ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤੁ ਮਿਲੈ ਕਿਛੁ ਸੁਨੀਐ ਕਹੀਐ॥ਮਿਲੈ ਅਸੰਤੁ ਮਸਟਿ ਕਰਿ ਰਹੀਐ॥੧॥ਬਾਬਾ ਬੋਲਨਾ ਕਿਆ ਕਹੀਐ ॥ ਜੈਸੇ ਰਾਮ ਨਾਮ ਰਵਿ ਰਹੀਐ ॥੧॥ਰਹਾਉ ॥ਸੰਤਨ ਸਿਉ ਬੋਲੇ ਉਪਕਾਰੀ॥ਮੂਰਖ ਸਿਉ ਬੋਲੇ ਝਖ ਮਾਰੀ ॥੨॥ ਬੋਲਤ ਬੋਲਤ ਬਢਹਿ ਬਿਕਾਰਾ॥ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥ਕਹੁ ਕਬੀਰ ਛੂਛਾ ਘਟੁ ਬੋਲੈ॥ ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥
ਮੰਗਲਵਾਰ, ੨ ਫੱਗਣ (ਸੰਮਤ ੫੪੯ ਨਾਨਕਸ਼ਾਹੀ) (ਅੰਗ: ੮੭੦)

ਪੰਜਾਬੀ ਵਿਆਖਿਆ :
ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜੇ ਕੋਈ ਭਲਾ ਮਨੁੱਖ ਮਿਲ ਪਏ ਤਾਂ (ਉਸ ਦੀ ਸਿੱਖਿਆ) ਸੁਣਨੀ ਚਾਹੀਦੀ ਹੈ, ਤੇ (ਜੀਵਨ ਦੇ ਰਾਹ ਦੀਆਂ ਗੁੰਝਲਾਂ) ਪੁੱਛਣੀਆਂ ਚਾਹੀਦੀਆਂ ਹਨ । ਪਰ ਜੇ ਕੋਈ ਭੈੜਾ ਬੰਦਾ ਮਿਲ ਪਏ, ਤਾਂ ਉੱਥੇ ਚੁੱਪ ਰਹਿਣਾ ਹੀ ਠੀਕ ਹੈ ।੧।(ਜਗਤ ਵਿਚ ਰਹਿੰਦਿਆਂ) ਕਿਹੋ ਜਿਹੇ ਬੋਲ ਬੋਲੀਏ, ਜਿਨ੍ਹਾਂ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਸੁਰਤ ਟਿਕੀ ਰਹੇ? ।੧।ਰਹਾਉ।(ਕਿਉਂਕਿ) ਭਲਿਆਂ ਨਾਲ ਗੱਲ ਕੀਤਿਆਂ ਕੋਈ ਭਲਾਈ ਦੀ ਗੱਲ ਨਿਕਲੇਗੀ, ਤੇ ਮੂਰਖ ਨਾਲ ਬੋਲਿਆਂ ਵਿਅਰਥ ਖਪ-ਖਪਾ ਹੀ ਹੋਵੇਗਾ ।੨। (ਫਿਰ) ਜਿਉਂ ਜਿਉਂ (ਮੂਰਖ ਨਾਲ) ਗੱਲਾਂ ਕਰੀਏ (ਉਸ ਦੇ ਕੁਸੰਗ ਵਿਚ) ਵਿਕਾਰ ਹੀ ਵਿਕਾਰ ਵਧਦੇ ਹਨ; (ਪਰ ਇਸ ਦਾ ਭਾਵ ਇਹ ਨਹੀਂ ਕਿ ਕਿਸੇ ਨਾਲ ਭੀ ਬਹਿਣਾ-ਖਲੋਣਾ ਨਹੀਂ ਚਾਹੀਦਾ) । ਜੇ ਭਲੇ ਮਨੁੱਖਾਂ ਨਾਲ ਭੀ ਨਹੀਂ ਬੋਲਾਂਗੇ, (ਭਾਵ, ਜੇ ਭਲਿਆਂ ਪਾਸ ਭੀ ਨਹੀਂ ਬੈਠਾਂਗੇ) ਤਾਂ ਵਿਚਾਰ ਦੀਆਂ ਗੱਲਾਂ ਕਿਵੇਂ ਕਰ ਸਕਦੇ ਹਾਂ? ।੩। ਹੇ ਕਬੀਰ! ਸੱਚੀ ਗੱਲ ਇਹ ਹੈ ਕਿ (ਜਿਵੇਂ) ਖ਼ਾਲੀ ਘੜਾ ਬੋਲਦਾ ਹੈ, ਜੇ ਉਹ (ਪਾਣੀ ਨਾਲ) ਭਰਿਆ ਹੋਇਆ ਹੋਵੇ ਤਾਂ ਉਹ ਕਦੇ ਡੋਲਦਾ ਨਹੀਂ (ਇਸੇ ਤਰ੍ਹਾਂ ਬਹੁਤੀਆਂ ਫ਼ਾਲਤੂ ਗੱਲਾਂ ਗੁਣ-ਹੀਨ ਮਨੁੱਖ ਹੀ ਕਰਦਾ ਹੈ । ਜੋ ਗੁਣਵਾਨ ਹੈ ਉਹ ਅਡੋਲ ਰਹਿੰਦਾ ਹੈ । ਸੋ, ਜਗਤ ਵਿਚ ਕੋਈ ਐਸਾ ਉੱਦਮ ਕਰੀਏ, ਜਿਸ ਨਾਲ ਗੁਣ ਗ੍ਰਹਿਣ ਕਰ ਸਕੀਏ, ਤੇ ਇਹ ਗੁਣ ਮਿਲ ਸਕਦੇ ਹਨ ਭਲਿਆਂ ਪਾਸੋਂ ਹੀ) ।੪।੧।

English Translation:

RAAG GOND,  THE WORD OF THE DEVOTEES.  KABEER JEE,  FIRST HOUSE: 

ONE UNIVERSAL CREATOR GOD.  BY THE GRACE OF THE TRUE GURU: 

When you meet a Saint, talk to him and listen. Meeting with an unsaintly person, just remain silent.  || 1 ||  O father, if I speak, what words should I utter? Speak such words, by which you may remain absorbed in the Name of the Lord.  || 1 ||  Pause  ||   Speaking with the Saints, one becomes generous. To speak with a fool is to babble uselessly.  || 2 ||   By speaking and only speaking, corruption only increases. If I do not speak, what can the poor wretch do?  || 3 ||  Says Kabeer, the empty pitcher makes noise, but that which is full makes no sound.  || 4 || 1 || 

Tuesday, 2nd Phalgun (Samvat 549 Nanakshahi) (Page: 870)