ਧਨਾਸਰੀ ਛੰਤ ਮਹਲਾ ੧ ॥
ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥ ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥ ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥ ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥ ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥

ਸ਼ੁੱਕਰਵਾਰ ੫ ਵੈਸਾਖ (ਸੰਮਤ ੫੪੬ ਨਾਨਕਸ਼ਾਹੀ)                 (ਅੰਗ: ੬੮੯)

ਪੰਜਾਬੀ ਵਿਆਖਿਆ:
ਧਨਾਸਰੀ ਛੰਤ ਮਹਲਾ ੧ ॥
ਹੇ ਮਾਇਆ ਦੇ ਮੋਹ ਵਿਚ ਠੱਗੀ ਗਈ ਜੀਵ-ਇਸਤ੍ਰੀਏ! ਤੇਰਾ ਪਤੀ-ਪ੍ਰਭੂ ਤੇਰੇ ਨਾਲ ਹੈ, ਪਰ ਤੈਨੂੰ ਇਸ ਗੱਲ ਦੀ ਸਮਝ ਨਹੀਂ ਆਈ। ਤੇਰੇ ਭੀ ਕੀਹ ਵੱਸ ? ਜੋ ਕੁਝ ਤੂੰ ਪਹਿਲੇ ਜਨਮਾਂ ਵਿਚ ਕਰਮ ਕਮਾਏ, ਉਹਨਾਂ ਦੇ ਅਨੁਸਾਰ ਤੇਰੇ ਮੱਥੇ ਉਤੇ ਪ੍ਰਭੂ ਦੀ ਰਜ਼ਾ ਵਿਚ ਲੇਖ ਹੀ ਅਜੇਹਾ ਲਿਖਿਆ ਗਿਆ ਕਿ ਤੂੰ ਸੰਗ-ਵੱਸਦੇ ਪ੍ਰਭੂ-ਪਤੀ ਨੂੰ ਪਛਾਣ ਨਹੀਂ ਸਕਦੀ। ਪਹਿਲੇ ਜਨਮਾਂ ਵਿਚ ਕੀਤੇ ਕਰਮਾਂ ਅਨੁਸਾਰ ਮੱਥੇ ਤੇ ਲਿਖਿਆ ਲੇਖ ਕਿਸੇ ਪਾਸੋਂ ਮਿਟ ਨਹੀਂ ਸਕਦਾ। ਕਿਸੇ ਨੂੰ ਇਹ ਸਮਝ ਨਹੀਂ ਆ ਸਕਦੀ ਕਿ ਉਸ ਲਿਖੇ ਲੇਖ ਅਨੁਸਾਰ ਸਾਡੇ ਆਉਣ ਵਾਲੇ ਜੀਵਨ ਵਿਚ ਕੀਹ ਵਾਪਰੇਗੀ। ਪੂਰਬਲੀ ਕਮਾਈ ਅਨੁਸਾਰ ਜੇਹੜੀ ਜੀਵ-ਇਸਤ੍ਰੀ ਗੁਣਾਂ ਵਾਲੀ ਨਹੀਂ, ਉੱਚੇ ਆਚਰਨ ਵਾਲੀ ਨਹੀਂ, ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਨਹੀਂ, ਉਹ ਕੀਤੇ ਔਗਣਾਂ ਦੇ ਕਾਰਨ ਮੁੜ ਮੁੜ ਦੁਖੀ ਹੀ ਹੋਵੇਗੀ। ਜੀਵ ਧਨ, ਜੋਬਨ ਆਦਿਕ ਦੇ ਮਾਣ ਵਿਚ ਪ੍ਰਭੂ ਨੂੰ ਭੁਲਾ ਬੈਠਦਾ ਹੈ, ਪਰ ਇਹ ਧਨ ਤੇ ਜਵਾਨੀ ਅੱਕ ਦੇ ਬੂਟੇ ਦੀ ਛਾਂ ਵਰਗੇ ਹੀ ਹਨ, ਜਦੋਂ ਬੁੱਢਾ ਹੋ ਜਾਂਦਾ ਹੈ, ਤੇ ਉਮਰ ਦੇ ਦਿਨ ਆਖ਼ਰ ਮੁੱਕ ਜਾਂਦੇ ਹਨ ਤਾਂ ਇਹ ਧਨ, ਜਵਾਨੀ ਸਾਥ ਤੋੜ ਜਾਂਦੇ ਹਨ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਅਭਾਗਣ ਜੀਵ-ਇਸਤ੍ਰੀ ਛੁੱਟੜ ਹੋ ਜਾਂਦੀ ਹੈ, ਕੂੜੇ ਮੋਹ ਵਿਚ ਫਸ ਕੇ ਪ੍ਰਭੂ-ਪਤੀ ਤੋਂ ਵਿਛੜ ਜਾਂਦੀ ਹੈ।੧। ਹੇ ਮਾਇਆ ਦੇ ਮੋਹ ਵਿਚ ਡੁੱਬੀ ਹੋਈਏ! ਤੂੰ ਆਪਣਾ ਘਰ ਬਰਬਾਦ ਕਰ ਲਿਆ ਹੈ, ਹੁਣ ਤਾਂ ਜੀਵਨ-ਸਫ਼ਰ ਵਿਚ ਗੁਰੂ ਦੇ ਪ੍ਰੇਮ ਵਿਚ ਰਹਿ ਕੇ ਤੁਰ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰ ਕੇ ਤੂੰ ਆਤਮਕ ਆਨੰਦ ਵਿਚ ਟਿਕ ਕੇ ਪਰਮਾਤਮਾ ਦਾ ਦਰ ਲੱਭ ਲਏਂਗੀ। ਜੀਵ-ਇਸਤ੍ਰੀ ਤਦੋਂ ਹੀ ਆਤਮਕ ਆਨੰਦ ਮਾਣ ਸਕਦੀ ਹੈ ਜਦੋਂ ਪਰਮਾਤਮਾ ਦਾ ਨਾਮ ਸਿਮਰਦੀ ਹੈ ਇਸ ਜਗਤ ਦਾ ਕੀਹ ਮਾਣ ? ਜਗਤ ਵਿਚ ਤਾਂ ਚਾਰ ਦਿਨਾਂ ਦਾ ਹੀ ਵਾਸਾ ਹੈ।ਸਿਮਰਨ ਦੀ ਬਰਕਤ ਨਾਲ ਜੀਵ-ਇਸਤ੍ਰੀ ਆਪਣੇ ਅਸਲੀ ਘਰ ਵਿਚ ਪਹੁੰਚ ਕੇ ਟਿਕੀ ਰਹਿੰਦੀ ਹੈ, ਸਦਾ ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮਿਲ ਪੈਂਦੀ ਹੈ, ਤੇ ਹਰ ਰੋਜ਼ ਭਾਵ ਸਦਾ ਹੀ ਉਸ ਪਿਆਰੇ ਨਾਲ ਮਿਲੀ ਰਹਿੰਦੀ ਹੈ। ਹੇ ਸਾਰੇ ਲੋਕੋ ਸੁਣ ਲਵੋ, ਭਗਤੀ ਤੋਂ ਬਿਨਾਂ ਮਨ ਭਟਕਦਾ ਹੀ ਰਹਿੰਦਾ ਹੈ, ਅੰਤਰ ਆਤਮੇ ਟਿਕਾਉ ਨਹੀਂ ਲੈ ਸਕਦਾ। ਹੇ ਨਾਨਕ! ਜਦੋਂ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੀ ਜਾਂਦੀ ਹੈ ਤਦੋਂ ਉਹ ਆਤਮਕ ਰਸ ਮਾਨਣ ਵਾਲੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ।੨। ਜਦੋਂ ਜੀਵ ਇਸਤ੍ਰੀ ਨੂੰ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ ਤਦੋਂ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਪ੍ਰਭੂ-ਪ੍ਰੀਤਮ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਚਾਰਵਾਨ ਹੋ ਜਾਂਦੀ ਹੈ। ਗੁਰੂ ਦੇ ਸ਼ਬਦ ਦਾ ਵਿਚਾਰ ਕਰਨ ਵਾਲੀ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਪਿਆਰੀ ਹੋ ਜਾਂਦੀ ਹੈ ਤੇ ਨਿਊਂ ਨਿਊਂ ਕੇ ਭਾਵ, ਪੂਰਨ ਨਿਮ੍ਰਤਾ-ਸ਼ਰਧਾ ਨਾਲ ਪ੍ਰਭੂ ਦੀ ਭਗਤੀ ਕਰਦੀ ਹੈ। ਪ੍ਰਭੂ-ਪ੍ਰੀਤਮ ਉਸ ਦੇ ਅੰਦਰੋਂ ਮਾਇਆ ਦਾ ਮੋਹ ਸਾੜ ਦੇਂਦਾ ਹੈ, ਤੇ ਉਹ ਉਸ ਦੇ ਨਾਮ-ਰਸ ਵਿਚ ਭਿੱਜ ਕੇ ਉਸ ਦੇ ਮਿਲਾਪ ਦਾ ਆਨੰਦ ਲੈਂਦੀ ਹੈ। ਸਦਾ-ਥਿਰ ਪ੍ਰਭੂ ਦੇ ਨਾਲ ਜੁੜ ਕੇ ਉਸ ਦੇ ਨਾਮ-ਰੰਗ ਵਿਚ ਰੰਗੀਜ ਕੇ ਜੀਵ ਇਸਤ੍ਰੀ ਆਪਣੇ ਮਨ ਨੂੰ ਮਾਰ ਕੇ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਟਿਕੀ ਹੋਈ ਸੁਭਾਗ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਪ੍ਰੀਤ ਕਰਦੀ ਹੈ, ਪਤੀ ਦੀ ਪਿਆਰੀ ਹੋ ਜਾਂਦੀ ਹੈ।੩।ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਦਰ ‘ਤੇ ਤਦੋਂ ਹੀ ਸੋਭਾ ਪਾਉਂਦੀ ਹੈ ਜਦੋਂ ਉਹ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਅੰਦਰੋਂ ਪਿਆਰ ਤੋਂ ਸੱਖਣੀ ਹੋਵੇ ਤੇ ਬਾਹਰੋਂ ਪ੍ਰੇਮ ਦੱਸਣ ਲਈ ਝੂਠੇ ਬੋਲ ਬੋਲੇ, ਉਸ ਦਾ ਕੋਈ ਭੀ ਬੋਲ ਪ੍ਰਭੂ-ਪਤੀ ਦਾ ਪਿਆਰ ਜਿੱਤਣ ਲਈ ਕੰਮ ਨਹੀਂ ਆ ਸਕਦਾ। ਜਿਹੜੀ ਜੀਵ-ਇਸਤ੍ਰੀ ਝੂਠਾ ਬੋਲ ਹੀ ਬੋਲਦੀ ਹੈ, ਉਹ ਬੋਲ ਉਸ ਦੇ ਕੰਮ ਨਹੀਂ ਆਉਂਦਾ, ਪ੍ਰਭੂ-ਪਤੀ ਉਸ ਵਲ ਤੱਕਦਾ ਭੀ ਨਹੀਂ। ਉਸ ਔਗਣ-ਭਰੀ ਨੂੰ ਖ਼ਸਮ-ਪ੍ਰਭੂ ਨੇ ਤਿਆਗ ਦਿੱਤਾ ਹੁੰਦਾ ਹੈ, ਉਹ ਛੁੱਟੜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਦੀ ਰਾਤ ਦੁੱਖਾਂ ਵਿਚ ਲੰਘਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਨਹੀਂ ਵਸਾਉਂਦੀ, ਉਹੀ ਮਾਇਆ-ਮੋਹ ਦੀ ਫਾਹੀ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦਾ ਦਰ-ਘਰ ਨਹੀਂ ਲੱਭ ਸਕਦੀ। ਹੇ ਨਾਨਕ! ਗੁਰੂ ਦੀ ਸ਼ਰਨ ਪੈ ਕੇ ਜੇਹੜੀ ਜੀਵ-ਇਸਤ੍ਰੀ ਆਪਣੇ ਅਸਲੇ ਨੂੰ ਪਛਾਣਦੀ ਹੈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ।੪। ਉਹ ਜੀਵ-ਇਸਤ੍ਰੀ ਮੁਬਾਰਕ ਹੈ ਚੰਗੇ ਭਾਗਾਂ ਵਾਲੀ ਹੈ ਜਿਸ ਨੇ ਖਸਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਹੈ। ਪਰ ਜਿਸ ਨੇ ਉਸ ਦੀ ਯਾਦ ਭੁਲਾ ਦਿੱਤੀ ਹੈ, ਉਹ ਕੂੜ ਦੀ ਵਣਜਾਰਨ ਹੈ ਉਹ ਕੂੜ ਹੀ ਕਮਾਂਦੀ ਹੈ। ਭਾਵ, ਉਹ ਨਾਸਵੰਤ ਪਦਾਰਥਾਂ ਦੀ ਦੌੜ-ਭੱਜ ਹੀ ਕਰਦੀ ਰਹਿੰਦੀ ਹੈ ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੀ ਭਗਤੀ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਹ ਪ੍ਰਭੂ ਦੇ ਪ੍ਰੇਮ ਵਿਚ ਪ੍ਰਭੂ ਦੀ ਭਗਤੀ ਵਿਚ ਮਸਤ ਰਹਿੰਦੀ ਹੈ। ਆਨੰਦ ਦਾ ਸੋਮਾ ਤੇ ਸਦਾ ਹੀ ਜਵਾਨ ਰਹਿਣ ਵਾਲਾ ਪ੍ਰਭੂ-ਪਤੀ ਉਸ  ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖਿੜੇ ਹਿਰਦੇ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਮਿਲਾਪ ਦਾ ਆਨੰਦ ਮਾਣਦੀ ਹੈ, ਗੁਰੂ ਦੇ ਸ਼ਬਦ ਵਿਚ ਜੁੜਨ ਦਾ ਇਹ ਫਲ ਉਸ ਨੂੰ ਮਿਲਦਾ ਹੈ ਕਿ ਉਸ ਦੇ ਅੰਦਰ ਆਤਮਕ ਗੁਣ ਪੈਦਾ ਹੋ ਜਾਂਦੇ ਹਨ। ਹੇ ਨਾਨਕ! ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਨੂੰ ਪ੍ਰਭੂ-ਦਰ ਤੇ ਆਦਰ ਮਿਲਦਾ ਹੈ, ਉਹ ਪ੍ਰਭੂ-ਪਤੀ ਦੇ ਦਰ ਤੇ ਸੋਭਾ ਪਾਉਂਦੀ ਹੈ।੫।੩।

English Translation :

DHANAASAREE,  CHHANT,  FIRST MEHL:

Your Husband Lord is with you, O deluded soul-bride, but you do are not aware of Him. Your destiny is written on your forehead, according to your past actions. This inscription of past deeds cannot be erased; what do I know about what will happen? You have not adopted a virtuous lifestyle, and you are not attuned to the Lord’s Love; you sit there, crying over your past misdeeds.Wealth and youth are like the shade of the bitter swallow-wort plant; you are growing old, and your days are coming to their end. O Nanak, without the Naam, the Name of the Lord, you shall end up as a discarded, divorced bride; your own falsehood shall separate you from the Lord.  || 1 ||   You have drowned, and your house is ruined; walk in the Way of the Guru’s Will. Meditate on the True Name, and you shall find peace in the Mansion of the Lord’s Presence. Meditate on the Lord’s Name, and you shall find peace; your stay in this world shall last only four days. Sit in the home of your own being, and you shall find Truth; night and day, be with your Beloved. Without loving devotion, you cannot dwell in your own home — listen, everyone! O Nanak, she is happy, and she obtains her Husband Lord, if she is attuned to the True Name.  || 2 ||   If the soul-bride is pleasing to her Husband Lord, then the Husband Lord will love His bride. Imbued with the love of her Beloved, she contemplates the Word of the Guru’s Shabad. She contemplates the Guru’s Shabads, and her Husband Lord loves her; in deep humility, she worships Him in loving devotion. She burns away her emotional attachment to Maya, and in love, she loves her Beloved. She is imbued and drenched with the Love of the True Lord; she has become beautiful, by conquering her mind. O Nanak, the happy soul-bride abides in Truth; she loves to love her Husband Lord.  || 3 ||   The soul-bride looks so beautiful in the home of her Husband Lord, if she is pleasing to Him. It is of no use at all to speak false words. If she speaks false, it is of no use to her, and she does not see her Husband Lord with her eyes. Worthless, forgotten and abandoned by her Husband Lord, she passes her life-night without her Lord and Master. Such a wife does not believe in the Word of the Guru’s Shabad; she is caught in the net of the world, and does not obtain the Mansion of the Lord’s Presence. O Nanak, if she understands her own self, then, as Gurmukh, she merges in celestial peace.  || 4 ||   Blessed is that soul-bride, who knows her Husband Lord. Without the Naam, she is false, and her actions are false as well. Devotional worship of the Lord is beautiful; the True Lord loves it. So immerse yourself in loving devotional worship of God. My Husband Lord is playful and innocent; imbued with His Love, I enjoy Him. She blossoms forth through the Word of the Guru’s Shabad; she ravishes her Husband Lord, and obtains the most noble reward. O Nanak, in Truth, she obtains glory; in her Husband’s home, the soul-bride looks beautiful.  || 5 || 3 ||

 Friday 5th Vaisaakh (Samvat 546 Nanakshahi)                              (Page: 689)