golden-temple-DB24_lਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

ਬੁੱਧਵਾਰ ੧੭ ਵੈਸਾਖ (ਸੰਮਤ ੫੪੬ ਨਾਨਕਸ਼ਾਹੀ) (ਅੰਗ: ੫੩੩)

ਪੰਜਾਬੀ ਵਿਆਖਿਆ:
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ ।੧। ਹੇ ਨਾਨਕ! ਆਖ—ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ ।੨।੧।੨੭।

English Translation :

RAAG DAYV-GANDHAAREE, FIFTH MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:
O friend, such is the Dear Lord whom I have obtained. He does not leave me, and He always keeps me company. Meeting the Guru, night and day, I sing His Praises. || 1 || Pause || I met the Fascinating Lord, who has blessed me with all comforts; He does not leave me to go anywhere else. I have seen the mortals of many and various types, but they are not equal to even a hair of my Beloved. || 1 || His palace is so beautiful! His gate is so wonderful! The celestial melody of the sound current resounds there. Says Nanak, I enjoy eternal bliss; I have obtained a permanent place in the home of my Beloved. || 2 || 1 || 27 ||

Wednesday 17th Vaisaakh (Samvat 546 Nanakshahi) (Page: 533)