ਸਲੋਕੁ ਮ; ੧ ॥
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥ ਮ; ੧ ॥ ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ਬਾਮ@ਣੁ ਵਟੇ ਆਇ ॥ ਕੁਹਿ ਬਕਰਾ ਰਿੰਨਿ@ ਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥ ਨਾਨਕ ਤਗ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥ ਮ; ੧ ॥ ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥ ਮ; ੧ ॥ ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ ਥੁਕ ਪਵੈ ਨਿਤ ਦਾੜੀ ॥ ਤਗੁ ਨ ਪੈਰੀ ਤਗੁ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ ਵੇਤਗਾ ਆਪੇ ਵਤੈ ॥ ਵਟਿ ਧਾਗੇ ਅਵਰਾ ਘਤੈ ॥ ਲੈ ਭਾੜਿ ਕਰੇ ਵੀਆਹੁ ॥ ਕਢਿ ਕਾਗਲੁ ਦਸੇ ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥ ਮਨਿ ਅੰਧਾ ਨਾਉ ਸੁਜਾਣੁ ॥੪॥ ਪਉੜੀ ॥ ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥ ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥੧੫॥
ਬੁੱਧਵਾਰ, ੩ ਜੇਠ (ਸੰਮਤ ੫੫੦ ਨਾਨਕਸ਼ਾਹੀ)  (ਅੰਗ: ੪੭੧)

ਪੰਜਾਬੀ ਵਿਆਖਿਆ:

ਸਲੋਕੁ ਮ; ੧ ॥
ਹੇ ਪੰਡਤ! ਜੇ (ਤੇਰੇ ਪਾਸ) ਇਹ ਆਤਮਾ ਦੇ ਕੰਮ ਆਉਣ ਵਾਲਾ ਜਨੇਊ ਹੈ ਤਾਂ (ਮੇਰੇ ਗਲ) ਪਾ ਦੇਹ—ਇਹ ਜਨੇਊ ਜਿਸ ਦੀ ਕਪਾਹ ਦਇਆ ਹੋਵੇ, ਜਿਸ ਦਾ ਸੂਤ ਸੰਤੋਖ ਹੋਵੇ, ਜਿਸ ਦੀਆਂ ਗੰਢਾਂ ਜਤ ਹੋਣ, ਅਤੇ ਜਿਸ ਦਾ ਵੱਟ ਉੱਚਾ ਆਚਰਨ ਹੋਵੇ । (ਹੇ ਪੰਡਿਤ)! ਇਹੋ ਜਿਹਾ ਜਨੇਊ ਨਾ ਟੁੱਟਦਾ ਹੈ, ਨਾ ਹੀ ਇਸ ਨੂੰ ਮੈਲ ਲੱਗਦੀ ਹੈ, ਨਾ ਇਹ ਸੜਦਾ ਹੈ ਅਤੇ ਨਾ ਹੀ ਇਹ ਗੁਆਚਦਾ ਹੈ । ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਇਹ ਜਨੇਊ ਆਪਣੇ ਗਲੇ ਵਿਚ ਪਾ ਲਿਆ ਹੈ । (ਹੇ ਪੰਡਤ! ਇਹ ਜਨੇਊ ਜੋ ਤੂੰ ਪਾਂਦਾ ਫਿਰਦਾ ਹੈਂ, ਇਹ ਤਾਂ ਤੂੰ) ਚਾਰ ਕੌਡਾਂ ਮੁੱਲ ਦੇ ਕੇ ਮੰਗਵਾ ਲਿਆ, (ਆਪਣੇ ਜਜਮਾਨ ਦੇ) ਚੌਕੇ ਵਿਚ ਬੈਠ ਕੇ (ਉਸ ਦੇ ਗਲ) ਪਾ ਦਿੱਤਾ, (ਫੇਰ ਤੂੰ ਉਸ ਦੇ) ਕੰਨ ਵਿਚ ਉਪਦੇਸ਼ ਦਿੱਤਾ (ਕਿ ਅੱਜ ਤੋਂ ਤੇਰਾ) ਗੁਰੂ ਬ੍ਰਾਹਮਣ ਹੋ ਗਿਆ । (ਸਮਾ ਪੁੱਗਣ ਤੇ ਜਦੋਂ) ਉਹ (ਜਜਮਾਨ) ਮਰ ਗਿਆ (ਤਾਂ) ਉਹ (ਜਨੇਊ ਉਸ ਦੇ ਸਰੀਰ ਤੋਂ) ਢਹਿ ਪਿਆ (ਭਾਵ ਸੜ ਗਿਆ ਜਾਂ ਡਿੱਗ ਪਿਆ, ਪਰ ਆਤਮਾ ਦੇ ਨਾਲ ਨਾ ਨਿਭਿਆ, ਇਸ ਵਾਸਤੇ ਉਹ ਜਜਮਾਨ ਵਿਚਾਰਾ) ਜਨੇਊ ਤੋਂ ਬਿਨਾ ਹੀ (ਸੰਸਾਰ ਤੋਂ) ਗਿਆ ।