ਵਡਹੰਸੁ ਮਹਲਾ ੩ ॥
ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੈ ਗੁਣਿ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥ ਏ ਮਨਿ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥ ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੫॥ ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥ ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰ ਮਿਲੈ ਹਰਿ ਨਾਮੁ ਧਿਆਇ ॥੬॥ ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥ ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ@ ਪਾਇਆ ॥੮॥੨॥

ਸ਼ਨੀਵਾਰ, ੮ ਵੈਸਾਖ (ਸੰਮਤ ੫੫੦ ਨਾਨਕਸ਼ਾਹੀ) ੨੧ ਅਪ੍ਰੈਲ, ੨੦੧੮ (ਅੰਗ : ੫੬੫)

ਪੰਜਾਬੀ ਵਿਆਖਿਆ:
ਵਡਹੰਸੁ ਮਹਲਾ ੩॥
ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਗੁਣ ਨਹੀਂ ਗਾ ਸਕਦਾ, ਜਿਸ ਦਾ ਹੋਛਾ ਮਨ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਜਿਸ ਉਤੇ ਕਾਮ-ਵਾਸਨਾ ਬਹੁਤ ਜ਼ੋਰ ਪਾਈ ਰੱਖਦੀ ਹੈ, ਜਿਸ ਨੂੰ ਕਾਮ ਸਦਾ ਸਤਾਂਦਾ ਰਹਿੰਦਾ ਹੈ ਜਿਸ ਨੂੰ ਕ੍ਰੋਧ ਸਦਾ ਦੁਖੀ ਕਰਦਾ ਰਹਿੰਦਾ ਹੈ।੧। ਹੇ ਭਾਈ! ਆਤਮਕ ਅਡੋਲਤਾ ਵਿਚ ਟਿਕ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸਿਫ਼ਤਿ ਸਾਲਾਹ ਕੀਤੀ ਜਾ ਸਕਦੀ ਹੈ। ਮਨੁੱਖਾ ਜਨਮ ਵਿਚ ਪਰਮਾਤਮਾ ਦਾ ਨਾਮ ਇਕ ਦੁਰਲਭ ਵਸਤੂ ਹੈ। ਗੁਰੂ ਦੀ ਮਤਿ ਉੱਤੇ ਤੁਰ ਕੇ ਹੀ ਪਰਮਾਤਮਾ ਦੇ ਨਾਮ ਦਾ ਰਸ ਪੀਤਾ ਜਾ ਸਕਦਾ ਹੈ।੧।ਰਹਾਉ।ਹੇ ਭਾਈ! ਜਦੋਂ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਤਦੋਂ ਹੀ ਉਹ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਂਦਾ ਹੈ। ਜਦੋਂ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੈ ਤਦੋਂ ਉਹ ਪਰਮਾਤਮਾ ਦੇ ਚਰਨਾਂ ਵਿਚ ਥਾਂ ਪ੍ਰਾਪਤ ਕਰ ਲੈਂਦਾ ਹੈ।੨। ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹੁ, ਸਦਾ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਂਦਾ ਰਹੁ। ਹੇ ਭਾਈ! ਪਰਮਾਤਮਾ ਸਦਾ ਪਵਿਤ੍ਰ ਹੈ, ਸਦਾ ਸੁਖ ਦੇਣ ਵਾਲਾ ਹੈ। ਉਸ ਦੀ ਸਿਫ਼ਤਿ ਸਾਲਾਹ ਕਰਿਆ ਕਰ, ਮਨ-ਇੱਛਤ ਫਲ ਹਾਸਲ ਕਰੇਂਗਾ।੩। ਹੇ ਭਾਈ! ਪਰਮਾਤਮਾ ਦੀ ਸਰਨ ਪਿਆਂ ਅਸੀਂ ਜੀਵ ਨੀਚਾਂ ਤੋਂ ਉੱਤਮ ਬਣ ਜਾਂਦੇ ਹਾਂ। ਪਰਮਾਤਮਾ ਪੱਥਰ-ਚਿੱਤ ਮਨੁੱਖ ਨੂੰ ਭੀ ਵਿਕਾਰਾਂ ਵਿਚ ਡੁੱਬਦੇ ਨੂੰ ਕੱਢ ਲੈਂਦਾ ਹੈ, ਤੇ, ਸਦਾ ਕਾਇਮ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ।੪। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਸ਼੍ਰੇਸ਼ਟ ਅਕਲ ਹਾਸਲ ਕਰ ਲੈਂਦੇ ਹਨ ਉਹ ਮਾਨੋਂ ਜ਼ਹਿਰ ਤੋਂ ਅੰਮ੍ਰਿਤ ਬਣ ਜਾਂਦੇ ਹਨ, ਉਹ ਮਾਨੋ ਅੱਕ ਤੋਂ ਚੰਦਨ ਬਣ ਜਾਂਦੇ ਹਨ, ਉਹਨਾਂ ਦੇ ਅੰਦਰ ਸੁੱਚੇ ਆਤਮਕ ਜੀਵਨ ਦੀ ਸੁਗੰਧੀ ਆ ਵੱਸਦੀ ਹੈ।੫। ਹੇ ਭਾਈ! ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਜਗਤ ਵਿਚ ਆ ਕੇ ਮਨੁੱਖਾ ਜਨਮ ਦੀ ਰਾਹੀਂ ਉਸੇ ਮਨੁੱਖ ਨੇ ਕੁਝ ਖੱਟਿਆ ਜਾਣੋ, ਜਿਸ ਨੂੰ ਪੂਰੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਤੇ, ਪਰਮਾਤਮਾ ਦਾ ਨਾਮ ਸਿਮਰਦਾ ਹੈ।੬। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੇ ਸ਼ਹਿਰ ਵਿਚ ਮਸਤ ਰਹਿੰਦੇ ਹਨ, ਤੇ, ਕੀਮਤੀ ਮਨੁੱਖਾ ਜਨਮ ਗਵਾ ਲੈਂਦੇ ਹਨ। ਸਦਾ ਹੀ ਸੁੱਖਾਂ ਨਾਲ ਭਰਪੂਰ ਹਰਿ-ਨਾਮ ਉਹਨਾਂ ਨੂੰ ਪਸੰਦ ਨਹੀਂ ਆਉਂਂਦਾ, ਸਦਾ-ਥਿਰ ਹਰੀ ਦੀ ਸਿਫ਼ਤਿ ਸਾਲਾਹ ਵਾਲਾ ਗੁਰ-ਸ਼ਬਦ ਉਹਨਾਂ ਨੂੰ ਚੰਗਾ ਨਹੀਂ ਲੱਗਦਾ।੭। ਹੇ ਭਾਈ! ਮੂੰਹ ਨਾਲ ਬਾਹਰੋਂ ਬਾਹਰੋਂ ਤਾਂ ਹਰੇਕ ਮਨੁੱਖ ਪਰਮਾਤਮਾ ਦਾ ਨਾਮ ਉਚਾਰ ਦੇਂਦਾ ਹੈ, ਪਰ ਕਿਸੇ ਵਿਰਲੇ ਨੇ ਹਰਿ-ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ। ਹੇ ਨਾਨਕ! ਆਖ- ਜਿਨ@ਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵਸਦਾ ਹੈ ਉਹ ਮਨੁੱਖ ਵਿਕਾਰਾਂ ਤੋਂ ਖਲਾਸੀ ਪ੍ਰਾਪਤ ਕਰ ਲੈਂਦੇ ਹਨ।੮।੨।

