ਸਲੋਕ ਮ; ੩ ॥
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨ@ ਬਲਿਹਾਰਣੈ ਜਿਨ@ ਗੁਰਮੁਖਿ ਪਾਇਆ ਮਨ ਮਾਹਿ ॥੧॥ ਮ; ੩ ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥ ਪਉੜੀ ॥ ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥
ਐਤਵਾਰ, ੨੮ ਸਾਵਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੧੭)

ਪੰਜਾਬੀ ਵਿਆਖਿਆ:
ਸਲੋਕ ਮ; ੩ ॥
ਬੱਦਲ ਵੇਖ ਕੇ (ਜੱਟ) ਪੈਲੀ ਵਿਚ ਵੱਟਾਂ ਉੱਚੀਆਂ ਕਰ ਦੇਂਦਾ ਹੈ (ਤੇ ਵਰਖਾ ਦਾ ਪਾਣੀ ਉਸ ਪੈਲੀ ਵਿਚ ਆ ਖਲੋਂਦਾ ਹੈ), (ਤਿਵੇਂ ਹੀ, ਜਿਸ ਜੀਵ-) ਇਸਤ੍ਰੀ ਦੇ ਹਿਰਦੇ ਵਿਚ ਭਗਤੀ (ਦਾ ਉਛਾਲਾ) ਆਉਂਦਾ ਹੈ ਉਥੇ ਪ੍ਰਭੂ ਪ੍ਰਾਹੁਣਾ ਬਣ ਕੇ (ਭਾਵ, ਰਹਿਣ ਲਈ) ਆਉਂਦਾ ਹੈ । ਹੇ ਮੇਘ! (ਹੇ ਸਤਿਗੁਰੂ!) ਜੇ (ਨਾਮ ਦੀ) ਵਰਖਾ ਕਰਨੀ ਹੈ ਤਾਂ ਵਰਖਾ (ਹੁਣ) ਕਰ, (ਮੇਰੀ ਉਮਰ ਵਿਹਾ ਜਾਣ ਤੇ) ਫੇਰ ਕਾਹਦੇ ਲਈ ਵਰਖਾ ਕਰੇਂਗਾ? ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਗੁਰੂ ਦੀ ਰਾਹੀਂ ਪ੍ਰਭੂ ਨੂੰ ਹਿਰਦੇ ਵਿਚ ਲੱਭ ਲਿਆ ਹੈ ।੧। (ਅਸਲ) ਪਿਆਰਾ ਪਦਾਰਥ ਉਹ ਹੈ ਜੋ ਸਦਾ ਚੰਗਾ ਲੱਗਦਾ ਰਹੇ, (ਅਸਲ) ਮਿੱਤ੍ਰ ਉਹ ਹੈ ਜਿਸ ਨਾਲ ਸਦਾ ਬਣੀ ਰਹੇ (ਪਰ ‘ਦੂਜਾ ਭਾਵ’ ਨਾਹ ਸਦਾ ਚੰਗਾ ਲੱਗਦਾ ਹੈ ਨਾਹ ਸਦਾ ਨਾਲ ਨਿਭਦਾ ਹੈ), ਹੇ ਨਾਨਕ! ਜਿਸ ਦੇ ਅੰਦਰ ਪ੍ਰਭੂ ਆਪ ਚਾਨਣ ਕਰੇ ਉਸ ਨੂੰ ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ।੨। ਪ੍ਰਭੂ ਦੇ ਸੇਵਕ ਦੀ ਅਰਦਾਸਿ ਪ੍ਰਭੂ ਦੀ ਹਜ਼ੂਰੀ ਵਿਚ (ਇਉਂ ਹੁੰਦੀ) ਹੈ—(ਹੇ ਪ੍ਰਭੂ!) ਤੂੰ ਸਦਾ ਰਹਿਣ ਵਾਲਾ ਮਾਲਕ ਹੈਂ, ਤੂੰ ਸਦਾ ਹੀ ਰਾਖਾ ਹੈਂ, ਮੈਂ ਤੈਨੂੰ ਸਿਮਰਦਾ ਹਾਂ, ਸਾਰੇ ਜੀਆ ਜੰਤ ਤੇਰੇ ਹੀ ਹਨ, ਤੂੰ ਇਹਨਾਂ ਵਿਚ ਮੌਜੂਦ ਹੈਂ । ਜੋ ਮਨੁੱਖ ਤੇਰੀ ਬੰਦਗੀ ਕਰਨ ਵਾਲੇ ਦੀ ਨਿੰਦਿਆ ਕਰਦਾ ਹੈ ਤੂੰ ਉਸ ਨੂੰ (ਆਤਮਕ ਮੌਤੇ) ਮਾਰ ਕੇ ਖ਼ੁਆਰ ਕਰਦਾ ਹੈਂ । ਹੇ ਨਾਨਕ! ਤੂੰ ਭੀ ਪ੍ਰਭੂ ਦੀ ਚਰਨੀਂ ਲੱਗ ਤੇ (ਦੁਨੀਆ ਵਾਲੀ) ਚਿੰਤਾ ਛੱਡ ਕੇ ਬੇ-ਫ਼ਿਕਰ ਹੋ ਰਹੁ ।੨੧।

English Translation:

SHALOK,  THIRD MEHL:

Raising the embankments of the mind’s field, I gaze at the heavenly mansion. When devotion comes to the mind of the soul-bride, she is visited by the friendly guest. O clouds, if you are going to rain, then go ahead and rain; why rain after the season has passed? Nanak is a sacrifice to those Gurmukhs who obtain the Lord in their minds.  || 1 ||   THIRD MEHL:  That which is pleasing is sweet, and one who is sincere is a friend. O Nanak, he is known as a Gurmukh, whom the Lord Himself enlightens.  || 2 ||   PAUREE:  O God, Your humble servant offers his prayer to You; You are my True Master. You are my Protector, forever and ever; I meditate on You. All the beings and creatures are Yours; You are pervading and permeating in them. One who slanders Your slave is crushed and destroyed. Falling at Your Feet, Nanak has renounced his cares, and has become care-free.  || 21 ||  

Sunday, 28th Saawan (Samvat 550 Nanakshahi) (Page:  517)