ਇਤਿਹਾਸਿਕ ਦਿਹਾੜੇ - ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 4 ਵੈਸਾਖ (17 ਅਪ੍ਰੈਲ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 4 ਵੈਸਾਖ (17 ਅਪ੍ਰੈਲ 2019) | ਜਨਮ ਦਿਹਾੜਾ ਭਗਤ ਧੰਨਾ ਜੀ -8 ਵੈਸਾਖ (21 ਅਪ੍ਰੈਲ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - 11 ਵੈਸਾਖ (24 ਅਪ੍ਰੈਲ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅਰਜਨ ਦੇਵ ਜੀ - 13 ਵੈਸਾਖ (26 ਅਪ੍ਰੈਲ 2019) |
 

SRE 2019 – 11 May 2019

 

Nanakshahi Calender

Nanakshahi Calender 551

 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

Mukhwak 13-02-2019

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ@ੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਬੁੱਧਵਾਰ, ੧ ਫੱਗਣ (ਸੰਮਤ ੫੫੦ ਨਾਨਕਸ਼ਾਹੀ) ੧੩ ਫਰਵਰੀ, ੨੦੧੯ (ਅੰਗ: ੬੬੬)

ਪੰਜਾਬੀ ਵਿਆਖਿਆ:
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

English Translation:

RAAG DHANAASAREE, THIRD MEHL, FOURTH HOUSE:

ONE UNIVERSAL CREATOR GOD.  BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love.  || 1 ||   I am a sacrifice to Your Name, O True Lord. The One Lord is the Cause of causes; there is no other at all.  || 1 ||  Pause  ||   I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift.  || 2 ||   Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru.  || 3 || 1 || 9 ||

Wednesday, 1st Phalgun  (Samvat 550 Nanakshahi) 13th February, 2019   (Page: 666)

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!