English Translation :

WADAHANS,  THIRD MEHL:

The mind wanders in the ten directions — how can one sing the Glorious Praises of the Lord? It is totally engrossed in sensuality, constantly tormented by sexual desire and anger.  || 1 ||   Waaho! Waaho! Hail! Hail! Chant His Glorious Praise. The Lord’s Name is so difficult to obtain in this age; under Guru’s Instruction, drink in the subtle essence of the Lord.  || 1 ||  Pause  ||   Remembering the Word of the Shabad, the mind becomes immaculate, and then one sings the Glorious Praises of the Lord. Under Guru’s Instruction, one comes to understand his own self, and then he comes to dwell in the home of his heart.  || 2 ||   O my mind, be imbued forever with the Lord’s Love, and sing the Glorious Praises of the Lord forever. The Immaculate Lord is forever the Giver of peace; from Him, one receives the fruits of the mind’s desires.  || 3 ||   I am lowly, but I have been exalted, entering the Sanctuary of the Lord. He has lifted up the sinking stone; True is His glorious greatness.  || 4 ||   From poison, I have been transformed into Ambrosial Nectar; under Guru’s Instruction, I have obtained wisdom. From bitter herbs, I have been transformed into sandalwood; this fragrance permeates deep within my being.  || 5 ||   This human birth is very precious; one must earn the right to come into the world. By perfect destiny, I met the True Guru; I meditate on the Name of the Lord.  || 6 ||   The self-willed manmukhs are deluded; attached to corruption, they waste away their lives in vain. The Name of the Lord is forever an ocean of peace, but the manmukhs do not love the True Word of the Shabad.  || 7 ||   Everyone can chant the Name of the Lord, Har, Har with their mouths, but only a few enshrine it within their hearts. O Nanak, those who enshrine the Lord within their hearts, attain liberation and emancipation.  || 8 || 2 ||

Saturday 8th Vaisaakh (Samvat 550 Nanakshahi) 21st April 2018                  (Page: 565)