ਸਲੋਕ ਮ; ੩ ॥
ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ ਮ; ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥ ਪਉੜੀ ॥ ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥
ਬੁੱਧਵਾਰ ੪ ਹਾੜ (ਸੰਮਤ ੫੪੬ ਨਾਨਕਸ਼ਾਹੀ)                         (ਅੰਗ: ੫੮੮)

ਪੰਜਾਬੀ ਵਿਆਖਿਆ :
ਸਲੋਕ ਮ; ੩ ॥
ਦੁਬਿਧਾ ਵਾਲੀ ਹਾਲਤ ਵਿਚ (ਮਨੁੱਖ ਦੇ ਸਿਰ ਉਤੇ) ਮੌਤ ਦਾ ਸਹਿਮ ਟਿਕਿਆ ਰਹਿੰਦਾ ਹੈ; (ਪਰ ਉਹ ਜਮ ਭੀ) ਪ੍ਰਭੂ ਦੇ ਹੁਕਮ ਵਿਚ ਹੀ ਕਾਰ ਕਰਦਾ ਹੈ, ਜਿਨ੍ਹਾਂ ਨੂੰ ਗੁਰੂ ਨੇ (‘ਕਲਿ’ ਤੋਂ) ਬਚਾ ਲਿਆ ਉਹ (ਜਮ ਦੇ ਸਹਿਮ ਤੋਂ) ਬਚ ਜਾਂਦੇ ਹਨ, ਮਨ ਦੇ ਪਿਛੇ ਤੁਰਨ ਵਾਲੇ ਬੰਦਿਆਂ ਨੂੰ (ਸਹਿਮ ਦੀ) ਸਜ਼ਾ ਦੇਂਦਾ ਹੈ ।ਜਗਤ (ਭਾਵ, ਪ੍ਰਭੂ ਤੋਂ ਵਿਛੁੜਿਆ ਜੀਵ) ਜਮਕਾਲ ਦੇ ਵੱਸ ਵਿਚ ਬੱਧਾ ਪਿਆ ਹੈ, ਉਸ ਦਾ ਕੋਈ ਰਾਖਾ ਨਹੀਂ ਬਣਦਾ; ਜੇ ਗੁਰੂ ਦੇ ਸਨਮੁਖ ਹੋ ਕੇ ਉਸ ਪ੍ਰਭੂ ਦੀ ਬੰਦਗੀ ਕਰੀਏ ਜਿਸ ਨੇ ਜਮ ਪੈਦਾ ਕੀਤਾ ਹੈ (ਤਾਂ ਫਿਰ ਜਮ ਦਾ) ਦੁਖ ਨਹੀਂ ਪੋਂਹਦਾ, (ਸਗੋਂ) ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਦੇ ਮਨ ਵਿਚ ਸੱਚਾ ਪ੍ਰਭੂ ਵੱਸਦਾ ਹੈ ਉਹਨਾਂ ਦੀ ਜਮ ਭੀ ਸੇਵਾ ਕਰਦਾ ਹੈ ।੧।ਇਹ ਸਰੀਰ (ਹਉਮੈ ਦੇ) ਰੋਗ ਨਾਲ ਭਰਿਆ ਹੋਇਆ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਹਉਮੈ ਰੋਗ-ਰੂਪ ਦੁੱਖ ਦੂਰ ਨਹੀਂ ਹੁੰਦਾ; ਜੇ ਗੁਰੂ ਮਿਲ ਪਏ ਤਾਂ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਗੁਰੂ ਮਿਲਿਆਂ ਮਨੁੱਖ) ਪਰਮਾਤਮਾ ਦਾ ਨਾਮ ਮਨ ਵਿਚ ਵਸਾਂਦਾ ਹੈ । ਹੇ ਨਾਨਕ! ਜਿਨ੍ਹਾਂ ਨੇ ਸੁਖਦਾਈ ਹਰਿ-ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ ।੨।ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਜਗਤ-ਦਾ-ਸਹਾਰਾ-ਪ੍ਰਭੂ ਨੇੜੇ ਵਿਖਾ ਦਿੱਤਾ ਹੈ, ਜਿਸ ਨੇ ਅਹੰਕਾਰ-ਦੈਂਤ ਨੂੰ ਮਾਰਨ ਵਾਲੇ ਪ੍ਰਭੂ ਦਾ ਨਾਮ ਸੁਣਾਇਆ ਹੈ (ਭਾਵ, ਨਾਮ ਸਿਮਰਨ ਦੀ ਸਿੱਖਿਆ ਦਿੱਤੀ ਹੈ), ਜਿਸ ਨੇ ਹਉਮੈ ਰੂਪ ਜ਼ਹਿਰ ਤੇ ਹੋਰ ਸਾਰਾ (ਵਿਕਾਰਾਂ ਦਾ) ਰੋਗ ਦੂਰ ਕੀਤਾ ਹੈ । ਜਿਸ ਗੁਰੂ ਨੇ (ਜੀਵ ਦੇ) ਪਾਪ ਕੱਟ ਕੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸੋਝੀ ਪਾਈ ਹੈ, ਉਸ ਦਾ (ਜੀਵਾਂ ਉੱਤੇ) ਇਹ ਬਹੁਤ ਭਾਰਾ ਉਪਕਾਰ ਹੈ । ਐਸਾ ਗੁਰੂ ਉਹਨਾਂ ਨੂੰ ਮਿਲਿਆ ਹੈ ਜਿਨ੍ਹਾਂ ਦੇ ਮੱਥੇ ਉੱਤੇ ਮੂੰਹ ਉੱਤੇ (ਪਿਛਲੇ ਕੀਤੇ ਚੰਗੇ ਕਰਮਾਂ ਦੇ ਸੰਸਕਾਰਾਂ ਦਾ) ਭਾਗ ਲਿਖਿਆ ਪਿਆ ਹੈ ।੭।

English Translation :

SHALOK, THIRD MEHL:

In the Dark Age of Kali Yuga, the Messenger of Death is the enemy of life, but he acts according to the Lord’s Command. Those who are protected by the Guru are saved, while the self-willed manmukhs receive their punishment. The world is in bondage, under the control of the Messenger of Death; no one can hold him back. So serve the One who created Death; become Gurmukh, and no pain will touch you. O Nanak, Death serves the Gurmukhs; the True Lord abides in their minds. || 1 ||   THIRD MEHL: This body is filled with disease; without the Word of the Shabad, the painful disease of egotism does not depart. Meeting the True Guru, one becomes immaculately pure, and the Lord’s Name comes to dwell within the mind. O Nanak, meditating on the Naam, the Name of the Peace-Giving Lord, one’s pains are automatically forgotten. || 2 ||   PAUREE: I am forever a sacrifice to the Guru, who has taught me about God, the Life of the World. I am every bit a sacrifice to the Guru, who has spoken the Name of the Lord. I am a sacrifice to the Guru, who has totally cured me of the fatal disease of egotism. Glorious and great are the virtues of the Guru, who has eradicated evil, and instructed me in virtue. The True Guru meets with those upon whose foreheads such blessed destiny is recorded. || 7 ||

Wednesday, 4th Aasaarh (Samvat 546 Nanakshahi)              (Page: 588)