ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਬੁੱਧਵਾਰ, ੧੩ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੬ ਮਾਰਚ, ੨੦੨੫ (ਅੰਗ: ੭੦੬)

ਅੰਮ੍ਰਿਤਸਰ 3 ਜੁਲਾਈ- ਅਫਗਾਨਿਸਤਾਨ ਵਿਖੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਕਾਫਲੇ ‘ਤੇ ਕੀਤੇ ਗਏ ਅੱਤਵਾਦੀ ਹਮਲੇ ਦੌਰਾਨ ਸਿੱਖਾਂ ਸਮੇਤ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਸ ਦੀ ਆਰੰਭਤਾ ਸਮੇਂ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ। ਇਸ ਮੌਕੇ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਲਖਬੀਰ ਸਿੰਘ, ਸ. ਗੁਰਾ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਅਤੇ ਸ. ਜਗਤਾਰ ਸਿੰਘ ਮੌਜੂਦ ਸਨ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੫ ਜੁਲਾਈ ਨੂੰ ਪੈਣਗੇ ਅਤੇ ਉਪਰੰਤ ਸਿੱਖਾਂ ਸਮੇਤ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ।