ਸਲੋਕ ਮ; ੫ ॥
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ ਮ; ੫ ॥ ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥ ਪਉੜੀ ॥ ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨਿ@ ਰਲਾਇ ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥
ਬੁੱਧਵਾਰ, ੧੭ ਜੇਠ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੨੨)

ਪੰਜਾਬੀ ਵਿਆਖਿਆ :

ਸਲੋਕ ਮ; ੫ ॥
ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕ੍ਰੋੜਾਂ ਵਿਘਨ ਆ ਘੇਰਦੇ ਹਨ; ਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰਾਂ ਵਿਚ ਕਾਂ ਲੌਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ) ।ਉਹੀ ਰੁੱਤ ਸੋਹਣੀ ਹੈ ਜਦੋਂ ਪਿਆਰੇ ਪ੍ਰਭੂ-ਪਤੀ ਦਾ ਮੇਲ ਹੁੰਦਾ ਹੈ, ਸੋ, ਹੇ ਨਾਨਕ! ਉਸ ਨੂੰ ਹਰ ਵੇਲੇ ਯਾਦ ਕਰੀਏ, ਕਦੇ ਘੜੀ ਦੋ ਘੜੀਆਂ ਭੀ ਉਹ ਪ੍ਰਭੂ ਨਾਹ ਭੁੱਲੇ ।੨।(ਕਾਮਾਦਿਕ ਵਿਕਾਰ) ਬੜੇ ਸੂਰਮੇ ਤੇ ਬਹਾਦਰ (ਸਿਪਾਹੀ) ਹਨ, ਕਿਸੇ ਨੇ ਇਹਨਾਂ ਨੂੰ ਠੱਲ੍ਹਿਆ ਨਹੀਂ, ਇਹਨਾਂ ਪੰਜਾਂ ਨੇ ਬੜੀ ਬਲ ਵਾਲੀ ਤੇ ਹਠੀਲੀ ਫ਼ੌਜ ਇਕੱਠੀ ਕੀਤੀ ਹੋਈ ਹੈ, (ਦੁਨੀਆਦਾਰ ਤਾਂ ਕਿਤੇ ਰਹੇ) ਤਿਆਗੀਆਂ ਨੂੰ (ਭੀ) ਇਹ ਦਸ ਇੰਦ੍ਰੇ ਚਮੋੜ ਦੇਂਦੇ ਹਨ, ਸਭ ਨੂੰ ਜਿੱਤ ਜਿੱਤ ਕੇ ਆਪਣੇ ਅਨੁਸਾਰੀ ਕਰੀ ਜਾਂਦੇ ਹਨ, ਬੱਸ! ਇਹੀ ਗੱਲ ਇਹ ਲੋੜਦੇ ਹਨ, ਸਾਰੇ ਹੀ ਤ੍ਰੈਗੁਣੀ ਜੀਵ ਇਹਨਾਂ ਦੇ ਦਬਾਉ ਹੇਠ ਹਨ । ਕਿਸੇ ਨੇ ਇਹਨਾਂ ਨੂੰ ਮੋੜਾ ਨਹੀਂ ਪਾਇਆ, (ਮਾਇਆ ਦੀ ਖ਼ਾਤਰ ਜੀਵਾਂ ਦੀ) ਭਟਕਣਾ (ਇਹ, ਮਾਨੋ, ਇਹਨਾਂ ਪੰਜਾਂ ਦਾ) ਕਿਲ੍ਹਾ ਹੈ ਤੇ ਮਾਇਆ (ਦਾ ਮੋਹ, ਉਸ ਕਿਲ੍ਹੇ ਦੇ ਦੁਆਲੇ ਡੂੰਘੀ) ਖਾਈ (ਪੁੱਟੀ ਹੋਈ) ਹੈ, (ਇਹ ਕਿਲ੍ਹਾ) ਕਿਵੇਂ ਤੋੜਿਆ ਜਾਏ? ਪੂਰੇ ਸਤਿਗੁਰੂ ਨੂੰ ਯਾਦ ਕੀਤਿਆਂ ਇਹ ਕਰੜੀ ਫ਼ੌਜ ਸਰ ਕੀਤੀ ਜਾ ਸਕਦੀ ਹੈ, (ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਮੈਂ ਦਿਨ ਰਾਤ ਹੱਥ ਜੋੜ ਕੇ ਉਸ ਗੁਰੂ ਦੇ ਸਾਹਮਣੇ ਖਲੋਤਾ ਰਹਾਂ ।੧੫।

English Translation:

SHALOK,  FIFTH MEHL:

Millions of obstacles stand in the way of one who forgets the Name. O Nanak, night and day, he croaks like a raven in a deserted house.  || 1 ||   FIFTH MEHL:  Beauteous is that season, when I am united with my Beloved. I do not forget Him for a moment or an instant; O Nanak, I contemplate Him constantly.  || 2 ||   PAUREE:  Even brave and mighty men cannot withstand the powerful and overwhelming army which the five passions have gathered. The ten organs of sensation attach even detached renunciates to sensory pleasures. They seek to conquer and overpower them, and so increase their following. The world of the three dispositions is under their influence; no one can stand against them. So tell me — how can the fort of doubt and the moat of Maya be overcome? Worshipping the Perfect Guru, this awesome force is subdued. I stand before Him, day and night, with my palms pressed together.  || 15 ||

Wednesday, 17th Jayt’h (Samvat 550 Nanakshahi) (Page: 522)