ਗੋਂਡ ॥
ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥ ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥ ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥੨॥ ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥ ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥ ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥

ਮੰਗਲਵਾਰ ੭ ਸਾਵਣ (ਸੰਮਤ ੫੪੬ ਨਾਨਕਸ਼ਾਹੀ) (ਅੰਗ: ੮੭੪)

ਪੰਜਾਬੀ ਵਿਆਖਿਆ:
ਗੋਂਡ ॥

ਜਿਵੇਂ ਵੱਛੇ ਤੋਂ ਵਿੱਛੜ ਕੇ ਇਕੱਲੀ ਗਾਂ (ਘਾਬਰਦੀ ਹੈ), ਤਿਵੇਂ ਮੈਨੂੰ (ਪ੍ਰਭੂ ਤੋਂ ਵਿਛੁੜ ਕੇ) ਤੜਫਣੀ ਲੱਗਦੀ ਹੈ ।੧।ਜਿਵੇਂ ਪਾਣੀ ਤੋਂ ਬਿਨਾ ਮੱਛੀ ਫੜਫਦੀ ਹੈ, ਤਿਵੇਂ ਮੈਂ ਨਾਮਦੇਵ ਪ੍ਰਭੂ ਦੇ ਨਾਮ ਤੋਂ ਬਿਨਾ ਘਾਬਰਦਾ ਹਾਂ ।੧।ਰਹਾਉ।ਜਿਵੇਂ (ਜਦੋਂ) ਗਾਂ ਦਾ ਵੱਛਾ ਕਿੱਲੇ ਨਾਲੋਂ ਖੁਲ੍ਹਦਾ ਹੈ ਤਾਂ (ਗਾਂ ਦੇ) ਥਣ ਚੁੰਘਦਾ ਹੈ, ਤੇ ਮੱਖਣ ਦੇ ਘੁੱਟ ਭਰਦਾ ਹੈ, ਤਿਵੇਂ ਜਦੋਂ ਮੈਨੂੰ ਨਾਮਦੇਵ ਨੂੰ ਸਤਿਗੁਰੂ ਮਿਲਿਆ, ਮੈਨੂੰ ਅਲੱਖ ਪ੍ਰਭੂ ਦੀ ਸੂਝ ਪੈ ਗਈ, ਮੈਨੂੰ ਰੱਬ ਮਿਲ ਪਿਆ ।੨ ਤੇ ੩ ।ਜਿਵੇਂ (ਵਿਸ਼ਈ ਨੂੰ) ਵਿਸ਼ੇ ਵਾਸਤੇ ਪਰਾਈ ਨਾਰ ਨਾਲ ਪਿਆਰ ਹੁੰਦਾ ਹੈ, ਮੈਨੂੰ ਨਾਮੇ ਨੂੰ ਪ੍ਰਭੂ ਨਾਲ ਪਿਆਰ ਹੈ ।੪।ਪ੍ਰਭੂ ਦੇ ਨਾਮ ਤੋਂ ਵਿੱਛੜ ਕੇ ਮੈਂ ਨਾਮਦੇਵ ਇਉਂ ਘਾਬਰਦਾ ਹਾਂ, ਜਿਵੇਂ ਚਮਕਦੀ ਧੁੱਪ ਵਿਚ (ਜੀਵ-ਜੰਤ) ਤਪਦੇ-ਲੁੱਛਦੇ ਹਨ ।੫।੪।
ਭਾਵ : ਪ੍ਰੀਤ ਦਾ ਸਰੂਪ—ਵਿਛੋੜਾ ਅਸਹਿ ਹੁੰਦਾ ਹੈ ।

English Translation:

GOND:
I am restless and unhappy. Without her calf, the cow is lonely. || 1 || Without water, the fish writhes in pain. So is poor Naam Dayv without the Lord’s Name. || 1 || Pause || Like the cow’s calf, which, when let loose, sucks at her udders and drinks her milk — || 2 || So has Naam Dayv found the Lord. Meeting the Guru, I have seen the Unseen Lord. || 3 || As the man driven by sex wants another man’s wife, so does Naam Dayv love the Lord. || 4 || As the earth burns in the dazzling sunlight, so does poor Naam Dayv burn without the Lord’s Name. || 5 || 4 ||

Tuesday, 7th Saawan (Samvat 546 Nanakshahi) (Page: 874)