ਰਾਮਕਲੀ ਮਹਲਾ ੫ ॥
ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥

ਸ਼ੁੱਕਰਵਾਰ, ੫ ਮਾਘ (ਸੰਮਤ ੫੫੦ ਨਾਨਕਸ਼ਾਹੀ)    (ਅੰਗ: ੮੯੩)

ਪੰਜਾਬੀ ਵਿਆਖਿਆ:

ਰਾਮਕਲੀ ਮਹਲਾ ੫ ॥
(ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ । (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ ।੧। ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ । ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ ।੧।ਰਹਾਉ। ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ । (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ) । ਪ੍ਰਭੂ ਦੇ ਪ੍ਰੇਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ।੨। (ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ । ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ) । ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ ।੩। ਹੇ ਪਾਰਬ੍ਰਹਮ! ਹੇ ਦਇਆ ਦੇ ਘਰ! (ਮੇਰੇ ਉਤੇ) ਕਿਰਪਾ ਕਰ । ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ । ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ—ਨਾਨਕ ਦੀ ਇਹ ਤਾਂਘ ਪੂਰੀ ਕਰ ।੪।੨੨।੩੩।

English Translation :

RAAMKALEE,  FIFTH MEHL: 

Night and day, I chant the Lord’s Name. Hereafter, I shall obtain a seat in the Court of the Lord. I am in bliss forever; I have no sorrow. The disease of ego never afflicts me.  || 1 ||   O Saints of the Lord, seek out those who know God. You shall be wonderstruck with wonder at the wonderful Lord; meditate in remembrance on the Lord, O mortal, and obtain the supreme status.  || 1 ||  Pause  ||   Calculating, measuring, and thinking in every way, see that without the Naam, no one can be carried across. Of all your efforts, none will go along with you. You can cross over the terrifying world-ocean only through the love of God.  || 2 ||   By merely washing the body, one’s filth is not removed. Afflicted by egotism, duality only increases. That humble being who takes the medicine of the Name of the Lord, Har, Har — all his diseases are eradicated.  || 3 ||   Take pity on me, O merciful, Supreme Lord God; let me never forget the Lord of the World from my mind. Let me be the dust of the feet of Your slaves; O God, please fulfill Nanak’s hope.  || 4 || 22 || 33 ||

Friday, 5th Maagh (Samvat 550 Nanakshahi)      (Page: 893)