ਸਲੋਕ ਮ; ੫ ॥
ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥ ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥ ਬਿਨੁ ਨਾਵੈ ਬਹੁ ਫੇਰੁ ਫਿਰਾਹਰਿ ॥ ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥ ਜਨ ਨਾਨਕ ਸਚੇ ਸਚਿ ਸਮਾਹਰਿ ॥੧॥ ਮ; ੫ ॥ ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥ ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥ਪਉੜੀ ॥ ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨਿ ਕਰਤਬਾ ॥ ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥ ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥ ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥
ਸ਼ਨੀਵਾਰ, ੧੮ ਚੇਤ (ਸੰਮਤ ੫੫੦ ਨਾਨਕਸ਼ਾਹੀ)  (ਅੰਗ: ੯੬੫)

ਪੰਜਾਬੀ ਵਿਆਖਿਆ :

ਸਲੋਕ ਮ; ੫ ॥
ਜਦੋਂ ਪਤੀ-ਪ੍ਰਭੂ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਤੱਖ ਮੌਜੂਦ ਹੋਵੇ, ਤਾਂ ਜੀਵ-ਇਸਤ੍ਰੀ ਮਾਇਕ ਧੰਧਿਆਂ ਝੰਬੇਲਿਆਂ ਤੋਂ ਨਿਰਲੇਪ ਰਹਿੰਦੀ ਹੈ । ਜਦੋਂ ਪਤੀ-ਪ੍ਰਭੂ ਯਾਦ ਤੋਂ ਦੂਰ ਹੋ ਜਾਏ, ਤਾਂ ਜੀਵ-ਇਸਤ੍ਰੀ ਮਾਇਕ ਧੰਧਿਆਂ ਵਿਚ ਖਚਿਤ ਹੋਣ ਲੱਗ ਪੈਂਦੀ ਹੈ । ਪ੍ਰਭੂ ਦੀ ਯਾਦ ਤੋਂ ਬਿਨਾ ਜੀਵ ਅਨੇਕਾਂ ਭਟਕਣਾਂ ਵਿਚ ਭਟਕਦਾ ਹੈ ।ਹੇ ਦਾਸ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਹਿਰਦੇ ਵਿਚ ਪ੍ਰਤੱਖ ਪ੍ਰਭੂ ਵਿਖਾ ਦਿੱਤਾ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਟਿਕਿਆ ਰਹਿੰਦਾ ਹੈ ।੧।ਹੇ ਨਾਨਕ! ਮਨੁੱਖ ਹੋਰ ਸਾਰੇ ਉੱਦਮ ਕਰਦਾ ਫਿਰਦਾ ਹੈ, ਪਰ ਇਕ ਪ੍ਰਭੂ ਨੂੰ ਸਿਮਰਨ ਦਾ ਉੱਦਮ ਨਹੀਂ ਕਰਦਾ । ਜਿਸ ਉੱਦਮ ਦੀ ਰਾਹੀਂ ਜਗਤ ਵਿਕਾਰਾਂ ਤੋਂ ਬਚ ਸਕਦਾ ਹੈ (ਉਸ ਉੱਦਮ ਨੂੰ) ਕੋਈ ਵਿਰਲਾ ਮਨੁੱਖ ਸਮਝਦਾ ਹੈ ।ਹੇ ਪ੍ਰਭੂ! ਤੇਰਾ ਬੇਅੰਤ ਹੀ ਵੱਡਾ ਰੁਤਬਾ ਹੈ, (ਸੰਸਾਰ ਵਿਚ) ਤੇਰੇ ਅਨੇਕਾਂ ਹੀ ਕਿਸਮਾਂ ਦੇ ਕੌਤਕ ਹੋ ਰਹੇ ਹਨ ਜੋ ਸਮਝੇ ਨਹੀਂ ਜਾ ਸਕਦੇ । ਸਭ ਜੀਵਾਂ ਦੇ ਅੰਦਰ ਤੂੰ ਹੀ ਜਿੰਦ-ਰੂਪ ਹੈਂ, ਤੂੰ (ਜੀਵਾਂ ਦੀ) ਹਰੇਕ ਗੱਲ ਜਾਣਦਾ ਹੈਂ । ਸੋਹਣਾ ਹੈ ਤੇਰਾ ਟਿਕਾਣਾ, ਸਾਰੀ ਸ੍ਰਿਸ਼ਟੀ ਤੇਰੇ ਹੀ ਵੱਸ ਵਿਚ ਹੈ ।(ਇਤਨੀ ਸ੍ਰਿਸ਼ਟੀ ਦਾ ਮਾਲਕ ਹੁੰਦਿਆਂ ਭੀ) ਤੇਰੇ ਹਿਰਦੇ ਵਿਚ ਸਦਾ ਆਨੰਦ ਤੇ ਖ਼ੁਸ਼ੀਆਂ ਹਨ, ਤੂੰ ਆਪਣੇ ਇਤਨੇ ਵੱਡੇ ਮਾਣ ਵਡਿਆਈ ਤੇ ਪਰਤਾਪ ਨੂੰ ਆਪ ਹੀ ਜਰਦਾ ਹੈਂ ।(ਹੇ ਭਾਈ!) ਸਾਰੀਆਂ ਤਾਕਤਾਂ ਦਾ ਮਾਲਕ-ਪ੍ਰਭੂ ਹਰ ਥਾਂ ਦਿੱਸ ਰਿਹਾ ਹੈ । ਹੇ ਪ੍ਰਭੂ! ਨਾਨਕ ਤੇਰੇ ਦਾਸਾਂ ਦਾ ਦਾਸ ਤੇਰੇ ਅੱਗੇ (ਹੀ) ਅਰਦਾਸ-ਬੇਨਤੀ ਕਰਦਾ ਹੈ ।੧੮।

English Translation:

SHALOK,  FIFTH MEHL:

When the Husband Lord is within the heart, then Maya, the bride, goes outside. When one’s Husband Lord is outside of oneself, then Maya, the bride, is supreme. Without the Name, one wanders all around. The True Guru shows us that the Lord is with us. Servant Nanak merges in the Truest of the True.  || 1 ||   FIFTH MEHL:  Making all sorts of efforts, they wander around; but they do not make even one effort. O Nanak, how rare are those who understand the effort which saves the world.  || 2 ||   PAUREE:  The greatest of the great, infinite is Your dignity. Your colors and hues are so numerous; no one can know Your actions. You are the Soul within all souls; You alone know everything. Everything is under Your control; Your home is beautiful. Your home is filled with bliss, which resonates and resounds throughout Your home. Your honor, majesty and glory are Yours alone. You are overflowing with all powers; wherever we look, there You are. Nanak, the slave of Your slaves, prays to You alone.  || 18 ||

Saturday, 18th Chayt (Samvat 550 Nanakshahi)  (Page: 965)