ਸ਼੍ਰੋਮਣੀ ਕਮੇਟੀ ਨੇ 1974 ’ਚ ਛਾਪੀ ਸੀ ਇਹ ਅਹਿਮ ਪੁਸਤਕ
ਅੰਮ੍ਰਿਤਸਰ, 25 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਨਾਲ ਮੋਰਚੇ ਨਾਲ ਸਬੰਧਤ ਇਕ ਅਹਿਮ ਪੁਸਤਕ ਨੂੰ ਮੁੜ ਪ੍ਰਕਾਸ਼ਤ ਕੀਤਾ ਗਿਆ ਹੈ। ਪ੍ਰਸਿੱਧ ਇਤਿਹਾਸਕ ਸ. ਸ਼ਮਸ਼ੇਰ ਸਿੰਘ ਅਸ਼ੋਕ ਦੀ ਇਹ ਪੁਸਤਕ ‘ਅਕਾਲੀ ਲਹਿਰ ਤੇ ਜੈਤੋ ਦਾ ਮੋਰਚਾ’ ਸ਼੍ਰੋਮਣੀ ਕਮੇਟੀ ਨੇ 1974 ਵਿਚ ਛਾਪੀ ਸੀ, ਜਿਸ ਦਾ ਦੂਸਰਾ ਐਡੀਸ਼ਨ ਧਰਮ ਪ੍ਰਚਾਰ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਕੇ ਛਾਪਿਆ ਗਿਆ ਹੈ। ਅੱਜ ਇਹ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਮੈਂਬਰਾਂ ਦੀ ਮੌਜੂਦਗੀ ਵਿਚ ਜਾਰੀ ਕੀਤੀ। ਐਡਵੋਕੇਟ ਧਾਮੀ ਨੇ ਇਸ ਮੌਕੇ ਆਖਿਆ ਕਿ ਇਤਿਹਾਸ ਦੀਆਂ ਮੁੱਲਵਾਨ ਪੁਸਤਕਾਂ ਨੂੰ ਮੁੜ ਪ੍ਰਕਾਸ਼ਤ ਕਰਕੇ ਪਾਠਕਾਂ ਤੱਕ ਪਹੁੰਚਾਉਣ ਦੇ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਜੈਤੋ ਦੇ ਮੋਰਚੇ ਦੀ ਇਹ ਪੁਸਤਕ ਜਿਥੇ ਅਕਾਲੀ ਲਹਿਰ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਹੈ, ਉਥੇ ਹੀ ਜੈਤੋ ਦੇ ਮੋਰਚੇ ਤੋਂ ਇਲਾਵਾ ਹੋਰ ਮੋਰਚਿਆਂ ਬਾਰੇ ਵੀ ਜਾਣਕਾਰੀ ਦਿੰਦੀ ਹੈ। ਇਸ ਵਿਚ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦਾ ਮੁਕੰਮਲ ਵੇਰਵਾ ਵੀ ਦਰਜ਼ ਹੈ। ਸਰਲ ਭਾਸ਼ਾ ਵਿਚ ਲਿਖੀ ਗਈ ਇਹ ਪੁਸਤਕ ਸਿੱਖ ਸੰਗਰਾਮ ਦੀ ਗਾਥਾ ਨੂੰ ਬਾਖੂਬੀ ਪੇਸ਼ ਕਰਦੀ ਹੈ, ਜਿਸ ਤੋਂ ਪਾਠਕਾਂ ਨੂੰ ਆਪਣੇ ਕੌਮੀ ਨਾਇਕਾਂ ਅਤੇ ਯੋਧਿਆਂ ਦੇ ਜੀਵਨ ਦੀ ਘਾਲਣਾ ਬਾਰੇ ਜਾਣਕਾਰੀ ਮਿਲੇਗੀ।
ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੇ ਸ. ਮਲਕੀਤ ਸਿੰਘ ਚੰਗਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਲਿਟਰੇਚਰ ਵਿਭਾਗ ਦੇ ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ ਆਦਿ ਹਾਜ਼ਰ ਸਨ।