ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 27 ਮੱਘਰ (12 ਦਸੰਬਰ 2018) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2018) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2018) | ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) - 7 ਪੋਹ (22 ਦਸੰਬਰ 2018) | ਸ਼ਹੀਦੀ ਵੱਡੇ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦ - 8 ਪੋਹ (23 ਦਸੰਬਰ 2018) | ਸ਼ਹੀਦੀ ਦਿਹਾੜਾ ਭਾਈ ਸੰਗਤ ਸਿੰਘ ਜੀ - ੯ ਪੋਹ (24 ਦਸੰਬਰ 2018) | ਸ਼ਹੀਦੀ ਦਿਹਾੜਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ – 13 ਪੋਹ (28 ਦਸੰਬਰ 2018)
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

Mukhwak 30-11-2018

ਬਿਲਾਵਲੁ ਮਹਲਾ ੫ ॥
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਸ਼ੁੱਕਰਵਾਰ, ੧੫ ਮੱਘਰ (ਸੰਮਤ ੫੫੦ ਨਾਨਕਸ਼ਾਹੀ)   (ਅੰਗ: ੮੧੯)

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ॥
ਹੇ ਭਾਈ! ਪਰਮਾਤਮਾ ਸਭ ਤੋਂ ਵ@ਡਾ ਦੇਵਤਾ ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ। ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਸਭ ਤੋਂ ਵ@ਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ ਸਦਾ ਸੁਣੀ ਹੈ। ਉਹਨਾਂ ਦੇ ਅੰਦਰੋਂ ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

English Translation:

BILAAVAL,  FIFTH MEHL:

The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect.  || 1 ||  Pause  ||   God Himself has heard the prayers of His humble devotees. He dispelled my disease, and rejuvenated me; His glorious radiance is so great!  || 1 ||   He has forgiven me for my sins, and interceded with His power. I have been blessed with the fruits of my mind’s desires; Nanak is a sacrifice to Him.  || 2 || 16 || 80 || 

Friday, 15th Maghar (Samvat 550 Nanakshahi)       (Page : 819)

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
No announcement available or all announcement expired.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!