ਗੋਂਡ ਮਹਲਾ ੫ ॥
ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥ ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਕੀ ਸੇਵਾ ਪਾਏ ਮਾਨੁ ॥ ਗੁਰ ਊਪਰਿ ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥

ਸੋਮਵਾਰ ੧੮ ਚੇਤ (ਸੰਮਤ ੫੪੬ ਨਾਨਕਸ਼ਾਹੀ)            (ਅੰਗ: ੮੬੪)

ਪੰਜਾਬੀ ਵਿਆਖਿਆ :
ਗੋਂਡ ਮਹਲਾ ੫ ॥
ਹੇ ਮੇਰੇ ਮਨ! ਹਰ ਵੇਲੇ ਗੁਰੂ ਦੇ ਉਪਦੇਸ਼ ਨੂੰ ਚੇਤੇ ਰੱਖ, ਮੈਨੂੰ ਗੁਰੂ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਸੁੱਝਦਾ। ਹੇ ਮਨ! ਜਿਸ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਦਾਤਿ ਨੂੰ ਕੋਈ ਮਿਟਾ ਨਹੀਂ ਸਕਦਾ ਉਸ ਗੁਰੂ ਦੇ ਆਸਰੇ ਦਿਨ ਰਾਤ ਟਿਕਿਆ ਰਹੁ।੧।  ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ-ਰੂਪ ਸਮਝੋ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ ਗੁਰੂ ਭੀ ਸਿਰ-ਮੱਥੇ ਕਬੂਲ ਕਰਦਾ ਹੈ।੧।ਰਹਾਉ। ਹੇ ਮੇਰੇ ਮਨ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਉਸ ਦੀ ਹਰੇਕ ਭਟਕਣਾ ਹਰੇਕ ਦੁੱਖ ਦਰਦ ਦੂਰ ਹੋ ਜਾਂਦਾ ਹੈ। ਹੇ ਮਨ! ਗੁਰੂ ਦੀ ਸ਼ਰਨ ਪੈ ਕੇ  ਮਨੁੱਖ ਹਰ ਥਾਂ ਆਦਰ ਹਾਸਲ ਕਰਦਾ ਹੈ। ਹੇ ਮੇਰੇ ਮਨ! ਗੁਰੂ ਤੋਂ ਸਦਾ ਸਦਕੇ ਹੋ।੨।  ਹੇ ਮੇਰੇ ਮਨ! ਗੁਰੂ ਦਾ ਦਰਸ਼ਨ ਕਰ ਕੇ ਮਨੁੱਖ ਦਾ ਤਨ ਮਨ ਖਿੜ ਜਾਂਦਾ ਹੈ। ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖ ਦੀ ਮੇਹਨਤ ਸਫਲ ਹੋ ਜਾਂਦੀ ਹੈ। ਕੋਈ ਭੀ ਦੁੱਖ ਗੁਰੂ ਦੇ ਸੇਵਕ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ। ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ ਸਾਰੇ ਸੰਸਾਰ ਵਿਚ ਪਰਗਟ ਹੋ ਜਾਂਦਾ ਹੈ।੩।  ਹੇ ਭਾਈ! ਗੁਰੂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਗੁਰੂ ਉਸ ਪਰਮਾਤਮਾ ਦਾ ਰੂਪ ਹੈ, ਜੋ ਹਰ ਥਾਂ ਵਿਆਪਕ ਹੈ। ਹੇ ਨਾਨਕ! ਆਖ- ਜਿਸ ਮਨੁੱਖ ਦੇ ਵ@ਡੇ ਭਾਗ ਜਾਗਦੇ ਹਨ, ਉਸ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ।੪।੬।੮।

English Translation :

GOND,  FIFTH MEHL:

Chant Guru, Guru, Guru, O my mind. I have no other than the Guru. I lean upon the Support of the Guru, day and night. No one can decrease His bounty.  || 1 ||   Know that the Guru and the Transcendent Lord are One. Whatever pleases Him is acceptable and approved.  || 1 ||  Pause  ||   One whose mind is attached to the Guru’s feet — his pains, sufferings and doubts run away. Serving the Guru, honor is obtained. I am forever a sacrifice to the Guru.  || 2 ||   Gazing upon the Blessed Vision of the Guru’s Darshan, I am exalted. The work of the Guru’s servant is perfect. Pain does not afflict the Guru’s servant. The Guru’s servant is famous in the ten directions.  || 3 ||   The Guru’s glory cannot be described. The Guru remains absorbed in the Supreme Lord God. Says Nanak, one who is blessed with perfect destiny — his mind is attached to the Guru’s feet.  || 4 || 6 || 8 ||

 Monday 18th Chayt (Samvat 546 Nanakshahi)          (Page: 864)