ਬੈਰਾੜੀ ਮਹਲਾ ੪ ॥

ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮ@ਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥

ਸ਼ੁੱਕਰਵਾਰ, ੭ ਚੇਤ (ਸੰਮਤ ੫੪੭ ਨਾਨਕਸ਼ਾਹੀ) ੨੦ ਮਾਰਚ ੨੦੧੫                       (ਅੰਗ: ੭੨੦)

ਪੰਜਾਬੀ ਵਿਆਖਿਆ  :

ਬੈਰਾੜੀ ਮਹਲਾ ੪ ॥

ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ । ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ ।੧।ਰਹਾਉ। ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ । ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ ।੧। ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ । ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ ।੨।੬।

English Translation:

BAIRAAREE, FOURTH MEHL:

O my mind, chant the Name of the Lord, Har, Har; meditate on it continually. You shall obtain the fruits of your heart’s desires, and pain shall never touch you again. || 1 || Pause ||   That is chanting, that is deep meditation and austerity, that is fasting and worship, which inspires love for the Lord. Without the Lord’s Love, every other love is false; in an instant, it is all forgotten. || 1 ||   You are infinite, the Master of all power; Your value cannot be described at all. Nanak has come to Your Sanctuary, O Dear Lord; as it pleases You, save him. || 2 || 6 ||

Friday, 7th Chayt (Samvat 547 Nanakshahi) 20th March, 2015   (Page: 720)