਰਾ ॥1॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍‍ਾਰੇ ਈਹਾ ਊਹਾ ਤੁਮ੍‍ਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥2॥7॥16॥

ਸੋਮਵਾਰ, 28 ਮਾਘ (ਸੰਮਤ 545 ਨਾਨਕਸ਼ਾਹੀ) (ਅੰਗ: 499)

ਪੰਜਾਬੀ ਵਿਆਖਿਆ :
ਗੂਜਰੀ ਮਹਲਾ 5 ॥

ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ । ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ।1। ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ ਹੀ ਆਸਰਾ ਤੱਕਿਆ ਹੈ ।1।ਰਹਾਉ। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ! (ਆਖ-ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ।2।7।16।

English Translation :
GUJRI, FIFTH MEHL:

Mother, father, siblings, children and relatives — their power is insignificant. I have seen the many pleasures of Maya, but none goes with them in the end. || 1 || O Lord Master, other than You, no one is mine. I am a worthless orphan, devoid of merit; I long for Your Support. || 1 || Pause || I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. || 2 || 7 || 16 ||

Monday, 28th Maagh (Samvat 545 Nanakshahi) (Page: 499)