Shiromani Gurudwara Parbandhak Committee

Waheguru Ji Ka Khalsa

Waheguru Ji Ki Fateh

Shiromani Committee published a collection of valuable English articles of Sardar Kapoor Singh.

Bibi Jagir Kaur

Recent News

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਜਗਰਾਉਂ ਦੀ ਸੰਗਤ ਵੱਲੋਂ ਕਣਕ ਭੇਟ

ਅੰਮ੍ਰਿਤਸਰ, 3 ਜੁਲਾਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਜਗਰਾਉਂ ਦੀ ਸੰਗਤਾਂ ਵੱਲੋਂ 212 ਕੁਇੰਟਲ ਕਣਕ ਭੇਟ ਕੀਤੀ ਗਈ। ਕਣਕ ਲੈ ਕੇ ਪੁੱਜੇ ਸਾਬਕਾ ਵਿਧਾਇਕ ਸ੍ਰੀ ਐਸ. ਆਰ. ਕਲੇਰ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਸ਼ਰਧਾ ਅਤੇ ਸਤਿਕਾਰ ਨਾਲ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ ਅਤੇ ਇਸ ਮਹਾਨ ਲੰਗਰ ਵਿਚ ਭੇਟਾਵਾਂ ਅਰਪਤ ਕਰਕੇ ਆਪਣੇ ਆਪ ਨੂੰ ਵਡਭਾਗਾ ਸਮਝਦੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਜਗਰਾਉਂ ਦੀ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਕਣਕ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਐਸ.ਆਰ. ਕਲੇਰ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਕਣਕ ਲੈ ਕੇ ਪੁੱਜੀਆਂ ਸੰਗਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਕੁਲਵਿੰਦਰ ਸਿੰਘ ਅਰਦਾਸੀਆ, ਸ. ਵਿਕਰਮਜੀਤ ਸਿੰਘ ਥਿੰਦ, ਸ. ਧਰਮਿੰਦਰ ਸਿੰਘ ਧਾਲੀਵਾਲ, ਸ. ਜਗਜੀਤ ਸਿੰਘ ਡੱਲਾ, ਸ. ਗੁਰਪ੍ਰਤਾਪ ਸਿੰਘ ਥਿੰਦ, ਸ. ਜਤਿੰਦਰ ਸਿੰਘ, ਸ. ਕਮਲਜੀਤ ਸਿੰਘ ਗਾਲਬ, ਸ੍ਰੀ ਸੁੱਖ ਸੰਧੂ, ਸ. ਬੇਅੰਤ ਸਿੰਘ, ਸ. ਹਰਜੀਤ ਸਿੰਘ ਡੱਲਾ ਆਦਿ ਮੌਜੂਦ ਸਨ।

Website Disclaimer
This website has been developed to provide information to the public for awaring SGPC activities based on the data provided by Sikh Itihas Research Board.
Suggestions are welcome with reference to authentic historical resources and requested to mail at feedback@sgpcamritsar.org.