ਦੇਵਗੰਧਾਰੀ ॥
ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨ@ਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥ ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥
ਸ਼ਨਿਚਰਵਾਰ, ੨੭ ਸਾਵਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੨੯)

ਪੰਜਾਬੀ ਵਿਆਖਿਆ :
ਦੇਵਗੰਧਾਰੀ ॥
ਹੇ ਮੇਰੇ ਮਨ! ਮੈਂ ਨੀਵਿਆਂ ਤੋਂ ਨੀਵਾਂ ਹੋ ਕੇ, ਬਹੁਤ ਨੀਵਾਂ ਹੋ ਕੇ, ਨਿਮਾਣਾ ਹੋ ਕੇ, ਗ਼ਰੀਬ ਬਣ ਕੇ, ਆਪਣੇ ਪ੍ਰਭੂ ਅੱਗੇ ਅਰਜ਼ੋਈ ਕਰਦਾ ਰਹਿੰਦਾ ਹਾਂ, (ਤਾ ਕਿ) ਜਿਵੇਂ ਭੀ ਹੋ ਸਕੇ ਮੈਂ ਆਪਣੇ ਉਸ ਪ੍ਰਭੂ ਨੂੰ ਚੰਗਾ ਲੱਗਣ ਲੱਗ ਪਵਾਂ ।੧।ਰਹਾਉ।ਹੇ ਮੇਰੇ ਮਨ! ਮਾਇਆ ਦੇ ਇਹ ਅਨੇਕਾਂ ਖਿਲਾਰੇ ਵਿਅਰਥ ਹਨ (ਕਿਉਂਕਿ ਇਹਨਾਂ ਨਾਲੋਂ ਸਾਥ ਟੁੱਟ ਜਾਣਾ ਹੈ), ਮੈਂ ਇਹਨਾਂ ਨਾਲੋਂ ਆਪਣਾ ਪਿਆਰ ਘਟਾਈ ਜਾ ਰਿਹਾ ਹਾਂ, (ਮੈਂ ਇਹੀ ਸਮਝਦਾ ਹਾਂ ਕਿ) ਜਿਵੇਂ ਮੇਰਾ ਆਪਣਾ-ਮਾਲਕ ਪ੍ਰਭੂ ਸੁਖ ਮੰਨਦਾ ਹੈ, ਮੈਂ ਭੀ ਉਸੇ ਵਿਚ (ਸੁਖ ਮੰਨ ਕੇ) ਇੱਜ਼ਤ ਪ੍ਰਾਪਤ ਕਰਦਾ ਹਾਂ ।੧।ਹੇ ਨਾਨਕ! (ਆਖ—) ਮੈਂ ਆਪਣੇ ਪ੍ਰਭੂ ਦੇ ਦਾਸਾਂ ਦੇ ਦਾਸਾਂ ਦੀ ਚਰਨ-ਧੂੜ ਮੰਗਦਾ ਹਾਂ, ਮੈਂ ਪ੍ਰਭੂ ਦੇ ਸੇਵਕਾਂ ਦੀ ਸੇਵਾ ਕਰਦਾ ਹਾਂ, ਸਾਰੇ ਸੁਖ ਸਾਰੀਆਂ ਵਡਿਆਈਆਂ ਮੈਂ ਇਸੇ ਵਿਚ ਹੀ ਸਮਝਦਾ ਹਾਂ । ਜਦੋਂ ਮੈਂ ਆਪਣੇ ਪ੍ਰਭੂ ਨੂੰ ਮੂੰਹ ਨਾਲ ਬੁਲਾਂਦਾ ਹਾਂ ਮੈਂ ਆਤਮਕ ਜੀਵਨ ਹਾਸਲ ਕਰ ਲੈਂਦਾ ਹਾਂ ।੨।੫।

English Translation:

DAYV-GANDHAAREE:

O my mind, act as it pleases God. Become the lowest of the low, the very least of the tiny, and speak in utmost humility.  || 1 ||  Pause  ||   The many ostentatious shows of Maya are useless; I withhold my love from these. As something pleases my Lord and Master, in that I find my glory.  || 1 ||   I am the slave of His slaves; becoming the dust of the feet of his slaves, I serve His humble servants. I obtain all peace and greatness, O Nanak, living to chant His Name with my mouth.  || 2 || 5 ||

Saturday, 27th Saawan (Samvat 550 Nanakshahi) (Page: 529)