ਅਮ੍ਰਿਤਸਰ, 15 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਕਾਲੀ ਆਗੂ ਸ. ਗੁਰਪ੍ਰਤਾਪ ਸਿੰਘ ਟਿੱਕਾ ਦੇ ਮਾਤਾ ਰਮਿੰਦਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਗੁਰਪ੍ਰਤਾਪ ਸਿੰਘ ਟਿੱਕਾ ਦੇ ਨਿਵਾਸ ਅਸਥਾਨ ’ਤੇ ਪੁੱਜ ਕੇ ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ ਅਤੇ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਡਾ. ਬਲਜੀਤ ਸਿੰਘ, ਸ. ਸਰਬਜੀਤ ਸਿੰਘ ਆਦਿ ਮੌਜੂਦ ਸਨ।
