ਦੇਵਗੰਧਾਰੀ ॥
ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥
ਸ਼ੁੱਕਰਵਾਰ, ੧੧ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੨੯)
ਪੰਜਾਬੀ ਵਿਆਖਿਆ:
ਦੇਵਗੰਧਾਰੀ ॥
ਹੇ ਨਾਨਕ! (ਆਖ—) ਹੇ ਮੇਰੇ ਮਨ! ਜੇਹੜਾ ਮਨੁੱਖ ਸਭ ਕੁਝ ਕਰ ਸਕਣ ਤੇ ਸਭ ਕੁਝ (ਜੀਵਾਂ ਪਾਸੋਂ) ਕਰਾ ਸਕਣ ਵਾਲੇ ਪਰਮਾਤਮਾ ਮਾਲਕ ਦਾ ਆਸਰਾ ਲੈ ਲੈਂਦਾ ਹੈ ਉਸ ਦੀ (ਆਪਣੀ) ਸਾਰੀ ਚਤੁਰਾਈ ਮੁੱਕ ਜਾਂਦੀ ਹੈ ।੧।ਰਹਾਉ। ਹੇ ਮੇਰੇ ਮਨ! ਗੁਰੂ ਦੀ ਦੱਸੀ ਹੋਈ ਇਹ (ਆਪਣੀ ਸਿਆਣਪ-ਚਤੁਰਾਈ ਛੱਡ ਦੇਣ ਵਾਲੀ) ਸਿੱਖਿਆ ਜਿਨ੍ਹਾਂ ਮਨੁੱਖਾਂ ਨੇ ਗ੍ਰਹਣ ਕੀਤੀ, ਤੇ, ਜੋ ਆਪਾ-ਭਾਵ ਮਿਟਾ ਕੇ ਪ੍ਰਭੂ ਦੀ ਸਰਨ ਆ ਪਏ, ਉਹਨਾਂ ਪ੍ਰਭੂ ਦੀ ਰਜ਼ਾ ਮੰਨ ਕੇ ਆਤਮਕ ਆਨੰਦ ਮਾਣਿਆ, ਉਹਨਾਂ ਦੇ ਅੰਦਰੋਂ ਭਰਮ (-ਰੂਪ) ਹਨੇਰਾ ਦੂਰ ਹੋ ਗਿਆ ।੧। ਹੇ ਸੁਜਾਨ ਤੇ ਸਿਆਣੇ ਮਾਲਕ! ਹੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ ।੨।੭।
English Translation:
DAYV-GANDHAAREE:
All the cleverness of my mind is gone. The Lord and Master is the Doer, the Cause of causes; Nanak holds tight to His Support. || 1 || Pause || Erasing my self-conceit, I have entered His Sanctuary; these are the Teachings spoken by the Holy Guru. Surrendering to the Will of God, I attain peace, and the darkness of doubt is dispelled. || 1 || I know that You are all-wise, O God, my Lord and Master; I seek Your Sanctuary. In an instant, You establish and disestablish; the value of Your Almighty Creative Power cannot be estimated. || 2 || 7 ||
Friday, 11th Assu (Samvat 551 Nanakshahi) (Page: 529)