੧। (ਮਨੁੱਖ) ਲੱਖਾਂ ਚੋਰੀਆਂ ਤੇ ਜਾਰੀਆਂ (ਯਾਰੀਆਂ ਪਰ-ਇਸਤ੍ਰੀ ਗਮਨ) ਕਰਦਾ ਹੈ; ਲੱਖਾਂ ਝੂਠ ਬੋਲਦਾ ਹੈ ਤੇ ਗਾਲ੍ਹੀਆਂ ਕੱਢਦਾ ਹੈ । ਦਿਨ ਰਾਤ ਲੋਕਾਂ ਤੋਂ ਚੋਰੀ ਚੋਰੀ ਲੱਖਾਂ ਠੱਗੀਆਂ ਤੇ ਪਹਿਨਾਮੀਆਂ ਕਰਦਾ ਹੈ । (ਇਹ ਤਾਂ ਹੈ ਮਨੁੱਖ ਦੇ ਅੰਤਰ-ਆਤਮੇ ਦਾ ਹਾਲ ਪਰ ਬਾਹਰ ਤੱਕੋ, ਲੋਕਾ-ਚਾਰੀ ਕੀਹ ਕੁਝ ਹੋ ਰਿਹਾ ਹੈ) ਕਪਾਹ ਤੋਂ (ਭਾਵ, ਕਪਾਹ ਲਿਆ ਕੇ) ਧਾਗਾ ਕੱਤਿਆ ਜਾਂਦਾ ਹੈ ਅਤੇ ਬ੍ਰਾਹਮਣ (ਜਜਮਾਨ ਦੇ ਘਰ) ਆ ਕੇ (ਉਸ ਧਾਗੇ ਨੂੰ) ਵੱਟ ਦੇਂਦਾ ਹੈ । (ਘਰ ਆਏ ਹੋਏ ਸਾਰੇ ਅੰਗ-ਸਾਕਾਂ ਨੂੰ) ਬੱਕਰਾ ਮਾਰ ਕੇ ਤੇ ਰਿੰਨ੍ਹ ਕੇ ਖੁਆਇਆ ਜਾਂਦਾ ਹੈ; (ਘਰ ਦਾ) ਹਰੇਕ ਪ੍ਰਾਣੀ ਆਖਦਾ ਹੈ ‘ਜਨੇਊ ਪਾਇਆ ਗਿਆ ਹੈ; ਜਨੇਊ ਪਾਇਆ ਗਿਆ ਹੈ’ । ਜਦੋਂ ਇਹ ਜਨੇਊ ਪੁਰਾਣਾ ਹੋ ਜਾਂਦਾ ਹੈ ਤਾਂ ਸੁੱਟ ਦਿੱਤਾ ਜਾਂਦਾ ਹੈ । ਅਤੇ ਇਸ ਦੇ ਥਾਂ ਹੋਰ ਜਨੇਊ ਪਾ ਲਿਆ ਜਾਂਦਾ ਹੈ । ਹੇ ਨਾਨਕ! ਜੇ ਧਾਗੇ ਵਿਚ ਜ਼ੋਰ ਹੋਵੇ (ਭਾਵ, ਜੇ ਆਤਮਾ ਦੇ ਕੰਮ ਆਉਣ ਵਾਲਾ ਆਤਮਾ ਨੂੰ ਬਲ ਦੇਣ ਵਾਲਾ ਕੋਈ ਜਨੇਊ ਹੋਵੇ) ਤਾਂ ਉਹ ਧਾਗਾ ਨਹੀਂ ਟੁੱਟਦਾ ।੨। (ਕਪਾਹ ਤੋਂ ਕੱਤੇ ਹੋਏ ਸੂਤਰ ਦਾ ਜਨੇਊ ਪਾ ਕੇ ਰੱਬ ਦੇ ਦਰ ਤੇ ਸੁਰਖ਼ਰੂ ਹੋਣ ਦੀ ਆਸ ਰੱਖਣੀ ਵਿਅਰਥ ਹੈ, ਰੱਬ ਦੀ ਦਰਗਾਹ ਵਿਚ ਤਦੋਂ ਹੀ) ਆਦਰ ਮਿਲਦਾ ਹੈ ਜੇ ਰੱਬ ਦਾ ਨਾਮ ਹਿਰਦੇ ਵਿਚ ਦ੍ਰਿੜ੍ਹ ਕਰ ਲਈਏ, (ਕਿਉਂਕਿ) ਰੱਬ ਦੀ ਸਿਫ਼ਤਿ-ਸਾਲਾਹ ਹੀ ਸੁੱਚਾ ਜਨੇਊ ਹੈ; (ਇਹ ਸੁੱਚਾ ਜਨੇਊ ਧਾਰਨ ਕੀਤਿਆਂ) ਦਰਗਾਹ ਵਿਚ ਮਾਣ ਮਿਲਦਾ ਹੈ ਅਤੇ ਇਹ (ਕਦੇ) ਟੁੱਟਦਾ ਭੀ ਨਹੀਂ ।੩। (ਪੰਡਤ ਨੇ ਆਪਣੇ) ਇੰਦਰਿਆਂ ਤੇ ਨਾੜੀਆਂ ਨੂੰ (ਇਹੋ ਜਿਹਾ) ਜਨੇਊ ਨਹੀਂ ਪਾਇਆ (ਕਿ ਉਹ ਇੰਦਰੇ ਵਿਕਾਰਾਂ ਵਲ ਨਾ ਜਾਣ; ਇਸ ਵਾਸਤੇ) ਨਿਤ ਹਰ ਰੋਜ਼ ਉਸ ਦੀ ਬੇਇੱਜ਼ਤੀ ਹੁੰਦੀ ਹੈ; ਪੈਰਾਂ ਨੂੰ (ਅਜਿਹਾ) ਜਨੇਊ ਨਹੀਂ ਪਾਇਆ (ਕਿ ਭੈੜੇ ਪਾਸੇ ਨਾ ਲੈ ਜਾਣ), ਹੱਥਾਂ ਨੂੰ ਜਨੇਊ ਨਹੀਂ ਪਾਇਆ (ਕਿ ਉਹ ਮੰਦੇ ਕੰਮ ਨ ਕਰਨ); ਜੀਭ ਨੂੰ (ਕੋਈ) ਜਨੇਊ ਨਹੀਂ ਪਾਇਆ (ਕਿ ਪਰਾਈ ਨਿੰਦਾ ਕਰਨ ਤੋਂ ਹਟੀ ਰਹੇ), ਅੱਖਾਂ ਨੂੰ (ਐਸਾ) ਜਨੇਊ ਨਹੀਂ ਪਾਇਆ (ਕਿ ਪਰਾਈ ਇਸਤ੍ਰੀ ਵਲ ਨਾ ਤੱਕਣ) । ਆਪ ਤਾਂ ਇਹੋ ਜਿਹੇ ਜਨੇਊ ਤੋਂ ਵਾਂਜਿਆ ਹੋਇਆ ਭਟਕਦਾ ਫਿਰਦਾ ਹੈ, ਪਰ (ਕਪਾਹ ਦੇ ਸੂਤ ਦੇ) ਧਾਗੇ ਵੱਟ ਵੱਟ ਕੇ ਹੋਰਨਾਂ ਨੂੰ ਪਾਂਦਾ ਹੈ, ਆਪਣੇ ਹੀ ਜਜਮਾਨਾਂ ਦੀਆਂ ਧੀਆਂ ਦੇ ਵਿਆਹ ਦੱਛਣਾ ਲੈ ਲੈ ਕੇ ਕਰਦਾ ਹੈ ਤੇ ਪੱਤ੍ਰੀ ਸੋਧ ਸੋਧ ਕੇ ਉਹਨਾਂ ਨੂੰ ਰਸਤਾ ਦੱਸਦਾ ਹੈ । ਹੇ ਲੋਕੋ! ਸੁਣੋ, ਵੇਖੋ, ਇਹ ਅਚਰਜ ਤਮਾਸ਼ਾ! (ਪੰਡਿਤ ਆਪ ਤਾਂ) ਮਨੋਂ ਅੰਨ੍ਹਾ ਹੈ (ਭਾਵ, ਅਗਿਆਨੀ ਹੈ), (ਪਰ ਆਪਣਾ) ਨਾਮ (ਰਖਵਾਇਆ ਹੋਇਆ ਹੈ) ‘ਸਿਆਣਾ’ ।੪। (ਜਿਸ ਸੇਵਕ ਉੱਤੇ ਪ੍ਰਭੂ) ਮਾਲਕ ਦਇਆਲ ਹੋ ਜਾਏ, ਮਿਹਰ ਕਰੇ, ਤਾਂ ਉਸ ਪਾਸੋਂ ਉਹੀ ਕੰਮ ਕਰਾਂਦਾ ਹੈ (ਜੋ ਉਸ ਨੂੰ ਭਾਉਂਦਾ ਹੈ); ਜਿਸ ਨੂੰ ਆਪਣੀ ਰਜ਼ਾ ਵਿਚ ਤੋਰਦਾ ਹੈ, ਉਹ ਸੇਵਕ (ਪ੍ਰਭੂ-ਪਤੀ ਦੀ) ਸੇਵਾ ਕਰਦਾ ਹੈ; ਪ੍ਰਭੂ ਦੀ ਰਜ਼ਾ ਵਿਚ ਰਾਜ਼ੀ ਰਹਿਣ ਕਰਕੇ ਸੇਵਕ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦਾ ਹੈ ਅਤੇ ਮਾਲਕ ਦਾ ਘਰ ਲੱਭ ਲੈਂਦਾ ਹੈ । ਜਦੋਂ ਸੇਵਕ ਉਹੀ ਕੰਮ ਕਰਦਾ ਹੈ ਜੋ ਖਸਮ ਨੂੰ ਚੰਗਾ ਲੱਗਦਾ ਹੈ ਤਾਂ ਉਸ ਨੂੰ ਮਨ-ਭਾਉਂਦਾ ਫਲ ਮਿਲਦਾ ਹੈ, ਅਤੇ ਉਹ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ ।੧੫।

English Translation:

SHALOK, FIRST MEHL: 

Make compassion the cotton, contentment the thread, modesty the knot and truth the twist. This is the sacred thread of the soul; if you have it, then go ahead and put it on me. It does not break, it cannot be soiled by filth, it cannot be burnt, or lost. Blessed are those mortal beings, O Nanak, who wear such a thread around their necks. You buy the thread for a few shells, and seated in your enclosure, you put it on. Whispering instructions into others’ ears, the Brahmin becomes a guru. But he dies, and the sacred thread falls away, and the soul departs without it.  || 1 ||   FIRST MEHL:  He commits thousands of robberies, thousands of acts of adultery, thousands of falsehoods and thousands of abuses. He practices thousands of deceptions and secret deeds, night and day, against his fellow beings. The thread is spun from cotton, and the Brahmin comes and twists it. The goat is killed, cooked and eaten, and everyone then says, “Put on the sacred thread.” When it wears out, it is thrown away, and another one is put on. O Nanak, the thread would not break, if it had any real strength.  || 2 ||   FIRST MEHL:  Believing in the Name, honor is obtained. The Lord’s Praise is the true sacred thread. Such a sacred thread is worn in the Court of the Lord; it shall never break.  || 3 ||   FIRST MEHL:  There is no sacred thread for the sexual organ, and no thread for woman. The man’s beard is spat upon daily. There is no sacred thread for the feet, and no thread for the hands; no thread for the tongue, and no thread for the eyes. The Brahmin himself goes to the world hereafter without a sacred thread. Twisting the threads, he puts them on others. He takes payment for performing marriages; reading their horoscopes, he shows them the way. Hear, and see, O people, this wondrous thing. He is mentally blind, and yet his name is wisdom.  || 4 ||   PAUREE:  One, upon whom the Merciful Lord bestows His Grace, performs His service. That servant, whom the Lord causes to obey the Order of His Will, serves Him. Obeying the Order of His Will, he becomes acceptable, and then, he obtains the Mansion of the Lord’s Presence. One who acts to please His Lord and Master, obtains the fruits of his mind’s desires. Then, he goes to the Court of the Lord, wearing robes of honor.  || 15 ||

Wednesday, 3rd Jayt’h (Samvat 550 Nanakshahi) (Page: 471)