ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ
ੴ ਸਤਿਗੁਰ ਪ੍ਰਸਾਦਿ ॥
ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥੧॥ ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥ ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥ ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥ ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥ ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥ ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥
ਸ਼ੁੱਕਰਵਾਰ, ੧੭ ਚੇਤ (ਸੰਮਤ ੫੫੦ ਨਾਨਕਸ਼ਾਹੀ)   (ਅੰਗ: ੯੭੦)

ਪੰਜਾਬੀ ਵਿਆਖਿਆ :
ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਗੁਰੂ ਦੇ ਸਨਮੁਖ ਹੋਏ ਅਜਿਹੇ ਮਨੁੱਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਸੰਸਾਰ ਇਕ ਰੁਖ (ਸਮਾਨ) ਹੈ, (ਜਗਤ ਦੇ ਜੀਆ-ਜੰਤ, ਮਾਨੋ, ਉਸ ਰੁੱਖ ਦੀਆਂ) ਬੇਅੰਤ ਡਾਲੀਆਂ ਤੇ ਟਹਿਣੀਆਂ ਹਨ, ਜੋ ਫੁੱਲਾਂ, ਪੱਤਰਾਂ ਤੇ ਰਸ-ਭਰੇ ਫਲਾਂ ਨਾਲ ਲੱਦੀਆਂ ਹੋਈਆਂ ਹਨ । ਇਹ ਸੰਸਾਰ ਅੰਮ੍ਰਿਤ ਦੀ ਇਕ ਬਗ਼ੀਚੀ ਹੈ, ਜੋ ਉਸ ਪੂਰਨ ਪਰਮਾਤਮਾ ਨੇ ਬਣਾਈ ਹੈ ।੧। ਜੋ ਕੋਈ ਮਨੁੱਖ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰਦਾ ਹੈ, ਉਹ ਪ੍ਰਕਾਸ਼-ਰੂਪ ਪਰਮਾਤਮਾ ਦੇ ਮੇਲ ਦੀ ਅਵਸਥਾ ਨੂੰ ਸਮਝ ਲੈਂਦਾ ਹੈ, ਉਸ ਦੇ ਅੰਦਰ ਜੋਤ ਜਗ ਪੈਂਦੀ ਹੈ, ਉਸ ਦੇ ਅੰਦਰ ਰਾਮ ਦਾ ਪਰਕਾਸ਼ ਹੋ ਜਾਂਦਾ ਹੈ । ਪਰ ਇਸ ਅਵਸਥਾ ਨਾਲ ਜਾਣ-ਪਛਾਣ ਕਰਨ ਵਾਲਾ ਹੁੰਦਾ ਕੋਈ ਵਿਰਲਾ ਹੈ ।੧।ਰਹਾਉ। (ਜਿਵੇਂ) ਇਕ ਭੌਰਾ ਫੁੱਲ ਦੇ ਰਸ ਵਿਚ ਮਸਤ ਹੋ ਕੇ ਫੁੱਲ ਦੀਆਂ ਖਿੜੀਆਂ ਪੱਤੀਆਂ ਵਿਚ ਆਪਣੇ ਆਪ ਨੂੰ ਜਾ ਬੰਨ੍ਹਾਉਂਦਾ ਹੈ, (ਜਿਵੇਂ ਕੋਈ ਪੰਛੀ ਆਪਣੇ ਖੰਭਾਂ ਨਾਲ) ਹਵਾ ਨੂੰ ਹੁਲਾਰਾ ਦੇ ਕੇ ਆਕਾਸ਼ ਵਿਚ ਉੱਡਦਾ ਹੈ, ਤਿਵੇਂ ਉਹ ਗੁਰਮੁਖ ਨਾਮ-ਰਸ ਵਿਚ ਮਸਤ ਹੋ ਕੇ ਪੂਰਨ ਖਿੜਾਉ ਨੂੰ ਹਿਰਦੇ ਵਿਚ ਟਿਕਾਂਦਾ ਹੈ, ਤੇ ਸੋਚ-ਮੰਡਲ ਵਿਚ ਹੁਲਾਰਾ ਦੇ ਕੇ ਪ੍ਰਭੂ-ਚਰਨਾਂ ਵਿਚ ਉਡਾਰੀਆਂ ਲਾਂਦਾ ਹੈ ।੨। ਉਸ ਗੁਰਮੁਖ ਦੀ ਉਸ ਅਡੋਲ ਤੇ ਅਫੁਰ ਅਵਸਥਾ ਵਿਚ ਉਸ ਦੇ ਅੰਦਰ (ਕੋਮਲਤਾ-ਰੂਪ) ਮਾਨੋ, ਇਕ ਕੋਮਲ ਬੂਟਾ ਉੱਗਦਾ ਹੈ, ਜੋ ਉਸ ਦੇ ਸਰੀਰ ਦੀ ਤ੍ਰਿਸ਼ਨਾ ਨੂੰ ਸੁਕਾ ਦੇਂਦਾ ਹੈ । ਕਬੀਰ ਆਖਦਾ ਹੈ—ਮੈਂ ਉਸ ਗੁਰਮੁਖ ਦਾ ਦਾਸ ਹਾਂ, ਜਿਸ ਨੇ (ਆਪਣੇ ਅੰਦਰ ਉੱਗਿਆ ਹੋਇਆ) ਇਹ ਕੋਮਲ ਬੂਟਾ ਵੇਖਿਆ ਹੈ ।੩।੬।

English Translation:

RAAMKALEE,  THE WORD OF THE DEVOTEES.  KABEER JEE:

 ONE UNIVERSAL CREATOR GOD.  BY THE GRACE OF THE TRUE GURU:

 There is a single tree, with countless branches and twigs; its flowers and leaves are filled with its juice. This world is a garden of Ambrosial Nectar. The Perfect Lord created it. || 1 ||  I have come to know the story of my Sovereign Lord. How rare is that Gurmukh who knows, and whose inner being is illumined by the Lord’s Light. || 1 ||  Paus || The bumble bee, addicted to the nectar of the twelve-petalled flowers, enshrines it in the heart. He holds his breath suspended in the sixteen-petalled sky of the Akaashic Ethers, and beats his wings in esctasy. || 2 || In the profound void of intuitive Samaadhi, the one tree rises up; it soaks up the water of desire from the ground. Says Kabeer, I am the servant of those who have seen this celestial tree.  || 3 || 6 ||

Friday, 17th Chayt (Samvat 550 Nanakshahi)    (Page: 970)